Htv Punjabi
Punjab Video

ਆਹ ਮੁੰਡੇ ਰਲਕੇ ਦੇਖੋ ਕੀ ਕਰਦੇ ਸੀ

ਪਿਛਲੇ ਦੋ ਦਿਨ ਪਹਿਲਾਂ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਪਰਾਗਾ ਚੌਂਕ ਦੇ ਕੋਲ ਇੱਕ ਨੌਜਵਾਨ ਤੋਂ ਸੋਨੇ ਦੇ ਪਾਰਸਲ ਲੁੱਟਣ ਦੀ ਖਬਰ ਸਾਹਮਣੇ ਆਈ ਸੀ ਜਿਸ ਵਿੱਚ ਕਿ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਇੱਕ ਗੋਲਡ ਪਾਰਸਲ ਕਰਨ ਵਾਲੇ ਵਿਅਕਤੀ ਦੇ ਕੋਲੋਂ ਸੋਣੇ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਲਗਾਤਾਰ ਹੀ ਇਸ ਮਾਮਲੇ ਚ ਜਾਂਚ ਕੀਤੀ ਜਾ ਰਹੀ ਸੀ ਅਤੇ ਹੁਣ ਪੁਲਿਸ ਨੇ ਇਸ ਮਾਮਲੇ ਦੇ ਵਿੱਚ ਚਾਰ ਆਰੋਪੀਆਂ ਨੂੰ ਗ੍ਰਿਫਤਾਰ ਕਰਨ ਦੇ ਵਿੱਚ ਕਾਮਯਾਬੀ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ 13 ਸਤੰਬਰ ਦੀ ਸ਼ਾਮ ਨੂੰ ਮੁਕੇਸ਼ ਸੈਨੀ ਨਾਮਕ ਵਿਅਕਤੀ ਦੇ ਕੋਲੋਂ ਸੋਨੇ ਦੀ ਲੁੱਟ ਹੋਣ ਦੀ ਜਾਣਕਾਰੀ ਮਿਲੀ ਸੀ। ਜਿਸ ਤੇ ਪੁਲਿਸ ਟੀਮਾਂ ਨੇ ਕਾਰਵਾਈ ਕਰਦੇ ਹੋਏ ਚਾਰ ਆਰੋਪੀ ਕਾਬੂ ਕੀਤੇ ਹਨ ਜਿਨਾਂ ਦੀ ਪਹਿਚਾਣ ਕਰਨਜੀਤ ਸਿੰਘ ਜਸਕਰਨ ਸਿੰਘ ਸ਼ਿਵਮਦੀਪ ਸਿੰਘ ਅਤੇ ਬਿਕਰਮਜੀਤ ਸਿੰਘ ਉਰਫ ਵਿੱਕੀ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਜਸਕਰਨ ਸਿੰਘ ਅਤੇ ਕਰਨਜੀਤ ਸਿੰਘ ਪਹਿਲਾਂ ਤੋਂ ਹੀ ਸੁਨਿਆਰੇ ਦਾ ਕੰਮ ਕਰਦੇ ਸਨ ਅਤੇ ਇਹਨਾਂ ਦੋਨਾਂ ਨੌਜਵਾਨਾਂ ਵੱਲੋਂ ਹੀ ਮੁਕੇਸ਼ ਸੈਨੀ ਦੀ ਰੇਕੀ ਕੀਤੀ ਗਈ ਸੀ ਉਹਨਾਂ ਕਿਹਾ ਕਿ ਦੋਵਾਂ ਨੌਜਵਾਨਾਂ ਨੂੰ ਪਤਾ ਸੀ ਕਿ ਮੁਕੇਸ਼ ਸੈਨੀ ਵੱਖ ਵੱਖ ਦੁਕਾਨਾਂ ਤੋਂ ਸੋਨੇ ਦੇ ਪਾਰਸਲ ਲੈ ਕੇ ਵੱਖ-ਵੱਖ ਸ਼ਹਿਰਾਂ ਵਿੱਚ ਪਾਰਸਲ ਕਰਦਾ ਹੈ ਜਿਸ ਤੇ ਚਲਦੇ ਉਹਨਾਂ ਨੇ ਪੂਰੀ ਰੇਕੀ ਕਰਕੇ ਇਸ ਕੋਲੋਂ ਵਾਰਦਾਤ ਨੂੰ ਅੰਜਾਮ ਦਿੱਤਾ । ਪੁਲਿਸ ਨੇ ਕਿਹਾ ਕਿ ਇਹਨਾਂ ਨੂੰ ਬੜੀ ਹੀ ਮੁਸਤੈਦੀ ਦੇ ਨਾਲ ਕਾਬੂ ਕੀਤਾ ਹੈ ਅਤੇ ਇਹਨਾਂ ਚਾਰਾਂ ਵਿਅਕਤੀਆਂ ਦੇ ਕੋਲੋਂ ਇਕ ਕਿਲੋ 710 ਗ੍ਰਾਮ ਸੋਨੇ ਦੇ ਗਹਿਣੇ ਅਤੇ ਇੱਕ ਪਿਸਤੋਲ ਅਤੇ ਇੱਕ ਪਾਰਸਲ ਅਤੇ ਇੱਕ ਮੋਟਰਸਾਈਕਲ ਵੀ ਬਰਾਮਦ ਕਰ ਲਿੱਤਾ ਹੈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਮਾਮਲਾ ਦਰਜ ਕਰ ਲਿੱਤਾ ਗਿਆ ਹੈ ਤੇ ਆਰੋਪੀਆਂ ਤੋਂ ਹੋਰ ਵੀ ਬਰੀਕੀ ਨਾਲ ਪੁੱਛ ਗਿੱਛ ਜਾਰੀ ਹੈ।

ਚੋਰੀ ਦੀਆਂ ਵਾਰਦਾਤਾਂ ਚੋਂ ਲਗਾਤਾਰ ਇਜਾਫਾ ਹੁੰਦਾ ਜਾ ਰਿਹਾ ਜਿਹਦੇ ਚਲਦੇ ਆਏ ਤੇ ਲੁੱਟਾਂ ਵਾਰਦਾਤਾਂ ਚ ਸਾਹਮਣੇ ਆ ਰਹੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਛੇ ਪੱਤੇ ਜਿੱਥੇ ਵੀ ਮਿਲਣ ਚੁੱਪ ਕਰਕੇ ਤੋੜ ਲਿਓ ਫੇਰ ਦੇਖੋ ਕਮਾਲ

htvteam

ਆਵਾਰਾ ਕੁੱ ਤਿਆਂ ਨੇ ਖਾ ਲਿਆ ਪੂਰੇ ਦਾ ਪੂਰਾ ਬੰ/ਦਾ…..

htvteam

5 ਚੀਜ਼ਾਂ ਰਾਤ ਵੇਲੇ ਖਤਮ ਕਰ ਦੇਣਦੀਆਂ ਸੁਪਨਦੋਸ਼ ਅਤੇ ਨਾਲ ਹੀ ਸੁਪਨਦੋਸ਼ ਹੋਣ ਦੇ ਫਾਇਦੇ ਵੀ ਸੁਣ ਲਵੋ

htvteam

Leave a Comment