ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਚੀਨ ਵੱਲੋਂ ਕੂਟਨੀਤਿਕ ਕੋਸਿ਼ਸਾਂ ਦਾ ਸਮਰਥਨ ਨਾ ਕੀਤੇ ਜਾਣ ਦੀ ਹਾਲਤ ਵਿੱਚ ਇਸ ਗੁਆਂਢੀ ਦੇਸ਼ ਦੇ ਨਾਲ ਲਗਾਤਾਰ ਉੱਠ ਰਹੇ ਸਰਹੱਦੀ ਮਸਲਿਆਂ ਤੇ ਸਖਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।ਸ਼ੁੱਕਰਵਾਰ ਨੂੰ ਵੀਡੀਓ ਕਾਨਫਰੰਸਿੰਗ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਨੇ ਕਿਹਾ, ਇਹ ਮਸਲਾ ਗੱਲਬਾਤ ਅਤੇ ਰਾਜਨੀਤਿਕ ਕੋਸਿ਼ਸਾਂ ਦੇ ਨਾਲ ਸੁਲਝਾਉਣ ਦੀ ਜ਼ਰੂਰਤ ਹੈ ਪਪਰ ਅਸੀਂ ਸਰਹੱਦ ਤੇ ਚੀਨ ਦੀ ਗਤੀਵਿਧੀਆਂ ਦੇ ਨਾਲ ਪੈਦਾ ਹੋ ਰਹੇ ਖਤਰੇ ਵੱਲ ਪਿੱਠ ਨਹੀਂ ਕਰ ਸਕਦੇ।
ਕੈਪਟਨ ਨੇ ਕਿਹਾ ਕਿ ਪ੍ਰਭੂਸੱਤਾ ਸੰਪਨ ਦੋਨੋਂ ਦੇਸ਼ਾਂ ਨੂੰ ਇਸ ਸੱਮਸਿਆ ਦਾ ਹੱਲ ਕੂਟਨੀਤਿਕ ਲੈਵਲ ਤੇ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਅੱਗੇ ਕਿਹਾ ਕਿ ਭਾਰਤ ਜੰਗ ਨਹੀਂ ਚਾਹੁੰਦਾ ਪਰ ਉਹ ਚੀਨ ਵੱਲੋਂ ਇਸ ਤਰ੍ਹਾਂ ਪਰੇਸ਼ਾਨ ਕੀਤੇ ਜਾਣ ਨੂੰ ਵੀ ਸਵੀਕਾਰ ਨਹੀਂ ਕਰਨਗੇ।ਉਹ ਸ਼ਾਂਤੀ ਚਾਹੁੰਦੇ ਹਨ ਪਰ ਉਹ ਸਾਨੂੰ ਇਸ ਤਰ੍ਹਾ ਪਰੇਸ਼ਾਨ ਨਹੀਂ ਕਰ ਸਕਦੇ।
ਸੀਐਮ ਨੇ ਕਿਹਾ ਕਿ ਚੀਨ ਨੂੰ ਭਾਰਤ ਖੇਤਰ ਤੋਂ ਬਾਹਰ ਕੱਢ ਦੇਣਾਾ ਚਾਹੀਦਾ ਹੈ।ਮੁੱਖਮੰਤਰੀ ਨੇ ਕਿਹਾ ਕਿ ਜੇਕਰ ਇਸ ਖਤਰੇ ਦਾ ਮੁਕਾਬਲਾ ਨਹੀਂ ਕੀਤਾ ਜਾਂਦਾ ਤਾਂ ਚੀਨੀ ਭਵਿੱਖ ਵਿੱਚ ਜਿ਼ਆਦਾ ਜ਼ਮੀਨ ਮੰਗਣਗੇ, ਜਿਹੜੀ ਕਿਸੇ ਵੀ ਕੀਮਤ ਤੇ ਮਨਜ਼ੂਰ ਨਹੀਂ ਹੈ।ਡੋਕਲਾਮ ਘਟਨਾ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਚੀਨ ਵੱਲੋਂ ਅਜਿਹੇ ਭੜਕਾਉਣ ਵਾਲੇ ਕਦਮ ਆਮ ਹਨ ਅਤੇ ਚੀਨ ਨੇ ਐਕਸਾਈਚਿਨ ਵਿੱਚ ਭਾਰਤ ਖੇਤਰ ਤੇ ਕਬਜ਼ਾ ਕਰ ਲਿਆ ਸੀ ਅਤੇ ਉਸ ਦੇ ਵੱਲੋਂ ਅਜਿਹੇ ਕਦਮਾਂ ਦਾ ਸਹਾਰਾ ਹੀ ਅਰੁਣਾਚਲ ਪ੍ਰਦੇਸ਼ ਵਿੱਚ ਲਿਆ ਜਾ ਰਿਹਾ ਹੈ।
ਮੁੱਖਮੰਤਰੀ ਨੇੇ ਕਿਹਾ ਕਿ ਚੀਨ ਵੱਲੋਂ ਉੱਤਰ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭਾਰਤੀ ਜ਼ਮੀਨ ਤੇ ਲੰਘੇ ਸਮੇਂ ਵਿੱਚ ਆਪਣਾ ਦਾਅਵਾ ਕਰਨ ਦੀ ਕੋਸਿ਼ਸ਼ ਕੀਤੀ ਜਾਂਦੀ ਰਹੀ ਹੇ।ਚੀਨ ਨੂੰ ਉਸ ਭਾਰਤੀ ਖੇਤਰ ਨੂੰ ਛੱਡ ਦੇਣਾ ਚਾਹੀਦਾ ਹੈ ਜਿਸ ਵਿੱਚ ਉਹ ਹੁਣ ਆ ਗਏ ਹਨ ਅਤੇ ਜਿਸ ਤੇ ਉਨ੍ਹਾਂ ਦਾ ਕੋਈ ਹੱਕ ਨਹੀਂ ਹੈ।ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੱਤੀ ਕਿ 1962 ਦੇ ਮੁਕਾਬਲੇ ਭਾਰਤੀ ਸੁਰੱਖਿਆ ਸੈਨਾਵਾਂ ਹੁਣ ਕਿਤੇ ਜਿ਼ਆਦਾ ਆਧੁਨਿਕ ਅਤੇ ਵਧੀਆ ਹਥਿਆਰਾਂ ਨਾਲ ਲੈਸ ਹਨ ਅਤੇ ਚੀਨ ਉਨ੍ਹਾਂ ਨੂੰ ਹਲਕੇ ਵਿੱਚ ਨਹੀਂ ਲੈ ਸਕਦਾ।
