Htv Punjabi
Punjab Video

ਭਗਵੰਤ ਮਾਨ ਨੇ ਸਭ ਦੇ ਸਾਹਮਣੇ ਰਾਜਾ ਵੜਿੰਗ ਨੂੰ ਕੀਤਾ ਪਾਣੀ ਪਾਣੀ

ਪੰਜਾਬ ਵਿਧਾਨ ਸਭਾ ਇਜਲਾਸ ਦੇ ਆਖ਼ਰੀ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੱਗ ਨੂੰ ਅਜਿਹਾ ਸਵਾਲ ਕੀਤਾ, ਜਿਸ ਦਾ ਜਵਾਬ ਨਾ ਦੇਣ ਕਾਰਨ ਉਨ੍ਹਾਂ ਦੀ ਸਦਨ ‘ਚ ਕਿਰਕਿਰੀ ਹੋ ਗਈ । ਅਸਲ ‘ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ 23 ਮਾਰਚ ਨੂੰ ਪੂਰੇ ਪੰਜਾਬ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਸੀ।
ਇਸ ‘ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਛੁੱਟੀ ਦਾ ਐਲਾਨ ਕਰਨਾ ਹੀ ਸਿਰਫ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਸਕੂਲਾਂ, ਕਾਲਜਾਂ ‘ਚ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਜੀਵਨੀ ਬਾਰੇ ਦੱਸਿਆ ਜਾਵੇ ਤਾਂ ਬਿਹਤਰ ਹੋਵੇਗਾ। ਇਸ ‘ਤੇ ਭਗਵੰਤ ਮਾਨ ਨੇ ਰਾਜਾ ਵੜਿਗ ਨੂੰ ਸਵਾਲ ਕੀਤਾ ਕਿ ਕੀ ਤੁਹਾਨੂੰ ਇਹ ਪਤਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਕਦੋਂ ਹੁੰਦਾ ਹੈ। ਇਸ ਸਵਾਲ ਦਾ ਜਵਾਬ ਰਾਜਾ ਵੜਿਗ ਨਹੀਂ ਦੇ ਸਕੇ, ਜਿਸ ਤੋਂ ਬਾਅਦ ਪੂਰੇ ਸਦਨ ਅੰਦਰ ਮਾਹੌਲ ਹਾਸੋਹੀਣਾ ਹੋ ਗਿਆ। ਭਗਵੰਤ ਮਾਨ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 28 ਸਤੰਬਰ ਨੂੰ ਸੂਬੇ ਦੇ ਸਾਰੇ ਸਕੂਲਾਂ, ਕਾਲਜਾਂ ‘ਚ ਉਨ੍ਹਾਂ ਦੀ ਜੀਵਨੀ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਸਾਰੀ ਜਾਣਕਾਰੀ ਦਿੱਤੀ ਜਾਂਦੀ ਹੈ।
ਭਗਵੰਤ ਮਾਨ ਨੇ ਕਿਹਾ ਕਿ 23 ਮਾਰਚ ਦੀ ਛੁੱਟੀ ਇਸ ਲਈ ਕੀਤੀ ਗਈ ਤਾਂ ਜੋ ਵਿਦਿਆਰਥੀ ਹੁਸੈਨੀਵਾਲਾ ਜਾਂ ਖਟਕੜ ਕਲਾਂ ਜਾ ਕੇ ਸ਼ਹੀਦ ਭਗਤ ਸਿੰਘ ਦੇ ਜੀਵਨ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣ।

Related posts

ਨਸ਼ੇੜੀ ਪੁੱਤ ਮਾਂ ਨਾਲ ਕਰਦਾ ਸੀ ਅਜਿਹੀਆਂ ਹਰਕਤਾਂ, ਦੇਖੋ ਪੁੱਤ ਨੇ ਕੀ ਕੀਤਾ

htvteam

ਪਹਿਲਾਂ ਧੀ ਤੋਂ ਕਰਵਾਇਆ ਦੇਹ ਵਪਾਰ, ਫੇਰ ਪ੍ਰੇਮੀ ਨੂੰ 3 ਲੱਖ ਰੁਪਏ ‘ਚ ਵੇਚਿਆ

Htv Punjabi

ਦੇਖੋ ਬਰਗਰ ਖਾਣ ਵਾਲੇ ਮੁੰਡੇ ਨਾਲ ਕਿਵੇਂ ਹੋਇਆ ਗ਼ਲਤ ਕੰਮ

htvteam