ਦੁਸਹਿਰੇ ਦੇ ਤਿਉਹਾਰ ‘ਤੇ ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। SYL ਮੁੱਦੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਦੌਰਾਨ ਨਵਜੋਤ ਸਿੱਧੂ ਦਾ ਗੁੱਸਾ ਨਿਕਲਿਆ। ਇਸ ਦੌਰਾਨ ਉਨ੍ਹਾਂ ਰੇਤ ਮਾਫੀਆ ਨੂੰ ਲੈ ਕੇ ‘ਆਪ’ ਨੂੰ ਵੀ ਘੇਰਿਆ। ਸਿੱਧੂ ਨੇ ਕਿਹਾ ਕਿ ਕਾਂਗਰਸ ਦੇ ਸਮੇਂ ਰੇਤ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧ ਹੁੰਦਾ ਸੀ, ਜਦਕਿ ਅੱਜ ਰੇਤ ਦੀਆਂ ਕੀਮਤਾਂ ਤਿੰਨ ਗੁਣਾ ਹੋ ਗਈਆਂ ਹਨ। ਇਸ ਦੌਰਾਨ ‘ਸ਼ਰਾਬ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਦਿਆਂ ਜਿੱਥੇ ਸਰਕਾਰ ਤੇ ਸ਼ਬਦੀ ਹਮਲੇ ਕੀਤੇ ਉੱਥੇ ਹੀ ਉਨ੍ਹਾਂ ਨੇ ਕਿਹਾ ਲੋਕਾਂ ਨੂੰ ਝੂਠ ਬੋਲ ਕੇ ਮੂਰਖ ਬਣਾਇਆ ਜਾ ਰਿਹਾ ਹੈ।
ਇਸ ਦੌਰਾਨ ਸਿੱਧੂ ਨੇ ਕਿਹਾ ਕਿ ਜੇਕਰ ਤੁਸੀਂ ਇਕੱਲੇ ਹੀ ਮਾਫੀਆ ‘ਤੇ ਸ਼ਿਕੰਜਾ ਕੱਸਦੇ ਹੋ ਤਾਂ ਸਰਕਾਰ ਦੇ ਖਾਤਿਆਂ ‘ਚ 30 ਤੋਂ 40 ਹਜ਼ਾਰ ਕਰੋੜ ਰੁਪਏ ਆ ਜਾਣਗੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੱਸਿਆ ਜਾਵੇ ਕਿ ਸ਼ਰਾਬ ਦੇ ਲਾਇਸੈਂਸ ਕਿਸ ਦੇ ਰਿਸ਼ਤੇਦਾਰਾਂ ਨੂੰ ਦਿੱਤੇ ਗਏ ਹਨ। ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਮਾੜੀ ਹੋ ਗਈ ਹੈ ਜਦਕਿ ਉਨ੍ਹਾਂ ਬਹਿਬਲ ਕਲਾਂ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਘਿਰਾਓ ਕੀਤਾ। ਸਿੱਧੂ ਨੇ ਕਿਹਾ ਕਿ ਜਦੋਂ ਗੁਰੂ ਦੀ ਗੱਲ ਆਈ ਤਾਂ ਮੈਂ ਸਭ ਤੋਂ ਪਹਿਲਾਂ ਖੜ੍ਹਾ ਹੋਇਆ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………