Htv Punjabi
International Punjab Religion Video

ਕਿਸਾਨੀ ਅੰਦੋਲਨ ਦੇ ਚੱਲਦੇ ਅਮਰੀਕਾ ਦਾ ਰਾਜਦੂਤ ਪਹੁੰਚਿਆ ਪੰਜਾਬ

ਇਸ ਵੇਲੇ ਦੀ ਵੱਡੀ ਖਬਰ ਸ਼੍ਰੀ ਦਰਬਾਰ ਸਾਹਿਬ ਤੋਂ ਸਾਹਮਣੇ ਆ ਰਹੀ ਐ ਜਿੱਥੇ ਸੰਯੁਕਤ ਰਾਜ ਅਮਰੀਕਾ ਦੇ ਅੰਬੈਸਡਰ ਐਰਿਕ ਐੱਮ ਗਾਰਸੇਟੀ ਅੱਜ ਆਪਣੀ ਪਤਨੀ ਐਮੀ ਵੇਕਲੈਂਡ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਅੰਬੈਸਡਰ ਗਾਰਸੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਵੀ ਗਏ, ਜਿਥੇ ਉਨ੍ਹਾਂ ਨੇ ਲੰਗਰ ਸੇਵਾ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬੈਸਡਰ ਗਾਰਸੇਟੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ। ਆਓ ਹੁਣ ਤੁਹਾਨੂੰ ਸੁਣਾ ਦਿੰਦੇ ਹਾਂ ਕੀ ਅੰਬੈਸਡਰ ਗਾਰਸੇਟੀ ਹੋਰਾਂ ਨੇ ਸਿੱਖਾਂ ਬਾਰੇ ਕੀ ਕਿਹਾ,,,,,,

ਇਸ ਤੋਂ ਪਹਿਲਾਂ ਐਡਵੋਕੇਟ ਧਾਮੀ ਅਤੇ ਅੰਬੈਸਡਰ ਗਾਰਸੇਟੀ ਨੇ ਮੁਲਾਕਾਤ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ ਚਰਚਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਵਿਚ ਵੱਡੀ ਗਿਣਤੀ ਵਿਚ ਸਿੱਖ ਅਤੇ ਪੰਜਾਬੀ ਭਾਈਚਾਰਾ ਰਹਿੰਦਾ ਹੈ। ਸ੍ਰੀ ਅੰਮ੍ਰਿਤਸਰ ਤੋਂ ਅਮਰੀਕਾ ਲਈ ਸਿੱਧੀ ਉਡਾਣ ਨਾ ਹੋਣ ਕਰ ਕੇ ਅੰਮ੍ਰਿਤਸਰ ਆਉਣ ਵਾਲੇ ਯਾਤਰੂਆਂ ਨੂੰ ਵੱਡੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਅੰਬੈਸਟਰ ਗਾਰਸੇਟੀ ਨੂੰ ਕਿਹਾ ਕਿ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਅਨੁਸਾਰ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਮਰੀਕਾ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਲਈ ਉਚੇਚੇ ਯਤਨ ਕੀਤੇ ਜਾਣ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸਿੱਧੂ ਦੀ ਹਾਰ ‘ਤੇ ਹੌਲਦਾਰ ਨੇ ਕਰ’ਤਾ ਅਜਿਹਾ ਕੰਮ; ਪੂਰਾ ਮੁਹੱਲਾ ਕਰ ਲਿਆ ਇਕੱਠਾ

htvteam

ਭਗਵੰਤ ਮਾਨ ਦੇ ਦਫਤਰ ਦੇ ਸਾਹਮਣੇ 12ਵੀਂ ਦੀ ਵਿਦਿਆਰਥਣ ਨੇ ਦਿੱਤਾ ਧਰਨਾ, ਦੇਖੋ ਕਿਉਂ

Htv Punjabi

11 ਵੇਂ ਗੇੜ ਦੀ ਮੀਟਿੰਗ `ਚ ਹੋ ਸਕਦੇ ਵੱਡੇ ਉਲਟਫੇਰ!

htvteam

Leave a Comment