ਡੇਰਾ ਬਾਬਾ ਨਾਨਕ ਪੁਲਿਸ ਥਾਣੇਦਾਰ ਉਸ ਸਮੇ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਫਤਿਹ ਸਿੰਘ ਦੇ ਰਹਿਣ ਵਾਲੇ ਆਪਣੀ ਹੀ ਮੁਹੱਲੇ ਦੀ ਇੱਕ ਔਰਤ ਤੇ ਆਪਣੇ ਘਰ ਵਿੱਚ ਦੇਹ ਵਪਾਰ ਦਾ ਧੰਦਾ ਕਰਨ ਦੇ ਦੋਸ਼ ਲਾਉਂਦਿਆਂ ਥਾਣੇ ਦੇ ਮੂਹਰੇ ਇਕੱਠੇ ਹੋ ਗਏ।।ਇਸੇ ਮਾਮਲੇ ਨੂੰ ਲੈ ਕੇ ਅੱਜ ਡੇਰਾ ਬਾਬਾ ਨਾਨਕ ਪੁਲੀਸ ਥਾਣੇ ਦੇ ਸਾਹਮਣੇ ਕੁਝ ਔਰਤਾਂ ਅਤੇ ਮਰਦਾਂ ਵਲੋਂ ਉਸ ਉਕਤ ਔਰਤ ਦੇ ਖਿਲਾਫ਼ ਨਾਅਰੇਬਾਜੀਵੀ ਕੀਤੀ ਗਈ ,,,,,,,
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣੇ ਮੂਹਰੇ ਇਕੱਠੇ ਹੋਏ ਮੁਹੱਲਾ ਨਿਵਾਸੀਆ ਨੇ ਉਕਤ ਔਰਤ ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਾਲ ਤੋਂ ਪਹਿਲਾਂ ਮੁਹੱਲੇ ਵਿੱਚ ਆਈ ਇਹ ਔਰਤ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਆਪਣੇ ਘਰ ਵਿੱਚ ਦੇਹ ਵਪਾਰ ਦਾ ਧੰਦਾ ਚਲਾਉਦੀ ਆ ਰਹੀ ਹੈ।ਉਨ੍ਹਾਂ ਦੱਸਿਆ ਕਿ ਸਾਡੇ ਜਵਾਨ ਧੀਆਂ ਪੁੱਤਰ ਹਨ ਤੇ ਉਨ੍ਹਾਂ ਤੇ ਵੀ ਮਾੜਾ ਅਸਰ ਪੈ ਰਿਹਾ ਹੈ,,,,,
ਮੁਹੱਲਾ ਨਿਵਾਸੀਆਂ ਨੇ ਦੱਸਿਆ ਕਿ ਅੱਜ ਉਸ ਔਰਤ ਦੇ ਘਰ ਵਿੱਚ ਕੁਝ ਇਤਰਾਜ਼ ਜੋਗ ਕੁਝ ਜੋੜਿਆਂ ਨੂੰ ਵੇਖਿਆ ਗਿਆ ਜਿਸ ਦੀ ਸ਼ਿਕਾਇਤ ਉਨ੍ਹਾਂ ਵੱਲੋਂ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਨੂੰ ਦਿੱਤੀ ਗਈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕੁਝ ਲੋਕਾਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਗਿਆ ਹੈ।
ਦੂਜੇ ਪਾਸੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਲੋਂ ਮੁਹੱਲਾ ਨਿਵਾਸੀਆਂ ਦੀ ਸ਼ਿਕਾਇਤ ਉਪਰਾਂਤ ਦੇ ਇੱਕ ਔਰਤ ਤੇ ਤਿੰਨ ਆਦਮੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਵਿੱਚ ਦੋਸ਼ੀਆਂ ਦੀ ਗ੍ਰਿਫਤਾਰੀ ਵੀ ਹੋ ਚੁੱਕੀ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ,,,,,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..
