Htv Punjabi
Punjab

12 ਕਰੋੜ 20 ਲੱਖ ਰੁਪਏ ਕੀਮਤ ਦੀ 2 ਕਿੱਲੋ 200 ਗ੍ਰਾਮ ਹੈਰੋਇਨ ਸਮੇਤ 3 ਦੋਸ਼ੀ ਕਾਬੂ, 1 ਕਾਰ ਅਤੇ 1 ਮੋਟਰਸਾਈਕਲ ਵੀ ਬਰਾਮਦ,

ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਕਾਰਵਾਈ ਦੌਰਾਨ 2 ਅਲੱਗ-ਅਲੱਗ ਮਾਮਲਿਆਂ ਵਿੱਚ 3 ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 2 ਕਿੱਲੋ 200 ਗ੍ਰਾਮ ਹੈਰੋਇਨ ਬਰਾਮਦ ਦਿੱਤੀ ਹੈ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 12 ਕਰੋੜ 20 ਲੱਖ ਰੁਪਏ ਦੇ ਨੇੜੇ ਤੇੜੇ ਦੱਸੀ ਜਾ ਰਹੀ ਹੈ।

 

ਪ੍ਰੈੱਸ ਕਾਨਫਰੰਸ ਦੇ ਦੌਰਾਨ ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੌਰਾਨ ਲੋਧੀ ਕਲੱਬ ਨਜ਼ਦੀਕ ਬੀਆਰਐੱਸ ਨਗਰ ਦੇ ਰਹਿਣ ਵਾਲੇ ਪਿਓ-ਪੁੱਤ ਜਿਨ੍ਹਾਂ ਵਿੱਚ ਸਤੀਸ਼ ਕੁਮਾਰ ਉਰਫ਼ ਸਤੀ ਅਤੇ ਉਸ ਦਾ ਪੁੱਤਰ ਸੂਰਜ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਗੱਡੀ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ਚੋਂ 1ਕਿਲੋ 700 ਗ੍ਰਾਮ ਹੈਰੋਇਨ ਬਰਾਮਦ ਹੋਈ। ਉੱਥੇ ਹੀ ਇੱਕ ਦੂਜੇ ਮਾਮਲੇ ਵਿੱਚ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਜਦੋਂ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਦੋਸ਼ੀ ਦੀ ਪਹਿਚਾਣ ਮੋਹਿਤ ਨਿਵਾਸੀ ਵਿਜੈ ਨਗਰ ਟਿੱਬਾ ਰੋਡ ਲੁਧਿਆਣਾ ਦੇ ਰੂਪ ‘ਚ ਹੋਈ ਹੈ।

ਇਨ੍ਹਾਂ ਦੋਵਾਂ ਹੀ ਮਾਮਲਿਆਂ ਵਿੱਚ ਕੁੱਲ 2 ਕਿਲੋ 200 ਗ੍ਰਾਮ ਹੈਰੋਇਨ ਦੀ ਬਰਾਮਦਗੀ ਹੋਈ ਹੈ ਫੜੇ ਗਏ ਆਰੋਪੀ ਪਿਛਲੇ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦੇ ਗ਼ੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਸਨ। ਜਿਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ।

Related posts

ਬੰਦੇ ਧੱਕੇ ਨਾਲ ਅੰਦਰ ਵੜ ਜਨਾਨੀਆਂ ਨਾਲ ਟੱਪ ਗਏ ਹੱਦਾਂ

htvteam

ਇਕ ਚਮਚਾ ਤੁਹਾਡੀ ਜ਼ਿੰਦਗੀ ਬਦਲਕੇ ਰੱਖ ਦਿਉ

htvteam

ਮਾਪਿਆਂ ਨੂੰ ਛੱਡ ਕੁੜੀ ਨੇ ਕਰਵਾਈ ਲਵ ਮੈਰਿਜ; ਦੇਖੋ ਕੁੜੀ ਦਾ ਕੀ ਕਰਤਾ ਹਾਲ

htvteam