Htv Punjabi
Punjab Video

ਖਹਿਰਾ ਦੀ ਗ੍ਰਿਫਤਾਰੀ ਨੂੰ ਲੈ ਕੇ ਰਾਜਪਾਲ ਦਾ ਵੱਡਾ ਐਕਸ਼ਨ

ਕਪੂਰਥਲਾ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੱਤਰ ਲਿੱਖ ਕੇ ਗ੍ਰਿਫ਼ਤਾਰੀ ਮਾਮਲੇ ਸਬੰਧੀ ਪੰਜਾਬ ਦੇ ਡੀਜੀਪੀ ਤੋਂ ਰਿਪੋਰਟ ਤਲਬ ਕੀਤੀ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਹੈ ਕਿ ਖਹਿਰਾ ਨੂੰ ਕਿਉਂ ਅਤੇ ਕਿਨ੍ਹਾਂ ਹਾਲਾਤਾਂ ‘ਚ ਗ੍ਰਿਫਤਾਰ ਕੀਤਾ ਗਿਆ। ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਪੰਜਾਬ ‘ਚ ‘ਆਪ’ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਵਿਚਾਲੇ ਲੰਬੇ ਸਮੇਂ ਤੋਂ ਤਣਾਅ ਚੱਲ ਰਿਹਾ ਹੈ।ਦੱਸ ਦਈਏ ਕਿ ਖਹਿਰੇ ਨੂੰ ਵੀਰਵਾਰ ਸਵੇਰੇ 5.30 ਵਜੇ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਗਿਆ।ਜਿਸ ਤੋਂ ਬਾਅਦ ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਜਿਸ ਵਿੱਚ ਉਨ੍ਹਾਂ ਨੇ ਖਹਿਰਾ ਦੀ ਗ੍ਰਿਫਤਾਰੀ ਨੂੰ ਸਿਆਸੀ ਸਟੰਟ ਦੱਸਿਆ ਹੈ। ਨੋਟਿਸ ਲੈਂਦਿਆਂ ਰਾਜਪਾਲ ਨੇ ਡੀਜੀਪੀ ਪੰਜਾਬ ਤੋਂ ਖਹਿਰਾ ਦੀ ਗ੍ਰਿਫ਼ਤਾਰੀ ਦਾ ਕਾਰਨ ਪੁੱਛਿਆ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸੀ ਆਗੂ ਰਾਜਪਾਲ ਨੂੰ ਮਿਲਣ ਪਹੁੰਚੇ ਸਨ। ਜਿੱਥੇ ਇਹ ਕਿਹਾ ਗਿਆ ਕਿ ਸੁਖਪਾਲ ਸਿੰਘ ਖਹਿਰਾ ਨਾਲ ਜੋ ਹੋਇਆ ਉਸ ਬਾਰੇ ਰਾਜਪਾਲ ਨੂੰ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਇਹ ਝੂਠਾ ਕੇਸ ਦਰਜ ਕੀਤਾ ਗਿਆ ਹੈ। ਬਦਲੇ ਦੀ ਰਾਜਨੀਤੀ ਹੋ ਰਹੀ ਹੈ, ਉਸ ਨੂੰ 8 ਸਾਲ ਪੁਰਾਣੇ ਕੇਸ ਵਿੱਚ ਫਸਾਇਆ ਗਿਆ ਸੀ।ਬਿਨਾਂ ਬੁਲਾਏ ਜਾਂਚ ਪੂਰੀ ਕਰ ਲਈ ਗਈ ਅਤੇ ਮਾਮਲਾ ਦਰਜ ਕਰ ਲਿਆ ਗਿਆ। ਪੁਲਿਸ ਸਿੱਧੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਆਈ। ਅਸੀਂ ਚੁੱਪ ਨਹੀਂ ਰਹਿ ਸਕਦੇ। ਅਸੀਂ ਅੰਤ ਤੱਕ ਲੜਾਂਗੇ। ਲੋਕ ਜਾਣਦੇ ਹਨ ਕਿ ਸੱਚ ਕੀ ਹੈ। ਅਸੀਂ ਉਮੀਦ ਕਰਦੇ ਹਾਂ ਕਿ ਰਾਜਪਾਲ ਇਸ ਮਾਮਲੇ ਦਾ ਨੋਟਿਸ ਲੈਣਗੇ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਜਿਗਰੀ ਯਾਰ ਦੇ ਭੇਦ ਜਾਣ ਦੋਸਤ ਦਾ ਡੋਲਿਆ ਈਮਾਨ; ਦੇਖੋ ਵੀਡੀਓ

htvteam

ਹੋਸਟਲ ਦੇ ਕਮਰੇ ‘ਚ ਇੰਜੀਨੀਅਰ ਮੁੰਡੇ ਨਾਲ ਹੋਇਆ ਅਜਿਹਾ ਕਾਰਾ

htvteam

ਵੀਡੀਓ ਤੋਂ ਬਾਅਦ ਅੰਮ੍ਰਿਤਪਾਲ ਦੀ ਆਡੀਓ ਹੋਈ ਵਾਇਰਲ, ਕਰਤੇ ਬਹੁਤ ਹੀ ਵੱਡੇ ਖੁਲਾਸੇ ?

htvteam

Leave a Comment