Htv Punjabi
Punjab Video

ਮੌਸਮ ਵੱਲੋਂ ਮੀਂਹ ਨਾਲ ਬਿਜ਼ਲੀ ਡਿੱਗਣ ਦੀ ਦਿੱਤੀ ਚੇ। ਤਾਵਨੀ! ਦੇਖੋ ਕਿੱਥੇ ਖ਼ਤ। ਰਾ

ਹੁਣੇ ਹੁਣੇ ਮੌਸਮ ਨਾਲ ਜੁੜੀ ਆਈ ਵੱਡੀ ਖ਼ਬਰ
ਪੰਜਾਬ ‘ਚ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦਾ ਅਲਰਟ
ਮਾਨਸੂਨ ਨੂੰ ਲੈ ਕੇ ਵੀ ਆਈ ਵੱਡੀ ਅਪਡੇਟ
ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ
ਹੁਣੇ ਹੁਣੇ ਮੌਸਮ ਨਾਲ ਜੁੜੀ ਵੱਡੀ ਖਬਰ ਆਈ ਸਾਹਮਣੇ,,ਮੌਸਮ ਇੱਕ ਵਾਰ ਫਿਰ ਬਦਲਣ ਵਾਲਾ ਹੈ। ਅਗਲੇ ਤਿੰਨ ਦਿਨਾਂ ਵਿੱਚ ਸੂਬੇ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਉਮੀਦ ਹੈ। ਪੰਜਾਬ ਵਿੱਚ ਮਾਨਸੂਨ ਦੇ ਆਉਣ ਤੋਂ ਪਹਿਲਾਂ ਹੀ ਮੌਸਮ ਤੇਜ਼ੀ ਨਾਲ ਬਦਲ ਰਿਹਾ ਹੈ। ਮਾਨਸੂਨ ਤੋਂ ਪਹਿਲਾਂ ਦੀ ਬਾਰਿਸ਼ ਕਾਰਨ ਤਾਪਮਾਨ ਵਿੱਚ ਆਈ ਗਿਰਾਵਟ ਨੇ ਲੋਕਾਂ ਨੂੰ ਗਰਮੀ ਤੋਂ ਕਾਫ਼ੀ ਰਾਹਤ ਦਿੱਤੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 2-3 ਦਿਨਾਂ ਵਿੱਚ ਪੰਜਾਬ ਵਿੱਚ ਮਾਨਸੂਨ ਦੇ ਆਉਣ ਦੀ ਭਵਿੱਖਬਾਣੀ ਕੀਤੀ ਹੈ।ਇਸ ਦੇ ਨਾਲ ਹੀ ਪੂਰੇ ਹਫ਼ਤੇ ਮੀਂਹ ਪੈਣ ਦੀ ਸੰਭਾਵਨਾ ਵੀ ਪ੍ਰਗਟਾਈ ਗਈ ਹੈ।

ਭਾਰਤ ਮੌਸਮ ਵਿਗਿਆਨ ਕੇਂਦਰ ਨੇ 19 ਤੋਂ 25 ਜੂਨ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। 22 ਅਤੇ 25 ਜੂਨ ਨੂੰ ਬਹੁਤ ਭਾਰੀ, 21 ਅਤੇ 23 ਜੂਨ ਨੂੰ ਭਾਰੀ ਅਤੇ 20 ਅਤੇ 24 ਜੂਨ ਨੂੰ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੇ ਮੱਦੇਨਜ਼ਰ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ ਅਤੇ ਸੰਗਰੂਰ ਵਿੱਚ ਮੀਂਹ ਅਤੇ ਗਰਜ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।ਵਿਭਾਗ ਮੁਤਾਬਕ ਅੱਜ ਦੀ ਬਾਰਿਸ਼ ਦਾ ਸਭ ਤੋਂ ਵੱਧ ਪ੍ਰਭਾਵ ਰੂਪਨਗਰ ਅਤੇ ਐਸਏਐਸ ਨਗਰ ਵਿੱਚ ਦੇਖਣ ਨੂੰ ਮਿਲੇਗਾ। ਇਸੇ ਤਰ੍ਹਾਂ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

ਜਾਣਕਾਰੀ ਮੁਤਾਬਕ 20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਤੇਜ਼ ਗਰਜ, ਬਿਜਲੀ ਡਿੱਗਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 21 ਅਤੇ 22 ਜੂਨ ਨੂੰ ਲੁਧਿਆਣਾ, ਪਟਿਆਲਾ, ਜਲੰਧਰ, ਨਵਾਂਸ਼ਹਿਰ, ਅੰਮ੍ਰਿਤਸਰ, ਸੰਗਰੂਰ, ਰੂਪਨਗਰ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਡਿੱਗਣ ਅਤੇ ਭਾਰੀ ਬਾਰਿਸ਼ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ।

23 ਜੂਨ ਨੂੰ ਪੰਜਾਬ ਵਿੱਚ ਮਾਨਸੂਨ ਦੇ ਪੂਰੀ ਤਰ੍ਹਾਂ ਸਰਗਰਮ ਹੋਣ ਦੀ ਸੰਭਾਵਨਾ ਹੈ। ਇਸ ਦਿਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਅਤੇ ਤੂਫਾਨੀ ਹਵਾਵਾਂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਵੇਂ ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 0.6 ਡਿਗਰੀ ਸੈਲਸੀਅਸ ਵਧਿਆ ਹੈ, ਪਰ ਇਹ ਆਮ ਦੇ ਨੇੜੇ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਸੁਨੱਖੀ ਜਨਾਨੀ ਭਰਾਵਾਂ ਦੇ ਨਾਲ ਹੀ ਬਣਾਉਂਦੀ ਸੀ ਗੰਦੇ ਸਬੰਧ

htvteam

ਵੱਡੇ-ਵੱਡੇ ਅਫਸਰ ਅਤੇ ਕਿਸਾਨ ਖੇਤਾਂ ‘ਚ ਹੋਏ ਬਾਹਣੋ ਬਾਹਣੀ…

htvteam

ਹੁਣ ਚਿੱਟੀ ਵੇਈ ਦਾ ਪਾਣੀ ਆਇਆ ਚੜਕੇ, ਆਈਆਂ ਲਹਿਰਾਂ ?

htvteam

Leave a Comment