Htv Punjabi
Punjab Video

ਅੰਮ੍ਰਿਤਪਾਲ ਦਾ ਸਾਥੀ ਪਪਲਪ੍ਰੀਤ ਗ੍ਰਿਫ਼ਤਾਰ, ਡਿਬਰੂਗੜ੍ਹ ਜੇਲ੍ਹ ਲੈ ਕੇ ਗਈ ਪੰਜਾਬ ਪੁਲਿਸ

ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਅਸਾਮ ਦੀ ਡਿਬਰੂਗੜ੍ਹ ਦੀ ਜੇਲ੍ਹ ‘ਚ ਸ਼ਿਫਟ ਕੀਤਾ ਜਾ ਰਿਹਾ ਹੈ। ਪਪਲਪ੍ਰੀਤ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਸਵੇਰੇ ਅੰਮ੍ਰਿਤਸਰ ਏਅਰਪੋਰਟ ਲੈ ਕੇ ਪੁੱਜੀ। ਜਿਸ ਤੋਂ ਬਾਅਦ ਅੰਮ੍ਰਿਤਸਰ ਰੂਲਰ ਪੁਲਿਸ ਦੀ ਟੀਮ ਪਪਲਪ੍ਰੀਤ ਨੂੰ 5.30 ਵਜੇ ਦੀ ਫਲਾਈਟ ਰਾਹੀਂ ਡਿਬਰੂਗੜ੍ਹ ਦੀ ਜੇਲ੍ਹ ਲੈ ਗਈ ਹੈ।

ਜ਼ਿਕਰਯੋਗ ਹੈ ਕੇ ਬੀਤੇ ਦਿਨ 10 ਅਪ੍ਰੈਲ ਨੂੰ ਪਪਲਪ੍ਰੀਤ ਨੂੰ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਕੱਥੂਨੰਗਲ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਇਹ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਸੀ ਕਿ ਮੁਲਜ਼ਮ ਨੂੰ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਪਲਪ੍ਰੀਤ ਸਿੰਘ ਪੰਜਾਬ ਪੁਲੀਸ ਨੂੰ ਛੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

IPS ਤੇ ਜੱਜ ਵਰਗਾ ਰੱਖਤੇ ਸੀ ਰੋਹਬ, ਕੰਮ ਕੁੱ…. ਤੇ

htvteam

ਸਿੱਧੂ ਨਾਲ Stefflon Don ਦਾ ਗੀਤ 29 ਮਈ ਨੂੰ ਠਾਲੇਗਾ ਨੇਰ੍ਹੀ

htvteam

ਪਰਵਾਸੀ ਨਾਲ ਪੰਜਾਬਣ ਨੂੰ ਆਸ਼ਕੀ ਮਹਿੰਗੀ ?

htvteam

Leave a Comment