ਲਾਈਨਾਂ ਚ ਲੱਗੇ ਟਰੈਕਟਰ ਅਤੇ ਵੱਡੀ ਗਿਣਤੀ ਦੇ ਵਿੱਚ ਟਰੈਕਟਰਾਂ ਦਾ ਮਾਰਚ ਇਹ ਕਿਸੇ ਮੇਲੇ ਦੀਆਂ ਤਸਵੀਰਾਂ ਨੇ ਸਗੋਂ ਰੋਸ ਮਾਰਚ ਦੀਆਂ ਨੇ,, ਜੀ ਹਾਂ ਲੁਧਿਆਣਾ ਤੋਂ ਲੈਕੇ ਰੋਪੜ ਤੱਕ ਨੈਸ਼ਨਲ ਹਾਈਵੇਅ ਬਣਾਇਆ ਜਾ ਰਿਹਾ ਹੈ। ਜਿਸ ਨੂੰ ਲੈਕੇ ਹੁਣ ਵਿਵਾਦ ਹੋ ਗਿਆ ਹੈ। ਜਿਨ੍ਹਾ ਕਿਸਾਨਾਂ ਦੀਆਂ ਜ਼ਮੀਨਾਂ ਹਾਈਵੇਅ ਚ ਆਈਆਂ ਨੇ ਉਨ੍ਹਾ ਨੇ ਕਿਹਾ ਕਿ ਸਾਨੂੰ ਮੁਆਵਜ਼ਾ ਘੱਟ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਸਾਨੂੰ ਆਪਣੀਆਂ ਜ਼ਮੀਨਾਂ ਚ ਜਾਣ ਦਾ ਰਾਹ ਤੱਕ ਨਹੀਂ ਦਿੱਤਾ ਗਿਆ, ਸਾਨੂੰ ਹਾਈਵੇਅ ਅਥੋਰਿਟੀ ਨੇ ਵਾਅਦਾ ਕੀਤਾ ਸੀ ਕਿ ਪੰਜ ਤੋਂ ਛੇ ਫੁੱਟ ਤੱਕ ਹੀ ਸੜਕ ਦੀ ਉਚਾਈ ਹੋਵੇਗੀ ਪਰ ਇਸ ਦੀ ਉਚਾਈ 15 ਤੋਂ 20 ਫੁੱਟ ਕਰ ਦਿੱਤੀ ਗਈ ਹੈ ਜਿਸ ਕਰਕੇ ਸੜਕ ਪਾਰ ਕਰਨੀ ਬਹੁਤ ਮੁਸ਼ਕਿਲ ਹੈ ਕਿਸਾਨਾਂ ਨੇ ਕਿਹਾ ਕਿ ਸਾਡੀਆਂ ਅੱਧੀਆਂ ਜਮੀਨਾਂ ਸੜਕ ਦੀ ਦੂਜੀ ਸਾਈਡ ਹਨ ਅਤੇ ਅੱਧੀਆਂ ਇਸ ਸਾਈਡ ਹਨ ਨਾ ਹੀ ਸਾਡੀ ਜਮੀਨਾਂ ਦੀ ਹੁਣ ਵੈਲਿਊ ਰਹੀ ਹੈ ਅਤੇ ਨਾ ਹੀ ਸਾਨੂੰ ਬਣਦਾ ਮੁਆਵਜ਼ਾ ਦਿੱਤਾ ਗਿਆ ਹੈ।
ਉਧਰ ਦੂਜੇ ਪਾਸੇ ਹਾਈਵੇ ਅਥੋਰਟੀ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਸਾਡੇ ਹੱਥ ਕੁਝ ਨਹੀਂ ਹੈ, ਅਸੀਂ ਆਪਣੇ ਸੀਨੀਅਰ ਅਧਿਕਾਰੀਆਂ ਤੱਕ ਕਿਸਾਨਾਂ ਦੀ ਗੱਲ ਪਹੁੰਚਾ ਦਵਾਂਗੇ ਉਹਨਾਂ ਨੇ ਕਿਹਾ ਕਿ ਇਹਨਾਂ ਦਾ ਕੇਸ ਪਹਿਲਾ ਹੀ ਅਦਾਲਤ ਦੇ ਵਿੱਚ ਚੱਲ ਰਿਹਾ ਹੈ ਜੋ ਕਿ ਵਿਚਾਰ ਅਧੀਨ ਹੈ। ਹਾਈਵੇ ਅਥੋਰਿਟੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਗੱਲਬਾਤ ਕਰ ਰਹੇ ਹਨ।
ਖੈਰ ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਦਾ ਕੋਈ ਹੱਲ ਨਿਕਲਦਾ ਜਾਂ ਨਹੀਂ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………