Htv Punjabi
Punjab Religion

ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸੁੰਦਰ ਦਸਤਾਰ ਤੇ ਦੁਮਾਲਾ ਮੁਕਾਬਲੇ ਕਰਵਾਏ ਗਏ

ਦੋਹਾਰਾ, 9 ਸਤੰਬਰ 2023 – ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਐਸ ਜੀ ਪੀ ਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਹਲਕਾ ਦੋਹਾਰਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਹਰਪਾਲ ਸਿੰਘ ਦੀ ਅਗਵਾਈ ਹੇਠ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਸਹਿਯੋਗ ਨਾਲ ਨੋਜਵਾਨ ਪੀੜੀ ਨੂੰ ਆਪਣੇ ਵਿਰਸੇ ਨਾਲ ਜੋੜਨ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੁੰਦਰ ਦਸਤਾਰ ਤੇ ਦੁਮਾਲਾ ਮੁਕਾਬਲੇ ਕਰਵਾਏ ਗਏ ਜਿਸ ਵਿੱਚ 700 ਦੇ ਕਰੀਬ ਬੱਚਿਆਂ ਨੇ ਭਾਗ ਲਿਆ।

ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆਂ ਕਿ ਇਨਾ ਮੁਕਾਬਲਿਆਂ ਨੂੰ ਦੋ ਵਰਗਾਂ ਵਿੱਚ ਵੰਡਿਆ ਗਿਆ ਸੀ ਜੂਨੀਅਰ ਵਰਗ ਵਿੱਚ 13 ਸਾਲ ਤੱਕ ਦੇ ਬੱਚੇ ਅਤੇ ਸੀਨੀਅਰ ਵਰਗ ਵਿੱਚ 14 ਸਾਲ ਤੋਂ 20 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ ਜੈਤੂ ਬੱਚਿਆਂ ਨੂੰ 5100,4100,3100 ਦੇ ਨਗਦ ਇਨਾਮ ਸਿਰਪਾਓ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਨਾਲ ਹੀ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਤੇ ਧਾਰਮਿਕ ਲਿਟਰੇਚਰ ਨਾਲ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਤੇ ਇਕ ਬੱਚ ਦੇ ਦਸਤਾਰ ਸਜਾਈ।

Related posts

ਸੁਮੇਧ ਸੈਣੀ ਨੂੰ ਜੇਲ਼੍ਹ ਭੇਜਣ ਲਈ ਪੰਜਾਬ ਸਰਕਾਰ ਨੇ ਦੇਖੋ ਕੀ ਕੱਢਿਆ ਨਵਾਂ ਢੰਗ!!

Htv Punjabi

ਮੁਹੰਮਦ ਮੁਸਤਫ਼ਾ ਦੀ ਅਰਜ਼ੀ ਤੇ ਹਾਈ ਕੋਰਟ ਨੇ ਦਿੱਤੀ ਵੱਡੀ ਰਾਹਤ, ਦੇਖੋ ਆਹ ਦਿੱਤੇ ਹੁਕਮ

Htv Punjabi

ਓਪਰੇਸ਼ਨ ਕਰਵਾਕੇ ਐਨਕਾਂ ਉਤਰਵਾਉਣ ਬਾਰੇ ਕਦੇ ਭੁੱਲਕੇ ਨਾ ਸੋਚਣਾ, ਦੇਖੋ ਕੀ ਹੁੰਦੈ ਹਾਲ

htvteam

Leave a Comment