Htv Punjabi
Punjab Religion Video

ਸ੍ਰੀ ਕਰਤਾਰਪੁਰ ਸਾਹਿਬ ਦੀ ਹਦੂਦ ਅੰਦਰ ਮਰਿਆਦਾ ਦੀ ਉਲੰਘਣਾ

ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੀ ਹਦੂਦ ਵਿਚ ਬੀਤੀ ਰਾਤ ਆਯੋਜਿਤ ਪਾਰਟੀ ਵਿਚ ਸ਼ਰਾਬ ਅਤੇ ਮੀਟ ਪਰੋਸਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।ਇਸ ਮੰਦਭਾਗੀ ਘਟਨਾ ‘ਤੇ ਐੱਸ.ਜੀ.ਪੀ.ਸੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸਖ਼ਤ ਨਿੰਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ‘ਚ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਨੇੜੇ ਸ਼ਰਾਬ ਅਤੇ ਮੀਟ ਪਰੋਸ ਕੇ ਨਾਚ ਗਾਣੇ ਵਾਲੀ ਹੋਈ ਪਾਰਟੀ ਕੀਤੀ ਗਈ ਹੈ, ਜਿਸ ਦੇ ਖ਼ਿਲਾਫ਼ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਅਕਾਲ ਤਖ਼ਤ ਸਾਹਿਬ ਨੂੰ ਕਾਰਵਾਈ ਕਰਨ ਦੀ ਕੀਤੀ ਮੰਗ ਹੈ। ਉਨ੍ਹਾਂ ਕਿਹਾ ਕਿ ਇਸ ਪਾਰਟੀ ‘ਚ ਨਾਰੋਵਾਲ ਦੇ ਡਿਪਟੀ ਕਮਿਸ਼ਨਰ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਵੀ ਸ਼ਾਮਲ ਸਨ। ਸਿੱਖਾਂ ਦੇ ਅੰਦਰ ਇਸ ਸਮੇਂ ਵੱਡੇ ਪੱਧਰ ‘ਤੇ ਰੋਸ ਜਤਾਇਆ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਇਹ ਪਾਰਟੀ 18 ਨਵੰਬਰ ਰਾਤ ਨੂੰ ਸ਼ੁਰੂ ਹੋਈ ਅਤੇ ਦੇਰ ਰਾਤ ਤੱਕ ਜਾਰੀ ਰਹੀ। ਪਾਰਟੀ ਵਿਚ ਪਾਕਿਸਤਾਨ ਦੇ ਨਾਰੋਵਾਲ ਦੇ ਜ਼ਿਲ੍ਹਾ ਕੁਲੈਕਟਰ ਮੁਹੰਮਦ ਸ਼ਾਰੁਖ ਸਮੇਤ ਸੀਨੀਅਰ ਪੁਲਸ ਅਧਿਕਾਰੀਆਂ ਸਮੇਤ 100 ਤੋਂ ਵੱਧ ਅਹਿਮ ਲੋਕ ਸ਼ਾਮਲ ਹੋਏ। ਜ਼ਿਲ੍ਹਾ ਮੈਜਿਸਟਰੇਟ ਨਾਰੋਵਾਲ ਸਮੇਤ ਕੁਝ ਅਧਿਕਾਰੀਆਂ ਨੇ ਸ਼ਰਾਬ ਦਾ ਸੇਵਨ ਇੰਨਾ ਜ਼ਿਆਦਾ ਕਰ ਲਿਆ ਸੀ ਕਿ ਉਹ ਨੱਚਦੇ ਨਜ਼ਰ ਆਏ। ਇਸ ਸਬੰਧੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਪ੍ਰਬੰਧਕਾਂ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ‘ਚ ਗੁੱਸਾ ਹੈ ਅਤੇ ਉਨ੍ਹਾਂ ਨੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਨੂੰ ਮਿਲ ਕੇ ਇਸ ਸਬੰਧੀ ਸ਼ਿਕਾਇਤ ਕਰਨ ਦੀ ਗੱਲ ਵੀ ਆਖੀ ਹੈ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਰਮਜਾਨ ਦੇ ਪਵਿੱਤਰ ਮਹੀਨੇ ‘ਚ ਕੈਦੀਆਂ ਨੂੰ ਮਿਲਣਗੀਆਂ ਖਾਸ ਸਹੂਲਤਾਂ

htvteam

ਨਾ ਕੋਈ ਡਾਇਟ, ਨਾ ਐਕਸਰਸਾਈਜ਼ 15 ਦਿਨਾਂ ‘ਚ ਢਿੱਡ ਘਟਾਓ

htvteam

ਅੰਮ੍ਰਿਤਪਾਲ ਨੂੰ ਲੈ ਕੇ SGPC ਪ੍ਰਧਾਨ ਦੀ ਸਰਕਾਰ ਨੂੰ ਚੇਤਾਵਨੀ !

htvteam

Leave a Comment