Htv Punjabi
Punjab Video

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਅਦਾਲਤ ਚ ਦੇਖੋ ਕੀ ਕੀਤਾ ?

ਅੰਮ੍ਰਿਤਸਰ ਲਿਆਂਦੇ ਅੰਮ੍ਰਿਤ ਪਾਲ ਦੇ 7 ਸਾਥੀ

ਅਜਨਾਲਾ ਦੀ ਮਾਨਯੋਗ ਅਦਾਲਤ ਵਿੱਚ ਕੀਤਾ ਗਿਆ ਪੇਸ਼
ਪੁਲਿਸ ਨੂੰ ਚਾਰ ਦਿਨ ਦਾ ਮਿਲਿਆ ਰਿਮਾਂਡ
ਫਰਵਰੀ 2023 ਵਿੱਚ ਅਜਨਾਲਾ ਪੁਲਿਸ ਸਟੇਸ਼ਨ ਦੇ ਹਮਲੇ ਦੇ ਮਾਮਲੇ ਚ ਅੰਮ੍ਰਿਤ ਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅਸਾਮ ਦੀ ਡਿੱਬੜੂਗੜ ਜੇਲ ਚੋਂ ਅੰਮ੍ਰਿਤਸਰ ਲਿਆਂਦਾ ਗਿਆ ਅਤੇ ਉਹਨਾਂ ਨੂੰ ਅੱਜ ਅੰਮ੍ਰਿਤਸਰ ਦੀ ਅਜਨਾਲਾ ਵਿਖੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦੇ ਵਕੀਲ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਜਨਾਲਾ ਪੁਲਿਸ ਸਟੇਸ਼ਨ ਮਾਮਲੇ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਲਿਆਂਦੇ ਗਏ ਹਨ ਜਿਨਾਂ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸਾਥੀ ਬਸੰਤ ਸਿੰਘ, ਭਗਵੰਤ ਸਿੰਘ ਬਾਜੇਖਾਨਾ, ਗੁਰਮੀਤ ਸਿੰਘ ਬੁੱਕਣਵਾਲਾ, ਸਰਬਜੀਤ ਸਿੰਘ ਕਲਸੀ, ਰਣਜੀਤ ਸਿੰਘ ਕਲਸੀ, ਗੁਰਿੰਦਰ ਪਾਲ ਸਿੰਘ ਗੁਰੀ ਔਜਲਾ, ਹਰਜੀਤ ਸਿੰਘ ਉਰਫ ਚਾਚਾ ਤੇ ਕੁਲਵੰਤ ਸਿੰਘ ਸ਼ਾਮਿਲ ਹਨ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਸੱਤ ਦਿਨ ਦਾ ਪੁਲਿਸ ਰਿਮਾਂਡ ਮੰਗਣ ਦੀ ਕੋਸ਼ਿਸ਼ ਕੀਤੀ ਗਈ ਸੀ ਅਤੇ ਕਾਫੀ ਬਹਿਸਬਾਜ਼ੀ ਕਰਨ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਪੁਲਿਸ ਨੂੰ ਚਾਰ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।

ਦੂਜੇ ਪਾਸੇ ਪੁਲਿਸ ਨੇ ਦੱਸਿਆ ਕਿ ਅਜਨਾਲਾ ਥਾਣੇ ਵਿੱਚ ਐਫਆਈਆਰ 39/2023 ਦੇ ਮਾਮਲੇ ਦੇ ਵਿੱਚ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਲਿਆਂਦਾ ਗਿਆ ਹੈ ਅਤੇ ਉਹਨਾਂ ਦਾ ਮਾਨਯੋਗ ਅਦਾਲਤ ਵੱਲੋਂ ਚਾਰ ਦਿਨ ਦਾ ਪੁਲਿਸ ਰਿਮਾਂਡ ਮਿਲਿਆ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਰਾਤ ਦੇ ਨ੍ਹੇਰੇ ‘ਚ ਮੁੰਡਿਆਂ ਨੂੰ ਪਿਆ ਪੈਸਿਆਂ ਵਾਲਾ ਚਸਕਾ; ਦੇਖੋ ਵੀਡੀਓ

htvteam

ਬੱਸ ਚ ਬੰ& ਬ ਸੁਣਕੇ ਕੰਬੀਆਂ ਸਵਾਰੀਆਂ, ਡਰਾਈਵਰ ਨੇ ਖੇਤਾਂ ਚ ਮਾਰੇ ਬ੍ਰੇਕ

htvteam

ਥਾਣੇਦਾਰ ਨੇ ਸਭ ਦੇ ਸਾਹਮਣੇ ਲਹਾ ਲਈ ਜੇਲ ਗਾਰਡ ਦੀ ਪੈਂਟ

htvteam

Leave a Comment