Htv Punjabi
Punjab Video

ਵਿਰੋਧੀਆਂ ਦਾ ਸਫਾਇਆ ਕਰਨ ਲਈ ਬਾਦਲ ਨੇ ਇਨ੍ਹਾਂ ਥਾਵਾਂ ‘ਤੋਂ ਐਲਾਨੇ ਚੋਟੀ ਦੇ ਉਮੀਦਵਾਰ

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ ਜਿਸ ਵਿੱਚ ਚੰਡੀਗੜ੍ਹ ਸੀਟ ਤੋਂ ਵੀ ਉਮੀਦਵਾਰ ਦਾ ਨਾਂਅ ਸ਼ਾਮਲ ਹੈ। ਉਮੀਦਵਾਰਾਂ ਦੇ ਨਾਂਅ ਦਾ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸੀ ਲੀਡਰ ਮਹਿੰਦਰ ਕੇਪੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਕੀਤਾ। ਇਸ ਮੌਕੇ ਮੀਡੀਆ ਦੇ ਮੁਖਾਤਬ ਹੁੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਕਟਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਜਲੰਧਰ ਤੋਂ ਮਹਿੰਦਰ ਕੇਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਹੁਸ਼ਿਆਰਪੁਰ ਤੋਂ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਨੂੰ ਬਣਾਇਆ ਗਿਆ ਹੈ। ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਗਈ ਹੈ। ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਟਿਕਟ ਦਿੱਤੀ ਗਈ ਹੈ। ਫਿਰੋਜ਼ਪੁਰ ਤੋਂ ਬੌਬੀ ਮਾਨ ਨੂੰ ਟਿਕਟ ਦਿੱਤੀ ਗਈ ਹੈ,,,,,

ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਦਲਜੀਤ ਸਿੰਘ ਚੀਮਾ ਨੂੰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹਾ ਗੁਰਦਾਸਪੁਰ, ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਇਕਬਾਲ ਸਿੰਘ ਝੂੰਦਾਂ ਨੂੰ ਸੰਗਰੂਰ ਤੋਂ ਟਿਕਟ ਦਿੱਤੀ ਗਈ ਹੈ। ਇਨ੍ਹਾਂ ਸੀਨੀਅਰ ਆਗੂਆਂ ਤੋਂ ਬਾਅਦ ਅਕਾਲੀ ਦਲ ਨੇ ਫ਼ਤਹਿਗੜ੍ਹ ਸਾਹਿਬ ਤੋਂ ਆਪਣੇ ਸਾਬਕਾ ਵਿਧਾਇਕ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਫ਼ਰੀਦਕੋਟ ਤੋਂ ਸਾਬਕਾ ਵਿਧਾਇਕ ਦੇ ਪੁੱਤਰ ਰਾਜਵਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਦਕਿ ਅੰਮ੍ਰਿਤਸਰ ਤੋਂ ਦੋ ਹਿੰਦੂ ਚਿਹਰੇ ਅਨਿਲ ਜੋਸ਼ੀ ਅਤੇ ਪਟਿਆਲਾ ਤੋਂ ਐਨਕੇ ਸ਼ਰਮਾ ਨੂੰ ਟਿਕਟ ਦਿੱਤੀ ਗਈ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਐਵੇਂ ਚਾਕਲੇਟ ‘ਚ ਮਿਲਾਕੇ ਸਟ੍ਰਾਬੇਰੀ ਖਾਓ ਤਾਕਤ ਲਿਆਓ ਕਮਜ਼ੋਰੀ ਭੁੱਲ ਜਾਓ

htvteam

ਹਸਪਤਾਲ ਚ ਹਵਾਲਾਤੀ ਦੀ ਕਰਤੂਤ, ਦੇਖੋ ਵੀਡੀਓ

htvteam

ਐਮਾਜ਼ੋਨ ਵਾਲਿਆਂ ਨੇ ਦਰਬਾਰ ਸਾਹਿਬ ਦੀ ਤਸਵੀਰ ਨਾਲ ਫੇਰ ਕਰਤਾ ਉਹੀਓ ਕੰਮ ਜਿਸਦੇ ਪਿੱਛੇ ਪਹਿਲਾਂ ਸਫਾਈਆਂ ਦਿੰਦੇ ਫਿਰਦੇ ਸੀ

Htv Punjabi

Leave a Comment