Htv Punjabi
Video

ਸਵਾਰੀਆਂ ਨਾਲ ਖਚਾ ਖੱਚ ਭਰੀ ਬੱਸ ਡਿੱਗੀ ਖੱਡ ‘ਚ

ਇਸ ਵੇਲੇ ਦੀ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਕਿ 55 ਸਵਾਰੀਆਂ ਨਾਲ ਭਰੀ ਬੱਸ ਡੁਗੀ ਡੂੰਘੀ ਖੱਡ ਦੇ ਵਿੱਚ ਜਾ ਡਿੱਗੀ ਜਿਸ ਵਿੱਚ ਮੌਤਾਂ ਹੀ ਮੌਤਾਂ ਹੋ ਗਈਆਂ,,,,ਮੂ-ਕਸ਼ਮੀਰ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਇਕ ਬੱਸ ਖੱਡ ਵਿਚ ਡਿੱਗ ਗਈ ਹੈ, ਜਿਸ ਕਾਰਨ 35 ਲੋਕਾਂ ਦੀ ਮੌਤ ਹੋ ਗਈ ਹੈ। ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ‘ਚ ਯਾਤਰੀਆਂ ਨਾਲ ਭਰੀ ਬੱਸ ਸੜਕ ਤੋਂ ਤਿਲਕ ਕੇ 300 ਫੁੱਟ ਡੂੰਘੀ ਖੱਡ ‘ਚ ਡਿੱਗਣ ਕਾਰਨ ਘੱਟੋ-ਘੱਟ 35 ਲੋਕਾਂ ਦੀ ਮੌਤ ਹੋ ਗਈ ਹੈ।

ਹਾਦਸੇ ‘ਚ ਹੁਣ ਤੱਕ 36 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ ਅਤੇ 19 ਹੋਰ ਜ਼ਖਮੀ ਹੋ ਗਏ ਹਨ। ਇਹ ਬਟੋਟੇ-ਕਿਸ਼ਤਵਾੜ ਰਾਸ਼ਟਰੀ ਰਾਜਮਾਰਗ ‘ਤੇ ਤ੍ਰਿੰਗਲ-ਅਸਾਰ ਨੇੜੇ ਸੜਕ ਤੋਂ ਫਿਸਲ ਕੇ 300 ਫੁੱਟ ਹੇਠਾਂ ਡਿੱਗ ਗਈ। ਫਿਲਹਾਲ ਬਚਾਅ ਕਾਰਜ ਜਾਰੀ ਹਨ। ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਇਸ ਰੂਟ ‘ਤੇ ਤਿੰਨ ਬੱਸਾਂ ਇਕੱਠੀਆਂ ਚੱਲ ਰਹੀਆਂ ਸਨ ਅਤੇ ਇੱਕ ਦੂਜੇ ਨੂੰ ਓਵਰਟੇਕ ਕਰਨ ਦੀ ਦੌੜ ਵਿੱਚ ਵੱਡਾ ਹਾਦਸਾ ਵਾਪਰ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਐਸਐਸਪੀ ਡੋਡਾ ਅਤੇ ਹੋਰ ਕਈ ਅਧਿਕਾਰੀ ਜੀਐਮਸੀ ਡੋਡਾ ਪਹੁੰਚ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਤੁਰੰਤ ਅਤੇ ਉਚਿਤ ਇਲਾਜ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਡਾਕਟਰ ਜਤਿੰਦਰ ਸਿੰਘ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।

ਡੋਡਾ ‘ਚ ਹੋਏ ਭਿਆਨਕ ਸੜਕ ਹਾਦਸੇ ਨੂੰ ਲੈ ਕੇ ਪੀਐੱਮਓ ਨੇ ਸੋਸ਼ਲ ਮੀਡੀਆ ਐਕਸ ‘ਤੇ ਲਿਖਿਆ, ‘ਡੋਡਾ ਜੰਮੂ-ਕਸ਼ਮੀਰ ‘ਚ ਬੱਸ ਹਾਦਸਾ ਦੁਖਦਾਈ ਹੈ। ਉਨ੍ਹਾਂ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਐਕਸ-ਗ੍ਰੇਸ਼ੀਆ ਰਾਸ਼ੀ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ PMNRF ਵੱਲੋਂ 2 ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।ਡੋਡਾ ‘ਚ ਸੜਕ ਹਾਦਸੇ ਤੋਂ ਬਾਅਦ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਬੱਸ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਦੇ ਡੀਸੀ ਹਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਹੈ। ਜ਼ਖਮੀਆਂ ਨੂੰ ਲੋੜ ਅਨੁਸਾਰ ਜ਼ਿਲ੍ਹਾ ਹਸਪਤਾਲ ਕਿਸ਼ਤਵਾੜ ਅਤੇ ਜੀਐੱਮਸੀ ਡੋਡਾ ਵਿਚ ਭੇਜਿਆ ਜਾ ਰਿਹਾ ਹੈ। ਹੈਲੀਕਾਪਟਰ ਸੇਵਾ ਨਾਲ ਹੋਰ ਜ਼ਖਮੀਆਂ ਨੂੰ ਸ਼ਿਫਟ ਕਰਨ ਲਈ ਪ੍ਰਬੰਧ ਕੀਤੇ ਜਾਣਗੇ। ਲੋੜ ਅਨੁਸਾਰ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।…….ਵੀਡੀਓ ਦੇਖਣ ਲੀਲ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………

Related posts

ਪੰਜਾਬ ਦਾ ਬੁਰਾ ਹਾਲ! ਹੋਈ ਹਾਏ ਹਾਏ ?

htvteam

ਥਾਣੇ ਬੁਲਾ ਥਾਣੇਦਾਰ ਨੇ ਬੈਂਕ ਵਾਲੀ ਕੁੜੀ ਨਾਲ ਦੇਖੋ ਕੀ ਕਰ’ਤਾ

htvteam

ਪੰਜਾਬੀ “Spiderman” ਨੇ ਪੁਲਿਸ ਦੇ ਸਾਹ ਪਾਏ ਸੁੱਕਣੇ; ਦੇਖੋ ਵੀਡੀਓ

htvteam

Leave a Comment