Htv Punjabi
Punjab Video

ਦੂਜੇ ਦਿਨ ਸ਼ੰਭੂ ਬਾਰਡਰ ਤੇ ਕਿਸਾਨਾਂ ਦਾ ਭ-ੜਥੂ ਪੱਟੇ ਬੇਰੀਕੇਡ, ਦੇਖੋ ਸੀਨ

ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਦੂਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਨਗੇ।ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਅੱਥਰੂ ਗੈਸ ਛੱਡੀ ਗਈ। ਕਿਸਾਨਾਂ ਨੇ ਇਥੇ ਸੜਕ ਦੇ ਵਿਚਕਾਰ ਪਈਆਂ ਸੀਮਿੰਟ ਦੀਆਂ ਸਲੈਬਾਂ ਨੂੰ ਹਟਾ ਦਿਤਾ,, ਸੋ ਦੱਸ ਦਈਏ ਕੀ ਪ੍ਰਦਰਸ਼ਨ ਕਾਰੀ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰਦੇ ਹੋਏ ਪੰਜਾਬ-ਹਰਿਆਣਾ ਸਰਹੱਦ ‘ਤੇ ਸ਼ੰਭੂ ਵਿਚ ਫਲਾਈਓਵਰ ਤੋਂ ਪੁਲਿਸ ਬੈਰੀਕੇਡ ਨੂੰ ਹੇਠਾਂ ਸੁੱਟ ਦਿੱਤਾ। ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸਕੱਤਰ ਸਵਰਨ ਸਿੰਘ ਪੰਧੇਰ ਨੇ ਕਿਹਾ ਕਿ ਇਥੇ ਲਗਭਗ 10,000 ਕਿਸਾਨ ਹਨ। ਕਿਸਾਨਾਂ ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਹਨ ਤੇ ਡ੍ਰੋਨ ਜ਼ਰੀਏ ਸਾਡੇ ਖਿਲਾਫ ਅੱਥਰੂ ਗੈਸਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ।

ਹਰਿਆਣਾ-ਪੰਜਾਬ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਖਿੰਡਾਉਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਇਸ ਤੋਂ ਬਚਣ ਲਈ ਕੁਝ ਕਿਸਾਨਾਂ ਨੇ ਗੈਸ ਮਾਸਕ ਪਹਿਨ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਪੁਲਿਸ ਵੱਲੋਂ ਲਗਾਏ ਗਏ ਸੀਮੈਂਟ ਬੈਰੀਕੇਡ ਨੂੰ ਵੀ ਪ੍ਰਦਰਸ਼ਨਕਾਰੀਆਂ ਨੇ ਬਲ ਦਾ ਇਸਤੇਮਾਲ ਕਰਕੇ ਹਟਾ ਦਿੱਤਾ।
ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਿਸਾਨਾਂ ਦੇ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ। ਕਈ ਕਿਸਾਨਾਂ ਨੇ ਜਦੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੂੰ ਵੀ ਬਲ ਦਾ ਇਸਤੇਮਾਲ ਕਰਨਾ ਪਿਆ।,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੇਖੋ ਦਵਾਈ ਲੈਣ ਗਈ ਲੜਕੀ ਨਾਲ ਕੀ ਹੋਇਆ ?

htvteam

ਪਹਾੜੀ ‘ਚ ਜਾਣ ਤੋਂ ਪਹਿਲਾ ਦੇਖੋ ਵੀਡੀਓ ! ਮੀਂਹ ਦੀ ਤਬਾ ਹੀ ਖਿਸਕੇ ਪਹਾੜ !

htvteam

ਨੂੰਹ ਸੱਸ ਦੇ ਝਗੜੇ ‘ਚ ਥਾਣੇ ਦਾ ਮੁਨਸ਼ੀ ਕਰ ਗਿਆ ਪੁੱਠਾ ਕਾਰਾ

htvteam

Leave a Comment