Htv Punjabi
Punjab Video

ਪੰਜਾਬ ਦੀ ਸਿਆਸਤ ‘ਚ ਡਿਬਰੂਗੜ੍ਹ ਵਾਲਿਆਂ ਲਿਆਂਦਾ ਭੂਚਾਲ

ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆਂਦਾ ਹੈ। ਅੰਮ੍ਰਿਤਪਾਲ ਸਿੰਘ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਣ ਉਨ੍ਹਾਂ ਦੇ ਸਾਥੀਆਂ ਨੇ ਵੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਰਵਾਇਤੀ ਸਿਆਸੀ ਪਾਰਟੀਆਂ ਅੰਦਰ ਸੰਨਾਟਾ ਛਾ ਗਿਆ ਹੈ ਕਿਉਂਕਿ ਪੰਜਾਬ ਦੇ ਨੌਜਵਾਨਾਂ ਦਾ ਅੰਮ੍ਰਿਤਪਾਲ ਸਿੰਘ ਵੱਲ ਝੁਕਾਅ ਵਧਦਾ ਜਾ ਰਿਹਾ ਹੈ।

ਦਰਅਸਲ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੀਆਂ ਧਾਰਾਵਾਂ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਲਜੀਤ ਸਿੰਘ ਕਲਸੀ ਤੇ ਕੁਲਵੰਤ ਸਿੰਘ ਰਾਊਕੇ ਨੇ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਪਹਿਲਾਂ ਹੀ ਗਿੱਦੜਬਾਹ ਤੋਂ ਚੋਣ ਲੜਨ ਦਾ ਐਲਾਨ ਕਰ ਚੁੱਕੇ ਹਨ। ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਤੇ ਫਰੀਦਕੋਟ ਹਲਕੇ ਤੋਂ ਸਰਬਜੀਤ ਸਿੰਘ ਖਾਲਸਾ ਦੀ ਜਿੱਤ ਨੇ ਪੱਖੀਆਂ ਲਈ ਨਵੀਂ ਉਮੀਦ ਜਾਗੀ ਹੈ।

ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇ ਪੰਜਾਬੀ ਫਿਲਮ ਇੰਡਸਟਰੀ ਨਾਲ ਜੁੜੇ ਦਲਜੀਤ ਸਿੰਘ ਕਲਸੀ ਨੇ ਸੁਖਜਿੰਦਰ ਸਿੰਘ ਰੰਧਾਵਾ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਜਦੋਂਕਿ ਕੁਲਵੰਤ ਸਿੰਘ ਰਾਊਕੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋਈ ਬਰਨਾਲਾ ਸੀਟ ਤੋਂ ਚੋਣ ਲੜਨਾ ਚਾਹੁੰਦੇ ਹਨ।

ਯਾਦ ਰਹੇ ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਰਹਿੰਦਿਆਂ ਖਡੂਰ ਸਾਹਿਬ ਸੀਟ ਤੋਂ ਚੋਣ ਲੜੀ ਤੇ ਵੱਡੇ ਫਰਕ ਨਾਲ ਜਿੱਤੇ। ਉਨ੍ਹਾਂ ਦੀ ਜਿੱਤ ਦਾ ਫਰਕ ਪੰਜਾਬ ਵਿੱਚ ਸਭ ਤੋਂ ਵੱਧ ਰਿਹਾ ਸੀ। ਅੰਮ੍ਰਿਤਪਾਲ ਸਿੰਘ ਦੀ ਜਿੱਤ 1.97 ਲੱਖ ਵੋਟਾਂ ਨਾਲ ਹੋਈ। ਬਿਨਾਂ ਕਿਸੇ ਪਾਰਟੀ ਦੀ ਹਮਾਇਤ ਤੇ ਸਾਰੀਆਂ ਕੌਮੀ ਤੇ ਖੇਤਰੀ ਪਾਰਟੀਆਂ ਨੂੰ ਪਿਛਾੜ ਕੇ ਅੰਮ੍ਰਿਤਪਾਲ ਸਿੰਘ ਪਹਿਲੇ ਸਥਾਨ ’ਤੇ ਰਹੇ। ਇਸ ਜਿੱਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦਾ ਮਨੋਬਲ ਵੀ ਵਧਿਆ ਹੈ। ਇਹੀ ਕਾਰਨ ਹੈ ਕਿ ਹੁਣ ਇੱਕ-ਇੱਕ ਕਰਕੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੰਜਾਬ ਵਿਧਾਨ ਸਭਾ ਲਈ ਆਜ਼ਾਦ ਚੋਣ ਲੜਨਾ ਚਾਹੁੰਦੇ ਹਨ।

ਦੱਸ ਦਈਏ ਕਿ ਅੰਮ੍ਰਿਤਪਾਲ ਦੇ ਹੱਕ ‘ਚ ਵੀਡੀਓ ਪਾ ਕੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਣ ਵਾਲੇ ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ ਨੇ ਪਹਿਲਾਂ ਹੀ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਗਿੱਦੜਬਾਹਾ ਸੀਟ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਖਾਲੀ ਹੋਈ ਹੈ। ਪ੍ਰਧਾਨ ਮੰਤਰੀ ਬਾਜੇਕੇ ਪਹਿਲੇ ਵਿਅਕਤੀ ਸਨ ਜਿਨ੍ਹਾਂ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਦੀ ਜਿੱਤ ਤੋਂ ਬਾਅਦ ਵਿਧਾਨ ਸਭਾ ਉਪ ਚੋਣ ਲੜਨ ਦਾ ਐਲਾਨ ਕੀਤਾ ਸੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਘਰ ‘ਚ ਵੜ੍ਹ ਗਏ ਬੰਦੇ, ਦੇਖੋ ਕਿਸਾਨ ਨਾਲ ਕੀ ਕਰ ਗਏ

htvteam

ਘਰਵਾਲੇ ਨੂੰ ਜੇਲ੍ਹ ‘ਚ ਮਿਲਣ ਗਈ ਘਰਵਾਲੀ ਜੇਲ੍ਹ ‘ਚ ਹੀ ਲੱਗੀ ਅਜਿਹੇ ਕੰਮ ਕਰਨ

htvteam

ਨੱਕ ‘ਚੋਂ ਪਾਣੀ, ਰੇਸ਼ਾ ਬੰਦ ਕਰਨ ਦਾ ਡਾਕਟਰਾਂ ਤੋਂ ਸੁਣੋ ਸੌਖਾ ਹੱਲ

htvteam

Leave a Comment