ਫਰੀਦਕੋਟ ਰੇਂਜ ਚ ਪੁਲਿਸ ਦੇ ਸਰਚ ਅਪ੍ਰੇਸ਼ਨ ਦੌਰਾਨ ਬਹੁਤ ਕੁੱਝ ਹੱਥ ਲੱਗਿਆ ਜਿਸ ਦੌਰਾਨ ਆਧਿਕਾਰੀ ਨੇ ਤੁਰੰਤ ਵੱਡੀ ਕਾਰਵਾਈ ਕੀਤੀ,,ਸ਼੍ਰੀ ਮੁਕਤਸਰ ਸਾਹਿਬ ਦੇ ਦੋ ਵੱਡੇ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਅਹਿਦ ਹੈ। ਦੂਜੇ ਪਾਸੇ ਪੰਜਾਬ ਪੁਲਿਸ ਵੱਲੋਂ ਤੀਜੇ ਦਿਨ ਵੀ ਵਿਸ਼ੇਸ਼ ਕਾਰਵਾਈ ਜਾਰੀ ਰਹੀ ਅਤੇ ਫਰੀਦਕੋਟ ਰੇਂਜ ਵਿੱਚ 80 ਲੋਕ ਗ੍ਰਿਫ਼ਤਾਰ ਕੀਤੇ ਹਨ,,,,,,,,,
ਮੁਹਿੰਮ ਦੇ ਤੀਜੇ ਦਿਨ ਪੁਲਿਸ ਮੁਖੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਫਰੀਦਕੋਟ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਵਿੱਚ ਚਲਾਈ ਗਈ।ਇਹ ਸਾਰੀ ਕਾਰਵਾਈ ਡੀਆਈਜੀ ਫਰੀਦਕੋਟ ਰੇਂਜ ਅਜੈ ਮਲੂਜਾ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।
ਜਿਸ ਤਰੀਕੇ ਨਾਲ ਨਸ਼ੇ ਨੇ ਪੰਜਾਬ ਦੇ ਵਿੱਚ ਆਪਣੇ ਪੈਰ ਪਸਾਰੇ ਹੋਏ ਨੇ ਉਸਨੂੰ ਖਤਮ ਕਰਨ ਦੇ ਵਾਸਤੇ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਸਰਚ ਅਪਰੇਸ਼ਨ ਚਲਾਏ ਜਾ ਰਹੇ ਨੇ। ਅਤੇ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ,,,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..