Htv Punjabi
Punjab Video

ਹੁਣੇ-ਹੁਣੇ ਆਹ ਸ਼ਹਿਰ ‘ਚ ਮੁਲਾਜ਼ਮਾਂ ਦਾ ਦੇਖੋ ਕਿਸ ਨਾਲ ਹੋਇਆ ਮੁਕਾਬਲਾ

ਪੰਜਾਬ ਦੇ ਜਲੰਧਰ ‘ਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ ਹੋਇਆ ਹੈ। ਜਿਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀਆਂ ਲੱਗੀਆਂ ਜਦਕਿ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਇਹ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਹ ਮੁਕਾਬਲਾ ਨਾਖਾ ਵਾਲੇ ਬਾਗ ਦੇ ਨਾਲ ਲੱਗਦੀ ਗੁਲਮੋਹਰ ਕਾਲੋਨੀ ਦੇ ਅੰਦਰ ਹੋਇਆ। ਇਹ ਇਲਾਕਾ ਭਾਰਗਵ ਕੈਂਪ ਥਾਣੇ ਅਧੀਨ ਆਉਂਦਾ ਹੈ। ਜ਼ਖਮੀ ਪੁਲਸ ਮੁਲਾਜ਼ਮ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਸੀਆਈਏ ਦੀ ਟੀਮ ਭਗੌੜਿਆਂ ਦੀ ਸੂਚਨਾ ‘ਤੇ ਛਾਪੇਮਾਰੀ ਕਰਨ ਗਈ ਸੀ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ।

ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਦੋ ਮੁਲਜ਼ਮਾਂ ਨੂੰ ਗੋਲੀ ਮਾਰ ਦਿੱਤੀ ਗਈ। ਪੁਲਿਸ ਸੂਤਰਾਂ ਅਨੁਸਾਰ ਇਹ ਦੋਵੇਂ ਗੈਂਗਸਟਰ ਕਤਲ ਅਤੇ ਸੁਪਾਰੀ ਦੇਣ ਦੇ ਮਾਮਲੇ ਵਿਚ ਸ਼ਾਮਲ ਹਨ। ਸੀਆਈਏ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਨੇ ਦੱਸਿਆ ਕਿ ਮੁਲਜ਼ਮ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਹਨ। ਪੁਲਿਸ ਨੇ 2 ਮੁਲਜ਼ਮਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮੁਲਜ਼ਮ ਜਲੰਧਰ ਸਿਟੀ ਪੁਲਿਸ ਕੋਲ ਦਰਜ ਕਈ ਕੇਸਾਂ ਵਿਚ ਭਗੌੜੇ ਸਨ। ਸਵੇਰੇ ਸੂਚਨਾ ਮਿਲੀ ਕਿ ਦੋ ਦੋਸ਼ੀ ਉਸ ਜਗ੍ਹਾ ‘ਤੇ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਮੌਕੇ ਦੀ ਘੇਰਾਬੰਦੀ ਕਰ ਲਈ। ਪੁਲਿਸ ਨੂੰ ਦੇਖਦੇ ਹੀ ਦੋਸ਼ੀ ਨੇ ਗੋਲੀਆਂ ਚਲਾ ਦਿੱਤੀਆਂ। ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਵੇਂ ਦੋਸ਼ੀ ਜ਼ਖਮੀ ਹੋ ਗਏ। ਪੁਲਿਸ ਨੇ ਮੁਲਜ਼ਮਾਂ ਕੋਲੋਂ ਹਥਿਆਰ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ।,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਉਹ ਸਬਜ਼ੀ ਜੋ ਤੁਹਾਡੇ ਦਿਲ ਨੂੰ ਸੋਨੇ ਵਰਗਾ ਖਰਾ ਬਣਾਕੇ ਰੱਖਦੀ ਹੈ

htvteam

ਦੇਖੋ ਕਿਵੇਂ ਟਰੱਕ ਵਾਲਾ ਮੁੰਡਾ ਕਰ ਗਿਆ ਸ਼ਰੇਆਮ ਧੱਕਾ; ਦੇਖੋ ਵੀਡੀਓ

htvteam

ਕਿਸੇ ਵੀ ਕਾਰਨਾਂ ਕਰਕੇ ਨਿਗਾ ਚਲੀ ਗਈ ਤਾਂ ਆਹ ਵੀਡੀਓ ਮੋੜੇਗੀ ਨਜ਼ਰ

htvteam

Leave a Comment