Htv Punjabi
Punjab

ਕੈਪਟਨ ਸਰਕਾਰ ਸਕੂਲਾਂ ਖਿਲਾਫ ਜਾਏਗੀ ਹਾਈ ਕੋਰਟ, ਮੁੱਖ ਮੰਤਰੀ ਦੇ ਐਲਾਨ ਮਗਰੋਂ ਸਕੂਲ ਮਾਲਕਾਂ ‘ਚ ਫੈਲੀ ਬੇਚੈਨੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈਕੋਰਟ ਵੱਲੋਂ ਨਿੱਜੀ ਸਕੂਲਾਂ ਨੂੰ ਲਾਕਡਾਊਨ ਦੇ ਸਮੇਂ ਦੇ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਆਗਿਆ ਦੇਣ ਦੇ ਫੈਸਲੇ ਦੇ ਖਿਲਾਫ ਪੰਜਾਬ ਸਰਕਾਰ ਅਪੀਲ ਕਰੇਗੀ।ਮੁੱਖਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਵਿਸ਼ੇਸ਼ਕਾਂ ਨੂੰ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲਿਆ ਨਹੀਂ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।ਪਟਿਆਲਾ ਵਿੱਚ ਮਾਤਾ ਪਿਤਾ ਵੱਲੋਂ ਸਕੂਲ ਖੋਲਣ ਦੇ ਲਈ ਕੀਤੇ ਵਿਰੋਧ ਪ੍ਰਦਰਸ਼ਨ ਦੇ ਬਾਰੇ ਵਿੱਚ ਪੁੱਛੇ ਜਾਣ ਤੇ ਕੈਪਟਨ ਨੇ ਵੀਡੀਓ ਕਾਨਫਰੰਸ ਵਿੱਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਦੇ ਨਾਲ ਕਿਸੀ ਕਿਸਮ ਦਾ ਸਮਝੌਤਾ ਨਹੀਂ ਕਰਨਗੇ।ਉਨ੍ਹਾਂ ਨੇ ਕਿਹਾ ਕਿ ਉਹ ਉਦੋਂ ਤੱਕ ਸਕੂਲ ਨਹੀਂ ਖੋਲਣਗੇ, ਜਦ ਤੱਕ ਉਨ੍ਹਾਂ ਨੂੰ ਇਸ ਮਾਮਲੇ ਤੇ ਮੈਡੀਕਲ ਸਲਾਹ ਨਹੀਂ ਮਿਲ ਜਾਂਦੀ।ਲਾਕਡਾਊਨ ਦੇ ਸਮੇਂ ਸਕੂਲਾਂ ਵੱਲੋਂ ਫੀਸ ਵਸੂਲਣ ਤੇ ਮੁੱਖਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਿੱਜੀ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜਾਇਆ ਗਿਆ, ਉਸ ਦੀ ਕੋਈ ਵੀ ਫੀਸ ਨਾ ਵਸੂਲਣ ਦਾ ਸਹੀ ਫੈਸਲਾ ਲਿਆ ਸੀ।ਉਨ੍ਹਾਂ ਨੇ ਕਿਹਾ ਕਿ ਸਕੂਲ ਬੰਦ ਹੋਣ ਤੇ ਮਾਤਾ ਪਿਤਾ ਤੋਂ ਫਸ ਵਸੂਲਣਾ ਗਲਤ ਹੈ।ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਤੇ ਰਾਜ ਸਰਕਾਰ ਵੱਲੋਂ ਹਾਈਕੋਰਟ ਦੇ ਫੇਸਲੇ ਦੇ ਖਿਲਾਫ ਜਲਦ ਹੀ ਰਿਵਿਊ ਪਟੀਸ਼ਨ ਪਾਈ ਜਾਵੇਗੀ।

Related posts

ਪੰਜਾਬ ਚੋਣਾਂ 2022: ‘ਆਪ’ ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

htvteam

ਕੈਮਰੇ ਦੀ ਵੀਡੀਓ ਦੇਖ ਦੰਗ ਰਹਿ ਜਾਵੋਗੇ

htvteam

ਮੂਸੇਵਾਲੇ ਦੇ ਗੀਤ ਰਿਲੀਜ਼ ਹੋਣ ਨਾਲ ਜਿੱਤੇਗਾ ਸਿਮਰਨਜੀਤ ਸਿੰਘ ਮਾਨ !

htvteam

Leave a Comment