Htv Punjabi
Punjab

ਸੁਖਪਾਲ ਖਹਿਰਾ ਦੀ ਮੋਹਾਲੀ ਅਦਾਲਤ ‘ਚ ਪੇਸ਼ੀ

ਕਾਂਗਰਸੀ ਆਗੂ ਸੁਖਪਾਲ ਖਹਿਰਾ ਨੂੰ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਖਹਿਰਾ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਈਡੀ ਹੋਰ ਰਿਮਾਂਡ ਦੀ ਮੰਗ ਕਰ ਸਕਦੀ ਹੈ। ਇਸ ਦੇ ਨਾਲ ਹੀ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗਲਤ ਦੱਸਦੇ ਹੋਏ ਪੰਜਾਬ ਹਰਿਆਣਾ ਹਾਈਕੋਰਟ ‘ਚ ਵੀ ਚੁਣੌਤੀ ਦਿੱਤੀ ਹੈ। ਇਸ ‘ਤੇ ਵੀ ਅੱਜ ਸੁਣਵਾਈ ਹੋਵੇਗੀ।

ਸੁਖਪਾਲ ਖਹਿਰਾ ‘ਤੇ ਇਕ ਲੱਖ ਅਮਰੀਕੀ ਡਾਲਰ ਲਿਆਉਣ ਦਾ ਦੋਸ਼ ਹੈ। ਹਾਲਾਂਕਿ ਖਹਿਰਾ ਨੇ ਸਪੱਸ਼ਟ ਕੀਤਾ ਕਿ ਜਦੋਂ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸਨ ਤਾਂ ਉਹ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਅਮਰੀਕਾ ਗਏ ਸਨ। ਉਥੇ ਜੋ ਵੀ ਚੋਣ ਫੰਡ ਇਕੱਠਾ ਹੋਇਆ, ਉਹ ਲਿਆ ਕੇ ਪਾਰਟੀ ਨੂੰ ਦਿੱਤਾ ਗਿਆ। ਉਸ ਨੇ ਇਸ ਸਬੰਧੀ ਸਾਰੇ ਸਬੂਤ ਈਡੀ ਨੂੰ ਸੌਂਪ ਦਿੱਤੇ ਹਨ। ਖਹਿਰਾ ਨੇ ਇਸ ਕਾਰਵਾਈ ਨੂੰ ਕੇਂਦਰ ਸਰਕਾਰ ਦੀ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ’ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।

Related posts

ਬਚੋ ਅਜਿਹੇ ਕੋਰੋਨਾ ਟੈਸਟ ਕਰਨ ਵਾਲਿਆਂ ਤੋਂ, ਵਲੰਟੀਅਰ ਬਣਕੇ ਆਏ ਲੋਕਾਂ ਨੇ ਕੀਤਾ ਵੱਡਾ ਕਾਂਡ

Htv Punjabi

ਨਿਊਡਲ ਬਰਗਰ ਆਲੂ ਫਿੰਗਰ ਖਾਕੇ ਠੰਢਾ ਪਾਣੀ ਪੀਣ ਵਾਲਿਆਂ ਨੂੰ ਦੇਖੋ ਦਮੇ ਸਮੇਤ ਕੀ ਹੋ ਰਿਹੈ

htvteam

ਕਾਰ ਦੇ ਸ਼ੀਸ਼ੇ ਬੰਦ ਕਰਕੇ ਮੁੰਡਿਆਂ ਨੇ ਕੀ ਕੀਤਾ ?

htvteam