ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਡੇਢ ਮਹੀਨੇ ਬਾਅਦ ਚੰਡੀਗੜ੍ਹ ਸਥਿਤ ਕਾਂਗਰਸ ਭਵਨ ‘ਚ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਮੰਗਲਵਾਰ ਨੂੰ ਕਾਂਗਰਸ ਭਵਨ ਪਹੁੰਚੇ। ਇਸ ਮੌਕੇ ਸਿੱਧੂ ਦੇ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਅਤੇ ਸਾਬਕਾ ਕੇਂਦਰੀ ਮੰਤਰੀ ਅਸ਼ਵਨੀ ਕੁਮਾਰ ਵੀ ਮੌਜੂਦ ਸਨ।
ਨਵਜੋਤ ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਏਪੀਐਸ ਦਿਓਲ ਅਤੇ ਡੀਜੀਪੀ ਇਕਬਾਲਪ੍ਰੀਤ ਸਹੋਤਾ ਦੀ ਨਿਯੁਕਤੀ ਦਾ ਵਿਰੋਧ ਕਰ ਰਹੇ ਸਨ। ਹਾਲਾਂਕਿ 5 ਨਵੰਬਰ ਨੂੰ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ| ਕਾਂਗਰਸ ਨੂੰ ਉਮੀਦ ਸੀ ਕਿ ਹੁਣ ਸਿੱਧੂ ਖੁੱਲ੍ਹ ਕੇ ਪਾਰਟੀ ਦਾ ਕੰਮ ਕਰਨਗੇ। ਪਰ ਅਫਸਰਾਂ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਦੀ ਸੀਐਮ ਚੰਨੀ ਨਾਲ ਵੀ ਝੜਪ ਹੋ ਗਈ। ਹਾਲਾਂਕਿ ਹੁਣ ਮਾਮਲਾ ਸੁਲਝ ਜਾਣ ਤੋਂ ਬਾਅਦ ਕਾਂਗਰਸ ਦਾ ਧਿਆਨ ਸੰਗਠਨ ਬਣਾਉਣ ਅਤੇ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਪ੍ਰਚਾਰ ‘ਤੇ ਹੋਵੇਗਾ|