Htv Punjabi
Punjab Video

ਕੁਲਬੀਰ ਜੀਰਾ ਦੀ ਗ੍ਰਿਫਤਾਰੀ ਲਈ ਖੇਡੀ ਚਾਲ, ਸੱਚ ਆਇਆ ਸਾਹਮਣੇ…

ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਉਸ ਨੂੰ ਘਰੋਂ ਚੁੱਕ ਲਿਆ। ਇਸ ਤੋਂ ਬਾਅਦ ਉਸ ਨੂੰ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਵਿੱਚ ਜੀਰਾ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ।ਇਸ ਦੌਰਾਨ ਸਾਬਕਾ ਵਿਧਾਇਕ ਜੀਰਾ ਨੇ ਕਿਹਾ ਕਿ ਉਹ ਸਰਕਾਰ ਅਤੇ ਸਥਾਨਕ ਵਿਧਾਇਕ ਦੇ ਖਿਲਾਫ ਹਾਈਕੋਰਟ ਤੱਕ ਪਹੁੰਚ ਕਰਨਗੇ।

ਚਾਰ ਦਿਨ ਪਹਿਲਾਂ ਫਿਰੋਜ਼ਪੁਰ ‘ਚ ਵਿਧਾਇਕ ਜ਼ੀਰਾ ਖਿਲਾਫ ਐਫ.ਆਈ.ਆਰ. ਜ਼ੀਰਾ ਖੁਦ ਅੱਜ ਦੁਪਹਿਰ 12 ਵਜੇ ਪ੍ਰੈੱਸ ਕਾਨਫਰੰਸ ਕਰਕੇ ਗ੍ਰਿਫਤਾਰੀ ਦੇਣ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਨੂੰ ਐਫ.ਆਈ.ਆਰ ਦਰਜ ਹੋਣ ਦੀ ਸੂਚਨਾ ਮਿਲੀ ਤਾਂ ਕੁਲਬੀਰ ਸਿੰਘ ਜ਼ੀਰਾ ਨੇ ਆਪਣੀ ਇਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਇਲਾਕੇ ਦੇ ਸਰਪੰਚਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਬੀਡੀਪੀਓ ਦਫ਼ਤਰ ਵਿੱਚ ਚੱਲ ਰਹੇ ਧਰਨੇ ਵਿੱਚ ਪੁੱਜੇ ਸਨ। ਇਸੇ ਕਾਰਨ ਉਸ ਤੇ ਉਸ ਦੇ ਸਾਥੀਆਂ ਖ਼ਿਲਾਫ਼ ਇਹ ਕੇਸ ਦਰਜ ਕੀਤਾ ਗਿਆ ਸੀ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

Related posts

ਐਵੇਂ ਮੋਟੀ ਰੋਟੀ ਬਣਾਓ ਦਰਦ ਵਾਲੀ ਥਾਂ ਲਗਾਓ ਤੇ ਦਰਦ ਭਜਾਓ

htvteam

ਲੁਧਿਆਣਾ ਸ਼ਹਿਰ ‘ਚ ਹੋ ਗਿਆ ਵੱਡਾ ਕਾਂਡ

htvteam

ਪੇਟ ਦੀ ਗਰਮੀ, ਗੈਸ-ਤੇਜ਼ਾਬ ਖਤਮ ਕਰਨ ਦਾ ਰਾਮਬਾਣ ਇਲਾਜ

htvteam

Leave a Comment