Htv Punjabi
Punjab Video

ਕੋਟਕਪੂਰਾ ਗੋਲੀ ਕਾਂਡ ਮਾਮਲੇ ਚ ਸਿੱਖਾਂ ਨੂੰ ਝਟਕਾ !

ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਮੁਅੱਤਲੀ ਅਧੀਨ ਚੱਲ ਰਹੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ ਵਲੋਂ ਅਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਗਈ ਸੀ, ਜਿਸ ‘ਤੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਦੋਨਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਇਨ੍ਹਾਂ ਨੂੰ ਜ਼ਮਾਨਤ ਦੇ ਦਿਤੀ।ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਕਰ ਰਹੇ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਵਲੋਂ ਕੋਟਕਪੂਰਾ ਗੋਲੀਕਾਂਡ ਵਿਚ ਚੌਥਾ ਸਪਲੀਮੈਂਟ ਚਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਧਾਰਾ 118 ਅਤੇ 119 ਦਾ ਵਾਧਾ ਕੀਤਾ ਗਿਆ ਸੀ, ਜਿਸ ‘ਤੇ ਇਨ੍ਹਾਂ ਨੇ ਅਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮਾਨਯੋਗ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਉਂ ਜ਼ਮਾਨਤ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਚੱਲਦੇ ਕੇਸ ਤਕ ਜ਼ਮਾਨਤ ਦਿਤੀ ਜਾਵੇ।

ਬਹਿਬਲ ਕਲਾਂ ਤੇ ਕੋਟਕਪੁਰਾ ਧਰਨੇ ‘ਤੇ ਬੈਠੀ ਸੰਗਤ ‘ਤੇ ਪੁਲਿਸ ਕਾਰਵਾਈ ਹੋਈ ਸੀ। ਸਾਲ 2015 ਦੀ ਗੱਲ ਹੈ ਜਦੋਂ ਬਰਗਾੜੀ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਦੀ ਘਟਨਾ ਵਾਪਰੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਤਿੰਨ ਸਰਕਾਰਾਂ ਬਦਲੀਆਂ ਪਰ ਸੰਗਤ ਹਾਲੇ ਵੀ ਇਨਸਾਫ਼ ਦੀ ਗੁਹਾਰ ਲਗਾ ਰਹੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

 

Related posts

ਜਵਾਕ ਲਈ ਬਣਾਇਆ ਅਜਿਹਾ ਜੁਗਾੜ, ਦੇਖਣ ਲਈ ਲੱਗੇ ਮੇਲੇ।

htvteam

ਬਚੋ ਬਚੋ ਬਚੋ ਜਿਨ੍ਹਾਂ ਬਚ ਹੁੰਦਾ ਅਜਿਹਾ ਲੋਕਾਂ ‘ਤੋਂ

htvteam

ਨੁਸਕਾ ਅੰਦਰ, ਪੇਟ ਦਾ ਜੰਮਿਆ ਪੁਰਾਣਾ ਗੰਦ ਤੇ ਚਰਬੀ ਬਾਹਰ

htvteam

Leave a Comment