Htv Punjabi
Punjab Video

ਹਾਈਕੋਰਟ ਪਹੁੰਚੇ ਮਨਪ੍ਰੀਤ ਸਿੰਘ ਬਾਦਲ

ਵਿਜੀਲੈਂਸ ਵੱਲੋਂ ਕੇਸ ਦਰਜ ਕਰਨ ਉਪਰੰਤ ਡੇਢ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਫਰਾਰ ਚੱਲ ਰਹੇ ਸਾਬਕਾ ਵਿੱਤ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਅਗਾਂਊ ਜਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕੀਤਾ ਹੈ।ਮਨਪ੍ਰੀਤ ਬਾਦਲ ਨੇ ਇਹ ਅਰਜੀ ਆਪਣੇ ਵਕੀਲ ਰਾਹੀਂ 11 ਸਤੰਬਰ ਨੂੰ ਦਾਇਰ ਕੀਤੀ ਹੈ ਜੋ ਹਾਈ ਕੋਰਟ ਦੀ ਵੈੱਬਸਾਈਟ ਮੁਤਾਬਕ ਫਿਲਹਾਲ ਪੈਂਡਿੰਗ ਪਈ ਹੈ।

ਓਥੇ ਹੀ ਕਿਹਾ ਜਾ ਰਿਹਾ ਕਿ ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਸ਼ਾਮਲ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਦੀ ਮਿਆਦ ਅੱਜ ਖ਼ਤਮ ਹੋ ਗਈ ਹੈ। ਹੁਣ ਇਸ ਮਾਮਲੇ ਵਿੱਚ ਵਿਜੀਲੈਂਸ ਅੱਜ ਫਿਰ ਅਦਾਲਤ ਤੋਂ ਗ੍ਰਿਫ਼ਤਾਰੀ ਵਾਰੰਟ ਦੀ ਮੰਗ ਕਰੇਗੀ। ਇਸ ਤੋਂ ਬਾਅਦ ਵੀ ਜੇਕਰ ਮਨਪ੍ਰੀਤ ਬਾਦਲ ਨਾ ਮਿਲੇ ਤਾਂ ਵਿਜੀਲੈਂਸ ਸਾਬਕਾ ਵਿੱਤ ਮੰਤਰੀ ਲਈ ਇਸ਼ਤਿਹਾਰ ਜਾਰੀ ਕਰੇਗੀ।ਵਿਜੀਲੈਂਸ ਨੇ ਹੁਣ ਮਨਪ੍ਰੀਤ ਨੂੰ ਭਗੌੜਾ ਐਲਾਨਣ ਦੀ ਤਿਆਰੀ ਕਰ ਲਈ ਹੈ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਉਸ ਦੇ ਖਿਲਾਫ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕੇ।

ਗ੍ਰਿਫਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਬਠਿੰਡਾ ਵਿਜੀਲੈਂਸ ਦੀ ਟੀਮ ਨੇ ਮਨਪ੍ਰੀਤ ਨੂੰ ਗ੍ਰਿਫਤਾਰ ਕਰਨ ਲਈ ਪੰਜਾਬ, ਹਰਿਆਣਾ, ਹਿਮਾਚਲ, ਉਤਰਾਖੰਡ, ਰਾਜਸਥਾਨ ਅਤੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਹੈ ਪਰ ਮਨਪ੍ਰੀਤ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਹੈ।

ਮਨਪ੍ਰੀਤ ਬਾਦਲ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 3 ਮੁਲਜ਼ਮਾਂ ਰਾਜੀਵ ਕੁਮਾਰ ਵਾਸੀ ਨਿਊ ਸ਼ਕਤੀ ਨਗਰ ਬਠਿੰਡਾ, ਅਮਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਟੈਗੋਰ ਨਗਰ ਬਠਿੰਡਾ ਨੂੰ ਗ੍ਰਿਫ਼ਤਾਰ ਕੀਤਾ ਹੈ। ਤਿੰਨੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹਨ।

ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ਿਲਾਫ਼ ਐਤਵਾਰ ਨੂੰ ਬਠਿੰਡਾ ਦੇ ਵਿਜੀਲੈਂਸ ਬਿਊਰੋ ਥਾਣੇ ਵਿੱਚ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਵਿਜੀਲੈਂਸ ਦੀ ਜਾਂਚ ਰਿਪੋਰਟ ਅਨੁਸਾਰ ਮਨਪ੍ਰੀਤ ਬਾਦਲ ਨੇ 2018 ਤੋਂ ਜਦੋਂ ਉਹ ਵਿੱਤ ਮੰਤਰੀ ਸੀ, ਉਦੋਂ ਤੋਂ ਬਠਿੰਡਾ ਦੇ ਮਾਡਲ ਟਾਊਨ ਵਿੱਚ 2 ਪਲਾਟ ਹੜੱਪਣ ਦੀ ਸਾਜ਼ਿਸ਼ ਰਚੀ ਸੀ। ਪੁੱਡਾ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਇਨ੍ਹਾਂ ਪਲਾਟਾਂ ਦੀ ਜਾਅਲੀ ਬੋਲੀ ਕਰਵਾਈ ਗਈ। ਬੋਲੀ ਦੌਰਾਨ ਉਨ੍ਹਾਂ ਦੇ ਨਕਸ਼ੇ ਅਪਲੋਡ ਨਹੀਂ ਕੀਤੇ ਗਏ ਸਨ। ਜਦੋਂ ਕਿ ਰਿਹਾਇਸ਼ੀ ਪਲਾਟ ਕਮਰਸ਼ੀਅਲ ਦਿਖਾਇਆ ਗਿਆ ਸੀ। ਜਿਸ ਕਾਰਨ ਉਨ੍ਹਾਂ ਨੂੰ ਕਿਸੇ ਨੇ ਨਹੀਂ ਖਰੀਦਿਆ।

ਇਸ ਤੋਂ ਬਾਅਦ ਦੁਬਾਰਾ ਬੋਲੀ ਲਗਾਈ ਗਈ। ਜਿਸ ਵਿੱਚ ਮਨਪ੍ਰੀਤ ਦੇ ਕਰੀਬੀ ਵਿਕਾਸ ਅਰੋੜਾ ਅਤੇ ਰਾਜੀਵ ਕੁਮਾਰ ਨੇ ਇਹ ਪਲਾਟ ਖਰੀਦਿਆ ਸੀ। ਸਸਤੇ ਭਾਅ ‘ਤੇ ਪਲਾਟ ਖਰੀਦਣ ਤੋਂ ਬਾਅਦ ਦੋਵਾਂ ਨੇ ਮਨਪ੍ਰੀਤ ਬਾਦਲ ਨੂੰ ਪਲਾਟ ਵੇਚ ਦਿੱਤਾ। ਦੋ ਪਲਾਟ ਸਸਤੇ ਭਾਅ ਵਿਕਣ ਕਾਰਨ ਸਰਕਾਰ ਨੂੰ 68 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਵਿਜੀਲੈਂਸ ਦਾ ਦਾਅਵਾ ਹੈ ਕਿ ਪੂਰੀ ਵਿਉਂਤਬੰਦੀ ਤਹਿਤ ਮਨਪ੍ਰੀਤ ਬਾਦਲ ਨੂੰ ਇਹ ਪਲਾਟ ਅਲਾਟ ਕਰਵਾਉਣ ਲਈ ਪੂਰੀ ਸਾਜ਼ਿਸ਼ ਰਚੀ ਗਈ ਸੀ।,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਏਸ ਸ਼ਹਿਰ ਅਜਿਹੀ ਥਾਂ ‘ਤੇ ਜੇਕਰ ਬਣਿਆ ਤੁਹਾਡਾ ਘਰ ਤਾਂ ਕਮੇਟੀ ਆਲੇ ਕਦੇ ਵੀ ਢਾਹ ਸਕਦੇ ਨੇ

htvteam

ਵਰਿੰਦਾਵਨ ਕਿਸ਼ਤੀ ਮਾਮਲੇ ‘ਚ ਨਵੀਂ ਅਪਡੇਟ

htvteam

ਕੰਨਾਂ ਨੂੰ ਕਿਵੇਂ ਰੱਖੀਏ ਸਾਫ Good Information By Dr. Gurmail Singh Virk

htvteam

Leave a Comment