ਜਿੱਥੇ ਕੈਨੇਡਾ ਵਿੱਚ ਨਫ਼ਰਤੀ ਅਪਰਾਧ, ਖੇਤਰੀ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਨੂੰ ਲੈ ਕੇ ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਓਥੇ ਹੀ ਹੁਣ ਅਮਰੀਕਾ ਦੀ ਨੌਰਥ ਕੈਰੋਲੀਨਾ ਯੂਨੀਵਰਸਿਟੀ ਵਿੱਚ ਇੱਕ ਸਿੱਖ ਵਿਦਿਆਰਥੀ ਨਾਲ ਪੁਲਿਸ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਆਪਣੀ ਮਰਿਆਦਾ ਅਨੁਸਾਰ ਮੁਤਾਬਕ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ, ਪਰ ਉਥੇ ਹਾਜ਼ਰ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸਿਰੀ ਸਾਹਿਬ ਉਤਾਰਨ ਲਈ ਕਿਹਾ ਗਿਆ।