ਆਸਟਰੇਲੀਆ ਦੇ ਸਿਡਨੀ ਦੀਆਂ ਚੋਣਾਂ ਚ ਸ਼ਾਨਦਾਰ ਜਿੱਤ ਹਾਸਿਲ ਕਰਨ ਵਾਲੇ ਜੁਗਨਦੀਪ ਸਿੰਘ ਜਵਾਹਰ ਵਾਲਾ ਦਾ ਪਿੰਡ ਪਹੁੰਚਣ ਤੇ ਨਿੱਘਾ ਸੁਵਾਗਤ ਕਿੱਤਾ ਗਿਆ,,,,,,ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਕੈਬਨਟ ਮੰਤਰੀ ਹਰਪਾਲ ਸਿੰਘ ਚੀਮਾਂ, ਮੰਤਰੀ ਬਰਿੰਦਰ ਗੋਇਲ ਦੇ ਸੁਪਤਰ ਗੌਰਵ ਗੋਇਲ ਅਤੇ ਪੰਜਾਬ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਜੁਗਨਦੀਪ ਸਿੰਘ ਦਾ ਸਨਮਾਨ ਕਰਨ ਲਈ ਪਹੁੰਚ ਰਹੇ,,,,,,,,,2022 ਵਿੱਚ ਆਸਟਰੇਲੀਆ ਦੇ ਪਾਰਲੀਮੈਂਟ ਚੋਣ ਲਿਬਰਲ ਪਾਰਟੀ ਵੱਲੋਂ ਚੋਣ ਲੜੀ ਸੀ ਹੁਣ ਆਸਟਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੀਆਂ ਲੋਕਲ ਗੌਰਮੈਂਟ ਚੋਣਾਂ ਚ ਜਿੱਤ ਪ੍ਰਾਪਤ ਕੀਤੀ,,,,,,,,,,,,,
ਆਸਟ੍ਰੇਲੀਆ ਵਿਖੇ ਸਤੰਬਰ ਮਹੀਨੇ ਹੋਈਆਂ ਲੋਕਲ ਗੌਰਮਿੰਟ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਕੇ ਆਪਣਾ ਅਤੇ ਆਪਣੇ ਪਿੰਡ ਦਾ ਨਾਂ ਰੋਸ਼ਨ ਕਰਨ ਵਾਲੇ ਜੁਗਨਦੀਪ ਸਿੰਘ ਜਵਾਹਰਵਾਲਾ ਦਾ ਉਨਾਂ ਦੇ ਜੱਦੀ ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਸਨਮਾਨ ਕਰਨ ਲਈ ਸਰਪੰਚ ਹਰਵਿੰਦਰ ਸਿੰਘ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ, ਗੁਰੂ ਘਰ ਕਮੇਟੀਆਂ, ਸਤਿਕਾਰ ਕਮੇਟੀ, ਹਰੀ ਸਿੰਘ ਨਲੂਆ ਵੈਲਫੇਅਰ ਸੁਸਾਇਟੀ, ਸ਼ਹੀਦ ਬਾਬਾ ਦੀਪ ਸਿੰਘ ਕਲੱਬ, ਗੁਰੂ ਰਵਿਦਾਸ ਕਮੇਟੀ, ਸੁਰਜੀਤ ਭਗਤ ਕਮੇਟੀ, ਬਾਬਾ ਪਰਮਾਨੰਦ ਕਮੇਟੀ ਤੇ ਸਮੂਹ ਪਿੰਡ ਵਾਸੀਆਂ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ,,,,,,,,
ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ , ਵਿੱਤ ਮੰਤਰੀ ਹਰਪਾਲ ਸਿੰਘ ਚੀਮਾ , ਜੈ ਕ੍ਰਿਸ਼ਨ ਰੋੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਤੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਪਿੰਡ ਦੇ ਨੌਜਵਾਨਾਂ ਵੱਲੋਂ ਜੁਗਨਦੀਪ ਸਿੰਘ ਜਵਾਹਰਵਾਲਾ ਨੂੰ ਪਿੰਡ ਤੋਂ ਕਰੀਬ 5 ਕਿਲੋਮੀਟਰ ਦੂਰ ਤੋਂ ਮੋਟਰਸਾਇਕਲਾਂ, ਕਾਰਾਂ ਦੇ ਵੱਡੇ ਕਾਫਲੇ ਨਾਲ ਸਨਮਾਨ ਸਮਾਰੋਹ ਵਾਲੀ ਥਾਂ ਤੇ ਲਿਆਂਦਾ ਗਿਆ ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ , ਜੈ ਕ੍ਰਿਸ਼ਨ ਰੋੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰੀ ਅਮਨ ਅਰੋੜਾ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਕੈਬਨਟ ਮੰਤਰੀ ਸ੍ਰੀ ਬਰਿੰਦਰ ਗੋਇਲ ਦੇ ਬੇਟੇ ਐਡਵੋਕੇਟ ਗੌਰਵ ਗੋਇਲ ਨੇ ਕਿਹਾ ਕਿ ਪੰਜਾਬੀਆਂ ਨੇ ਜਿੱਥੇ ਵਿਦੇਸ਼ਾਂ ਦੀ ਧਰਤੀ ਤੇ ਵਸਕੇ ਆਪਣੀ ਮਿਹਨਤ ਅਤੇ ਹਿੰਮਤ ਸਦਕਾ ਆਪਣੇ ਵਧੀਆ ਕਾਰੋਬਾਰ ਸਥਾਪਤ ਕਰਕੇ ਆਪਣਾ ਨਾਮ ਵਿਦੇਸ਼ੀ ਧਰਤੀ ਤੇ ਰੋਸ਼ਨ ਕੀਤਾ ਹੈ ਉਥੇ ਹੀ ਉਨ੍ਹਾਂ ਦੇਸ਼ਾਂ ਦੀ ਸਰਗਰਮ ਰਾਜਨੀਤੀ ਵਿੱਚ ਹਿੱਸਾ ਲੈ ਕੇ ਜਿੱਤ ਦੇ ਝੰਡੇ ਵੀ ਗੱਡੇ ਹਨ , ਉਨਾਂ ਕਿਹਾ ਕਿ ਜਿੱਥੇ ਪੰਜਾਬ ਦੀ ਸਿਆਸਤ ਵਿੱਚ ਜੁਗਨਦੀਪ ਜਵਾਹਰਵਾਲਾ ਦੇ ਪਿਤਾ ਸਵ ਐਡਵੋਕੇਟ ਕਰਨੈਲ ਸਿੰਘ ਸਿੱਧੂ ਨੇ ਚੰਗਾ ਨਾਂ ਕਮਾਇਆ ਸੀ ਉੱਥੇ ਹੀ ਉਨਾਂ ਤੋਂ ਮਿਲੀ ਸਿਆਸੀ ਗੁੜਤੀ ਦੇ ਚੱਲਦਿਆਂ ਜੁਗਨਦੀਪ ਜਵਾਹਰਵਾਲਾਂ ਵੱਲੋਂ ਆਸਟ੍ਰੇਲੀਆ ਦੀ ਵੱਡੀ ਸਿਆਸੀ ਪਾਰਟੀ ਲਿਬਰਲ ਪਾਰਟੀ ਵੱਲੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜਨਾ ਤੇ ਹੁਣ ਕੁਝ ਮਹੀਨੇ ਪਹਿਲਾਂ ਹੋਈਆਂ ਲੋਕਲ ਗੌਰਮੈਂਟ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਕੇ ਆਪਣਾ ਤੇ ਆਪਣੇ ਪਿੰਡ ਜਵਾਹਰਵਾਲਾ, ਇਲਾਕੇ ਤੇ ਪੰਜਾਬ ਦਾ ਨਾਮ ਰੋਸ਼ਨ ਕੀਤਾ ਗਿਆ ਹੈ। ਇਸ ਮੌਕੇ ਉਨਾਂ ਵੱਲੋਂ ਪਿੰਡ ਅੰਦਰ ਖੇਡ ਸਟੇਡੀਅਮ ਬਣਾਉਣ , ਪਿੰਡ ਨੂੰ ਆਉਂਦੀਆਂ ਲਿੰਕ ਸੜਕਾਂ ਅਤੇ ਫਿਰਨੀ ਦੀ ਮੁਰੰਮਤ ਕਰਨ , ਵਾਟਰ ਵਰਕਸ ਦੀ ਟੈਂਕੀ ਦੀ ਉਸਾਰੀ ਕਰਨ ਤੋਂ ਇਲਾਵਾ ਹੋਰ ਮੰਗਾਂ ਨੂੰ ਜਲਦੀ ਪੂਰਾ ਕਰਨ ਦਾ ਐਲਾਨ ਕੀਤਾ ਗਿਆ । ਸ੍ਰੀ ਜੈ ਕ੍ਰਿਸਨ ਰੋੜੀ ਤੇ ਅਮਨ ਅਰੋੜਾ ਵੱਲੋਂ ਹਰੀ ਸਿੰਘ ਨਲੂਆ ਵੈਲਫੇਅਰ ਕਲੱਬ ਨੂੰ ਇੱਕ-ਇੱਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਗਿਆ ।
ਇਸ ਮੌਕੇ ਗੱਲਬਾਤ ਕਰਦਿਆਂ ਜੁਗਨਦੀਪ ਸਿੰਘ ਜਵਾਹਰਵਲਾ ਨੇ ਦੱਸਿਆ ਕਿ ਸਾਲ 2022 ਚ ਆਸਟ੍ਰੇਲੀਆ ਪਾਰਲੀਮੈਂਟ ਦੀਆਂ ਚੋਣਾਂ ਵਿੱਚ ਉਸ ਸਮੇਂ ਦੇ ਪ੍ਰਧਾਨ ਮੰਤਰੀ ਤੇ ਲਿਬਰਲ ਪਾਰਟੀ ਦੇ ਆਗੂ ਸਕੌਟ ਮੌਰੀਸਨ ਦੁਆਰਾ ਭਾਰਤੀਆਂ ਦੀ ਸੰਘਣੀ ਵਸੋਂ ਵਾਲੀ ਚਿਫਲੀ ਸੀਟ ਤੋਂ ਮੈਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਸੀ ਤੇ ਉਹ ਥੋੜੇ ਫਰਕ ਨਾਲ ਹਾਰ ਗਏ ਪਰ ਉਨ੍ਹਾਂ ਨੇ ਪਾਰਟੀ ਤੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਿਆ ਤੇ ਹੁਣ ਸਤੰਬਰ ਮਹੀਨੇ ਹੋਈਆਂ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੀਆਂ ਲੋਕਲ ਗੌਰਮੈਂਟ ਚੋਣਾਂ ਵਿੱਚ ਉਨ੍ਹਾਂ ਨੇ ਵਿਰੋਧੀਆਂ ਨੂੰ ਹਰਾ ਕੇ ਜਿੱਤ ਦਰਜ ਕੀਤੀ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
