Htv Punjabi
Punjab Video

ਗਲੀ ਚ ਮੁੰਡੇ ਕਰਦੇ ਸੀ ਆਹ ਕੰਮ, ਜਨਾਨੀਆਂ ਵੜ੍ਹ ਗਈਆਂ ਘਰਾਂ ਚ

ਮਹੱਲਾ ਸੰਤੋਖਪੁਰਾ ਵਿੱਚ ਨਸ਼ੇ ਦੇ ਵਧਦੇ ਕਾਰੋਬਾਰ ਕਾਰਨ ਨਿਵਾਸੀਆਂ ਵਿੱਚ ਗੁੱਸੇ ਦਿਖਾਈ ਦੇ ਰਿਹਾ ਹੈ। ਮੁਹੱਲਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਵਿੱਚ ਧੜੱਲੇ ਨਾਲ ਨਸ਼ਾ ਵਿਕ ਰਿਹਾ ਹੈ, ਜਿਸਨੂੰ ਲੈ ਕੇ ਕਈ ਵਾਰ ਪੁਲਿਸ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਗਈ ਹੈ, ਪਰ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਨਸ਼ੇ ਦਾ ਕਾਰੋਬਾਰ ਬੇਰੋਕ-ਟੋਕ ਜਾਰੀ ਹੈ।

ਅੱਜ ਮਹੱਲਾ ਨਿਵਾਸੀਆਂ ਨੇ ਇਕੱਠੇ ਹੋ ਕੇ ਗੁਰਦੁਆਰਾ ਸਾਹਿਬ ਵਿਖੇ ਐਲਾਨ ਕਰਵਾਇਆ ਅਤੇ ਭਾਰੀ ਗਿਣਤੀ ਵਿੱਚ ਮਰਦ, ਔਰਤਾਂ ਅਤੇ ਸਿਆਸੀ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਨੇ ਨਸ਼ੇ ਦੇ ਵਪਾਰ ਨੂੰ ਰੋਕਣ ਵਿੱਚ ਨਾਕਾਮ ਰਹੀ ਫਿਲੌਰ ਪੁਲਿਸ ਖਿਲਾਫ਼ ਨਾਰੇਬਾਜ਼ੀ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਨਸ਼ਾ ਵੇਚਣ ਵਾਲਿਆਂ ਖਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ, ਤਾਂ ਸੰਘਰਸ਼ ਨੂੰ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ‘ਤੇ ਡੀਐਸਪੀ ਫਿਲੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਰੋਸਾ ਦਿੱਤਾ ਕਿ ਨਸ਼ਾ ਤਸਕਰਾਂ ਨੂੰ ਜਲਦ ਕਾਬੂ ਕਰਕੇ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਐਸਐਚਓ ਫਿਲੌਰ ਸੁਖਦੇਵ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸਵੇਰੇ ਤੜਕੇ ਪੁਲਿਸ ਨੇ ਫੋਰਸ ਨਾਲ ਰੇਡ ਕੀਤੀ, ਜਿਸ ਵਿੱਚ ਇੱਕ ਵਿਅਕਤੀ ਅਤੇ ਦੋ ਔਰਤਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਕਿਹਾ ਕਿ ਜਲਦ ਤੋਂ ਜਲਦ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਜਾਵੇਗਾ। ਦਿਨ ਬ ਦਿਨ ਵੜ੍ਹ ਰਹੇ ਨਸ਼ੇ ਕਾਰਨ ਲੋਕ ਵੀ ਪ੍ਰੇਸ਼ਾਨ ਹੋ ਰਹੇ ਨੇ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਦੇਖੋ ਮੁੰਡੇ ਬਾਬੇ ਕਰਗੇ ਬਾਬੇ ਨਾਲ ਕਲੋਲ

htvteam

ਲਓ ਜੀ ਹੁਣ ਹੁਣ ਮੌਸਮ ਵਿਭਾਗ ਦਾ ਵੱਡਾ ਦਾਅਵਾ !

htvteam

ਤਸਕਰ ਦੀ ਮਾਂ ਪਾਉਂਦੀ ਰਹੀ ਦੁਹਾਈਆਂ ਮੇਰਾ ਬੁਢਾਪਾ ਰੁਲਜੁ, ਨਾ ਢਾਓ ਮੇਰਾ ਘਰ

htvteam

Leave a Comment