Htv Punjabi
Punjab Video

Bhai Amritpal Singh ਦੀ ਮੈਂਬਰਸ਼ਿਪ ਹੋਵੇਗੀ ਰੱਦ ?

ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਜਿੱਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀਆਂ ਮੁਸਕਿਲਾਂ ਦਿਨ ਪਰ ਦਿਨ ਵੱਧੀਆਂ ਜਾ ਰਹੀਆਂ ਹਨ,ਜਿੱਤਣ ਤੋਂ ਬਾਅਦ ਪਹਿਲਾਂ ਸੋਹ ਚੁੱਕਣ ਵੇਲੇ ਅੜਕਲਾਂ ਲਗਾਇਆ ਜਾ ਰਹੀਆਂ ਸਨ ਤੇ ਹੁਣ ਇਕ ਹੋਰ ਨਵੀ ਮੁਸਿਬਤ ਛੇੜਦੀ ਜਾ ਰਹੀ ਐ ਉਹ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਰੱਦ ਹੋਣ ਦੀ ਜੀ ਹਾਂ ਸਾਡੀ ਇਹ ਗੱਲ ਸੁਣਕੇ ਤੁਹਾਨੂੰ ਜ਼ੋਰਦਾਰ ਝਟਕਾ ਤਾਂ ਲੱਗਿਆ ਹੋਣਾ ਕਿਉਕੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਹੋਰਾਂ ਭਾਈ ਅੰਮ੍ਰਿਤਪਾਲ ਸਿੰਘ ਦੇ
ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਵਿਕਰਮਜੀਤ ਸਿੰਘ ਨੇ ਇਲਜ਼ਾਮ ਲਗਾਇਆ ਹੈ ਕਿ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਜਿੱਤੇ ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਦਸਤਾਵੇਜ਼ਾਂ ਵਿੱਚ ਕਈ ਜਾਣਕਾਰੀਆਂ ਛੁਪਾਈਆਂ ਗਈਆਂ ਹਨ।

ਵਿਕਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਨਾਮਜ਼ਦਗੀ ਪੱਤਰ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚੇ ਬਾਰੇ ਜਾਣਕਾਰੀ ਛੁਪੀ ਹੋਈ ਸੀ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਲਏ ਬਿਨਾਂ ਸੋਸ਼ਲ ਮੀਡੀਆ ‘ਤੇ ਪ੍ਰਚਾਰ ਕੀਤਾ ਗਿਆ।

ਅਜਿਹੇ ‘ਚ ਵਿਕਰਮਜੀਤ ਸਿੰਘ ਨੇ ਚੋਣ ਕਮਿਸ਼ਨ ਨੂੰ ਵੀ ਪਾਰਟੀ ਬਣਾਇਆ ਹੈ। ਪਟੀਸ਼ਨ ‘ਤੇ ਸੁਣਵਾਈ 6 ਅਗਸਤ ਤੋਂ ਸ਼ੁਰੂ ਹੋਵੇਗੀ। , ਪੰਜਾਬ ਚੋਣ ਕਮਿਸ਼ਨ ਦੇ ਚੋਣ ਖਰਚਾ ਅਫਸਰ, ਮੁੱਖ ਚੋਣ ਅਫਸਰ, ਖਡੂਰ ਸਾਹਿਬ ਲੋਕ ਸਭਾ ਖੇਤਰ ਦੇ ਰਿਟਰਨਿੰਗ ਅਫਸਰ ਨੂੰ ਪਾਰਟੀ ਬਣਾਇਆ ਗਿਆ ਹੈ।

ਕੀ ਕਹਿੰਦਾ ਹੈ ਰੂਲ ?

ਜੇਕਰ ਕਾਨੂੰਨੀ ਮਾਹਿਰਾਂ ਦੀ ਮੰਨੀਏ ਤਾਂ ਲੋਕ ਪ੍ਰਤੀਨਿਧੀ ਕਾਨੂੰਨ ਤਹਿਤ ਲੋਕ ਸਭਾ ਚੋਣਾਂ ਤੋਂ ਬਾਅਦ 45 ਦਿਨਾਂ ਦੇ ਅੰਦਰ ਲੋਕ ਨੁਮਾਇੰਦੇ ਦੀ ਚੋਣ ਨੂੰ ਚੁਣੌਤੀ ਦਿੱਤੀ ਜਾ ਸਕਦੀ ਹੈ। ਇਹ ਪਟੀਸ਼ਨ 1975 ਦੀ ਘਟਨਾ ਰਾਹੀਂ ਯਾਦ ਕੀਤੀ ਜਾਂਦੀ ਹੈ।

ਜੇਕਰ ਇਤਹਾਸ ਤੇ ਨਜ਼ਰ ਮਾਰੀਏ ਤਾਂ ਸਾਲ 1971 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਯੂਪੀ ਦੀ ਰਾਏਬਰੇਲੀ ਸੀਟ ਤੋਂ ਸੰਸਦ ਮੈਂਬਰ ਚੁਣੀ ਗਈ ਸੀ। ਫਿਰ ਰਾਜਨਰਾਇਣ ਸਿੰਘ ਨੇ ਉਨ੍ਹਾਂ ਦੀ ਚੋਣ ਨੂੰ ਚੁਣੌਤੀ ਦਿੱਤੀ। ਇਲਾਹਾਬਾਦ ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਇੰਦਰਾ ਗਾਂਧੀ ਦੀ ਚੋਣ ਰੱਦ ਕਰ ਦਿੱਤੀ ਸੀ। ਅਜਿਹੇ ਚ ਦੇਖਣਾ ਹੋਵੋਗਾ ਕੀ ਹਾਈਕੋਰਟ ਏਸ ਮਾਮਲੇ ਚ ਕੀ ਸੁਣਵਾਈ ਕਰਦਾ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੜ੍ਹ ਸਥਿਤੀ ਓਧਰੋ ਠਾਣੇਦਾਰ ਦਾ OSD ਨਾਲ ਪੈ ਗਿਆ ਪੇਚਾ ! ਦੇਖੋ ਵੀਡਿਓ

htvteam

ਪੰਜਾਬ ‘ਚ ਪ੍ਰਵਾਸੀਆਂ ਨੇ ਪੰਜਾਬੀਆਂ ਦੇ ਦੇਖੋ ਕਿਵੇਂ ਫੇਰੀ ਡਾਂ-ਗ

htvteam

ਅਮਰੀਕਾ ਸਰਕਾਰ ਦੇ ਫੈਸਲੇ ਨੇ ਟਰੱਕ ਡਰਾਈਵਰਾਂ ਦੇ ਢਿੱਡ ‘ਤੇ ਮਾਰੀ ਲੱਤ

htvteam

Leave a Comment