Htv Punjabi
Punjab Video

ਟੰਗਿਆ ਗਿਆ ਇੱਕ ਹੋਰ ਆਮ ਆਦਮੀ ਪਾਰਟੀ ਦਾ ਵਿਧਾਇਕ ?

ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਈਡੀ ਨੇ ਵੱਡੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਇਹ ਛਾਪੇਮਾਰੀ ਤੜਕਸਾਰ ਕੀਤੀ ਗਈ ਹੈ ਤੇ ਈਡੀ ਮਾਮਲੇ ਸਬੰਧੀ ਪੁੱਛਗਿੱਛ ਅਤੇ ਜਾਂਚ ਕਰ ਰਹੀ ਹੈ।

ਬਿਕਰਮ ਮਜੀਠੀਆ ਨੇ ਕੀਤਾ ਟਵੀਟ: ਇਸ ਮਾਮਲੇ ਸਬੰਧੀ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਪਲੇਟ ਫਾਰਮ X ਰਾਹੀਂ ਲਿਖਿਆ ਹੈ ਕਿ ‘ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ਦੇ ਸਿਲਸਿਲੇ ‘ਚ ‘ਆਪ’ ਵਿਧਾਇਕ ਕੁਲਵੰਤ ਸਿੰਘ ‘ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਹੁਣ ਈਡੀ ਨੇ ਇਸ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਅਭਿਆਸ ਰੁਪਏ ਨੂੰ ਬੇਨਕਾਬ ਕਰਨ ਲਈ ਜ਼ਰੂਰੀ ਹੈ। ਪੰਜਾਬ ਆਬਕਾਰੀ ਘੁਟਾਲੇ ਵਿੱਚ 550 ਕਰੋੜ ਦਾ ਭ੍ਰਿਸ਼ਟਾਚਾਰ ਹੋਇਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਮੁੱਖ ਦੋਸ਼ੀ ਹਨ ਅਤੇ ਮੁੱਖ ਲਾਭਪਾਤਰੀ ਆਮ ਆਦਮੀ ਪਾਰਟੀ ਹੈ।’,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

Related posts

ਆਹ ਦੇਖੋ ਬਜ਼ਾਰ ‘ਚ ਕੀ ਹੋ ਗਿਆ ?

htvteam

ਇੱਕ ਵਿਧਾਇਕ ਨੂੰ ਖਰੀਦਣ ਲਈ 25 ਕਰੋੜ ਦੀ ਬੋਲੀ; ਪੰਜਾਬ ‘ਚ “ਅਪ੍ਰੇਸ਼ਨ ਲੋਟਸ”

htvteam

ਰੇਚਲ ਨੇ ਖੁਦ ਛੱਡਿਆ ਜਾਂ ਖੋਹਿਆ ‘ਮਿਸ ਗ੍ਰੈਂਡ ਇੰਟਰਨੈਸ਼ਨਲ’ ਦਾ ਤਾਜ !

htvteam

Leave a Comment