Htv Punjabi
Punjab

ਬੇਅਦਬੀ ਮਾਮਲਾ: ਰਾਮ ਰਹੀਮ ਤੋਂ ਦੁਬਾਰਾ ਪੁੱਛਗਿੱਛ ਕਰੇਗੀ SIT

ਬੇਅਦਬੀ ਮਾਮਲਾ: ਪੰਜਾਬ ਦੇ ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੋਂ ਮੁੜ ਪੁੱਛਗਿੱਛ ਕੀਤੀ ਜਾਵੇਗੀ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਫਿਰ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਵੇਗੀ। ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਰਕਾਰੀ ਵਕੀਲ ਨੇ ਰਿਪੋਰਟ ਪੇਸ਼ ਕਰਨ ਲਈ ਚਾਰ ਹਫ਼ਤਿਆਂ ਦਾ ਸਮਾਂ ਮੰਗਿਆ। ਉਨ੍ਹਾਂ ਕਿਹਾ ਕਿ ਰਾਮ ਰਹੀਮ ਤੋਂ ਅਜੇ ਹੋਰ ਪੁੱਛਗਿੱਛ ਕੀਤੀ ਜਾਣੀ ਹੈ।

ਇਸ ਨੂੰ ਦੇਖਦੇ ਹੋਏ ਹਾਈਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਦਸੰਬਰ ਨੂੰ ਹੋਵੇਗੀ। ਐਸਆਈਟੀ ਨੇ ਹਾਈ ਕੋਰਟ ਵਿੱਚ ਰਾਮ ਰਹੀਮ ਨੂੰ ਸਹਿਯੋਗ ਦੇਣ ਜਾਂ ਨਾ ਕਰਨ ਬਾਰੇ ਕੁਝ ਨਹੀਂ ਕਿਹਾ। ਜਦੋਂ ਸਰਕਾਰੀ ਵਕੀਲ ਨੇ ਮੁੜ ਜਾਂਚ ਲਈ ਕਿਹਾ ਤਾਂ ਹਾਈ ਕੋਰਟ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਹੁਕਮ ਦਿੱਤੇ ਜਾ ਚੁੱਕੇ ਹਨ।

ਇਸ ਮਾਮਲੇ ਵਿੱਚ ਪਹਿਲਾਂ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਇਸ ਦੇ ਖਿਲਾਫ ਰਾਮ ਰਹੀਮ ਦੇ ਵਕੀਲਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਐੱਸ.ਆਈ.ਟੀ. ਨੂੰ ਉਸ ਤੋਂ ਜੇਲ ‘ਚ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਸਨ।

ਪੰਜਾਬ ਪੁਲਿਸ ਦੀ ਐਸਆਈਟੀ 6 ਸਾਲ ਪਹਿਲਾਂ ਦਰਜ ਹੋਏ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ। ਮਾਮਲਾ 1 ਜੁਲਾਈ 2015 ਦਾ ਹੈ, ਜਦੋਂ ਫਰੀਦਕੋਟ ਜ਼ਿਲ੍ਹੇ ਦੇ ਬਰਗਾੜੀ ਤੋਂ 5 ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਚੋਰੀ ਹੋ ਗਿਆ ਸੀ। 24 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰੇ ਨੇੜੇ ਦੋ ਹੱਥ ਲਿਖਤ ਪੋਸਟਰ ਮਿਲੇ ਸਨ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 63 ਦਰਜ ਕੀਤੀ ਗਈ ਸੀ। ਜਿਸ ਵਿੱਚ ਰਾਮ ਰਹੀਮ ਨੂੰ ਨਾਮਜ਼ਦ ਕੀਤਾ ਗਿਆ ਸੀ।

Related posts

ਢੱਠੇ ਨਾਲ ਮ/ਰੀ/ਆਂ ਦੋ ਗਊਆਂ

htvteam

ਧੂਰੀ ਦਾ ਮੁੰਡਾ ਕਰਦੈ ਵੱਡੇ-ਵੱਡੇ ਸਿੰਗਰ ਫੇਲ੍ਹ; ਘਰ ‘ਚ ਬਿਮਾਰੀ ਕਾਰਨ ਆਰਥਿਕ ਹਾਲਾਤ ਮਾੜੇ

htvteam

ਆਹ ਮੁੰਡੇ ਨੂੰ ਗ਼ਲਤ ਕੰਮ ਦਾ ਪਿਆ ਚਸਕਾ, ਵੀਡੀਓ ਦੇਖ ਹੈਰਾਨ ?

htvteam