Htv Punjabi
Punjab Video

ਪੁਲਿਸ ਤੇ ਕਿਸਾਨਾਂ ਦਾ, ਲਾ +ਈ+ ਵ ਵੀਡੀਓ

ਕਿਸਾਨਾਂ ਵਲੋਂ 13 ਫਰਵਰੀ ਨੂੰ ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਕੀਤਾ ਗਿਆ ਸੀ। ਪਰ ਹਰਿਆਣਾ ਪੁਲਿਸ ਨੇ ਕਿਸਾਨਾਂ ਸ਼ੰਭੂ ਬਾਰਡਰ ‘ਤੇ ਬੈਰੀਕੇਡ ਲਗਾ ਕੇ ਰੋਕਿਆ ਹੋਇਆ ਹੈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਅੱਥਰੂ ਗੈਸ ਦੇ ਗੋਲੇ, ਰਬੜ ਦੀਆਂ ਗੋਲੀਆਂ ਅਤੇ ਪੈਲੇਟ ਗੰਨ ਦੀ ਵਰਤੋਂ ਕਰ ਰਹੀ ਹੈ।ਜਿਸ ਕਾਰਨ ਕਈ ਕਿਸਾਨ ਗੰਭੀਰ ਜ਼ਖ਼ਮੀ ਵੀ ਹੋਏ।

ਉੱਥੇ ਹੀ ਦੂਜੇ ਪਾਸੇ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਪਥਰਾਅ ਦੇ 2 ਵੀਡੀਓ ਜਾਰੀ ਕੀਤੇ ਹਨ। ਪੁਲਿਸ ਨੇ ਨੌਜਵਾਨਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ।

ਪੁਲਿਸ ਨੇ ਦੱਸਿਆ ਕਿ ਇਹ ਵੀਡੀਓ 13 ਅਤੇ 14 ਫਰਵਰੀ ਦੇ ਹਨ। ਜਦੋਂ ਪੁਲਿਸ ਕਿਸਾਨਾਂ ਨੂੰ ਸਰਹੱਦ ਪਾਰ ਕਰਨ ਤੋਂ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਸੀ ਤਾਂ ਕੁਝ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ‘ਤੇ ਪੱਥਰ ਸੁੱਟੇ। ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਪੁਲਿਸ ਨੇ ਇਹ ਵੀ ਐਲਾਨ ਕੀਤਾ ਹੈ ਕਿ ਇਹਨਾਂ ਨੌਜਵਾਨਾਂ ਦੀ ਪਛਾਣ ਦੱਸਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਤੇ ਇਨਾਮ ਵੀ ਦਿੱਤਾ ਜਾਵੇਗਾਉਧਰ, ਕਿਸਾਨਾਂ ਦਾ ਕਹਿਣਾ ਹੈ ਕਿ ਪੁਲਿਸ ਖ਼ੁਦ ਪਥਰਾਅ ਕਰਵਾ ਕੇ ਅੰਦੋਲਨ ਨੂੰ ਫੇਲ੍ਹ ਕਰਵਾਉਣਾ ਚਾਹੁੰਦੀ ਹੈਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਨੇ ਕਿਹਾ ਸੀ ਕਿ ਇਸ ਅੰਦੋਲਨ ਦੌਰਾਨ ਜੋ ਵੀ ਨੁਕਸਾਨ ਹੋਵੇਗਾ, ਉਹ ਸ਼ਰਾਰਤੀ ਅਨਸਰਾਂ ਤੋਂ ਹੀ ਵਸੂਲਿਆ ਜਾਵੇਗਾ। ਇਸੇ ਸਬੰਧ ਵਿੱਚ ਵੀਡੀਓਜ਼ ਵੀ ਜਾਰੀ ਕੀਤੀਆਂ ਜਾ ਰਹੀਆਂ ਹਨ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

9 ਸਾਲਾਂ ਬਾਅਦ ਸੰਗਰੂਰ ਵਿਖੇ ਪਰਤੀ ਸਰਸ ਮੇਲੇ ਦੀ ਸ਼ਾਨਦਾਰ ਰੌਣਕ

htvteam

ਇਹ ਵੀਡੀਓ ਸਿਰਫ ਘਰਵਾਲਾ ਤੇ ਘਰਵਾਲੀ ਹੀ ਇੱਕਠੇ ਬੈਠਕੇ ਦੇਖਣ ਜ਼ਿੰਦਗੀ ਬਦਲ ਜਾਏਗੀ

htvteam

ਲਓ ਜੀ ਕਿਸਾਨਾਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

htvteam

Leave a Comment