Htv Punjabi
Punjab Video

ਵੀਸੀ ਨਾਲ ਸਿਹਤ ਮੰਤਰੀ ਦੀ ਇੱਕ ਹੋਰ ਵੀਡੀਓ ਹੋਈ ਵਾਇਰਲ

ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਬੀਤੇ ਦਿਨੀ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵੀਸੀ ਡਾ. ਰਾਜ ਬਹਾਦਰ ਨੂੰ ਵਾਰਡ ਵਿੱਚ ਫਟੇ ਗੱਦੇ ‘ਤੇ ਲਿਟਾਉਣ ਦਾ ਮਾਮਲਾ ਅਜੇ ਥੰਮਣ ਦਾ ਨਾਂ ਨਹੀਂ ਲੈ ਰਿਹਾ ਕਿ ਇੱਕ ਹੋਰ ਵੀਡੀਓ ਸਾਹਮਣੇ ਆ ਰਹੀ ਹੈ | ਇਸ ਵੀਡੀਓ ‘ਚ ਸਿਹਤ ਮੰਤਰੀ ਨੇ ਯੂਨੀਵਰਸਿਟੀ ਦੇ ਕੈਂਪਸ ‘ਚ ਸਭ ਦੇ ਸਾਹਮਣੇ ਵੀਸੀ ਨਾਲ ਜਿਸ ਤਰਾਂ ਦਾ ਵਤੀਰਾ ਕੀਤਾ ਉਸ ਕਰਕੇ ਵੀਸੀ ਡਾ. ਰਾਜ ਬਹਾਦਰ ਨੂੰ ਆਪਣੇ ਸਟਾਫ ਦੇ ਸਾਹਮਣੇ ਸ਼ਰਮਿੰਦਾ ਹੋਣਾ ਪਿਆ |

ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ’ਤੇ ਅਫਸੋਸ ਜ਼ਾਹਿਰ ਕਰਦਿਆਂ ਸਿਹਤ ਮੰਤਰੀ ਦੇ ਵਤੀਰੇ ਲਈ ਡਾ. ਰਾਜ ਬਹਾਦਰ ਤੋਂ ਮੁਆਫ਼ੀ ਮੰਗੀ ਤੇ ਉਨ੍ਹਾਂ ਨੂੰ ਆਪਣਾ ਅਸਤੀਫਾ ਵਾਪਸ ਲੈਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਇੱਕ ਸੀਨੀਅਰ ਅਧਿਕਾਰੀ ਦਾ ਦੱਸਣਾ ਹੈ ਕਿ ਸ੍ਰੀ ਮਾਨ ਨੇ ਉਪ ਕੁਲਪਤੀ ਦਾ ਅਸਤੀਫਾ ਪ੍ਰਵਾਨ ਨਾ ਕਰਨ ਸਬੰਧੀ ਨਿਰਦੇਸ਼ ਦੇ ਦਿੱਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਡਾ. ਰਾਜ ਬਹਾਦਰ ਨੇ ਲੰਘੀ ਰਾਤ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਵੱਲੋਂ ਦਿੱਤੇ ਅਸਤੀਫ਼ੇ ਦਾ ਖੁਲਾਸਾ ਅੱਜ ਸਵੇਰੇ ਹੋਇਆ ਤੇ ਸਰਕਾਰ ਵੱਲੋਂ ਸਥਿਤੀ ਨੂੰ ਸੰਭਾਲਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਦੌਰਾਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਡਾਇਰੈਕਟਰ ਡਾ. ਰਾਜੀਵ ਦੇਵਗਨ ਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਕੇਡੀ ਸਿੰਘ ਨੇ ਡਾ.ਰਾਜ ਬਹਾਦਰ ਦੀ ਹਮਾਇਤ ਵਿੱਚ ਅਹੁਦੇ ਛੱਡਣ ਦੀ ਪੇਸ਼ਕਸ਼ ਕੀਤੀ ਹੈ।

Related posts

ਘਰ ਤੋਂ ਆਈਲੈਟਸ ਸੈਂਟਰ ਜਾਣ ਦੀ ਗੱਲ ਕਹਿ ਕੇ ਨਿਕਲੀ ਸੀ ਕੁੜੀ, ਭਾਈ ਬੋਲਿਆ ਗੱਲਾਂ ‘ਚ ਲਾ ਕੇ ਲਿਜਾਣ ਤੋਂ ਬਾਅਦ ਕੀਤੀ ਹੱਤਿਆ

Htv Punjabi

ਰਾਹ ਜਾਂਦੀ ਕੁੜੀ ਨਾਲ ਮੁੰਡੇ ਕਰ ਗਏ ਕਰਤੂਤ, ਦੇਖੋ ਵੀਡੀਓ

htvteam

ਅਰਵਿੰਦ ਕੇਜਰੀਵਾਲ ਨੇ ‘ਆਪ’ ਦੇ ਸੱਤਾ ‘ਚ ਆਉਣ ‘ਤੇ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ

htvteam