Htv Punjabi
Punjab Video

ਹੁਣ ਸੋਚ ਸਮਝ ਕੇ ਨਿਕਲਿਓ ਘਰ ਤੋਂ ਬਹਰ ਹੁਣੇ ਹੁਣੇ ਮੌਸਮ ਵਿਭਾਗ ਦਾ ਅਲਰਟ ਹੋਇਆ ਜਾਰੀ

ਪੰਜਾਬ ਅਗਲੇ ਕੁਝ ਦਿਨ ਧੁੰਦ ਦੀ ਚਿੱਟੀ ਚਾਦਰ ਵਿੱਚ ਲਿਪੇਟਿਆ ਜਾਏਗਾ। ਸੜਕਾਂ ਉਪਰ ਵਿਜ਼ੀਬਿਲਟੀ ਜ਼ੀਰੋ ਤੋਂ 50 ਮੀਟਰ ਤੱਕ ਰਹਿ ਜਾਏਗੀ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਟ੍ਰੈਫਿਕ ਪੁਲਿਸ ਨੇ ਸੜਕਾਂ ਉਪਰ ਵਾਹਨ ਧਿਆ ਨਾਲ ਚਲਾਉਣ ਲਈ ਸਲਾਹ ਦਿੱਤੀ ਹੈ। ਮੌਸਮ ਵਿਭਾਗ ਮੁਤਾਬਕ ਜਿੰਨਾ ਚਿਰ ਬਾਰਸ਼ ਨਹੀਂ ਹੁੰਦੀ, ਓਨੇ ਦਿਨ ਸੰਘਣੀ ਧੁੰਦ ਦਾ ਕਹਿਰ ਰਹਿ ਸਕਦਾ ਹੈ।ਮੌਸਮ ਵਿਭਾਗ ਮੁਤਾਬਕ ਹਵਾ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਵੱਲ ਵਧ ਰਹੀ ਹੈ। ਇਹੀ ਕਾਰਨ ਹੈ ਕਿ ਪੰਜਾਬ ਤੇ ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ ਤੇ ਠੰਢ ਕਾਂਬਾ ਛੇੜ ਰਹੀ ਹੈ। ਇਸ ਦੇ ਨਾਲ ਹੀ ਹਵਾ ਦੀ ਰਫਤਾਰ ਵੀ ਕਾਫੀ ਘੱਟ ਗਈ ਹੈ। ਪਿਛਲੇ ਦਿਨਾਂ ‘ਚ ਹਵਾ ਦੀ ਰਫ਼ਤਾਰ 10 ਕਿਲੋਮੀਟਰ ਪ੍ਰਤੀ ਘੰਟਾ ਸੀ, ਜੋ ਹੁਣ ਕਰੀਬ 4 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਹੈ। ਇਸ ਕਾਰਨ ਧੁੰਦ ਦਾ ਕਹਿਰ ਵਧ ਗਿਆ ਹੈ।

ਇਸ ਦਾ ਮਤਲਬ ਹੈ ਕਿ ਹੁਣ ਅਗਲੇ ਦਿਨੀਂ ਪੰਜਾਬ ਤੇ ਮੈਦਾਨੀ ਇਲਾਕਿਆਂ ‘ਚ ਧੁੰਦ ਦਾ ਕਹਿਰ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਤੇ ਫਰੀਦਕੋਟ ਵਿੱਚ ਧੁੰਦ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਕਈ ਖੇਤਰਾਂ ਵਿੱਚ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚਕਾਰ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਚੰਡੀਗੜ੍ਹ ‘ਚ ਸੀਤ ਲਹਿਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ। ਉੱਤਰੀ ਭਾਰਤ ‘ਚ ਸੀਤ ਲਹਿਰ ਦਾ ਪ੍ਰਭਾਵ 24 ਦਸੰਬਰ ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਤਾਪਮਾਨ 1 ਡਿਗਰੀ ਤੋਂ ਘੱਟ ਯਾਨੀ 0.9 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ 11 ਜ਼ਿਲ੍ਹੇ ਅਜਿਹੇ ਹਨ ਜਿੱਥੇ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਪਾਇਆ ਗਿਆ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਸਮੇਤ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਤੇ ਰੂਪਨਗਰ ਵਿੱਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਤਾਪਮਾਨ 5 ਡਿਗਰੀ ਤੋਂ ਹੇਠਾਂ ਜਾਂ ਨੇੜੇ ਪਹੁੰਚ ਸਕਦਾ ਹੈ। ਜਦੋਂਕਿ ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਤੇ ਆਮ ਵਾਂਗ ਰਹਿਣ ਦੀ ਸੰਭਾਵਨਾ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸਿੱਖ ਕੌਮ ਲਈ ਚੰਗੀ ਖ਼ਬਰ, ਭਾਈ ਲਾਲ ਸਿੰਘ ਦੀ 28 ਸਾਲ ਬਆਦ ਹੋਵੇਗੀ ਪੱਕੀ ਰਿਹਾਈ

Htv Punjabi

ਗੁੱਟ ‘ਤੇ ਬੇਬੇ-ਬਾਪੂ ਲਿਖਵਾਉਣ ਵਾਲੇ ਜ਼ਰੂਰ ਦੇਖਣ ਵੀਡੀਓ

htvteam

ਸਵੇਰੇ ਗੁਰਦੁਆਰੇ ਜਾਂਦੀ ਜਨਾਨੀ ਨੂੰ ਮੁੰਡਿਆਂ ਨੇ ਪਾਇਆ ਹੱਥ; ਪਿੰਡ ਦੇ ਮੁੰਡੇ ਉੱਤੇ ਲੱਗੇ ਇਲਜ਼ਾਮ

htvteam

Leave a Comment