ਪ੍ਰਾਪਰਟੀ ਡੀਲਰ ਤੇ ਅਣਪਛਾਤੇ ਨੌਜਵਾਨਾਂ ਵੱਲੋਂ ਹਮਲਾ
ਹਮਲਾ ਕਰਨ ਤੋਂ ਬਾਅਦ ਬਾਜ਼ਾਰ ਵਿੱਚ ਭਜਾਇਆ
ਘਟਨਾ ਸੀਸੀ ਟੀਵੀ ਕੈਮਰੇ ਵਿੱਚ ਹੋਈ ਕੈਦ
ਪ੍ਰੋਪਰਟੀ ਡੀਲਰ ਨੇ ਦੁਕਾਨ ਦੇ ਅੰਦਰ ਵੜ ਕੇ ਬਚਾਈ ਜਾਨ
ਸਮਾਜ ਵਿਰੋਧੀ ਅਨਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹਨਾਂ ਵੱਲੋ ਸ਼ਰੇ ਬਾਜ਼ਾਰ ਗੁੰਡਾਗਰਦੀ ਕੀਤੀ ਜਾ ਰਹੀ ਹੈ ਤਾਜੀ ਘਟਨਾ ਜਿਲ ਬਠਿੰਡਾ ਦੇ ਕਸਬਾ ਰਾਮਪੁਰਾ ਫੂਲ ਦੀ ਹੈ ਜਿੱਥੇ ਪ੍ਰੋਪਰਟੀ ਦਾ ਕਾਰੋਬਾਰ ਕਰਨ ਵਾਲੇ ਇਕ ਨੌਜਵਾਨ ਤੇ ਉਸ ਸਮੇਂ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਹਮਲਾ ਕਰ ਦਿੱਤਾ ਜਦੋਂ ਉਹ ਆਪਣੇ ਦੋਸਤ ਨਾਲ ਮੋਟਰਸਾਈਕਲ ਤੇ ਜਾ ਰਿਹਾ ਸੀ ਸ਼ਰੇ ਬਾਜ਼ਾਰ ਵਾਪਰੀ ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਪ੍ਰਾਪਰਟੀ ਡੀਲਰ ਵੱਲੋਂ ਭੱਜ ਕੇ ਦੁਕਾਨ ਵਿੱਚ ਵੜ ਆਪਣੀ ਜਾਨ ਬਚਾਈ ਗਈ ਹੈ ਪ੍ਰੋਪਰਟੀ ਕਾਰੋਬਾਰੀ ਵਿਪਨ ਕੁਮਾਰ ਨੇ ਦੱਸਿਆ ਕਿ ਉਹ ਆਪਣਾ ਦਫਤਰ ਵਧਾ ਕੇ ਘਰ ਨੂੰ ਜਾ ਰਿਹਾ ਸੀ,,,,,,,,,
ਇਸ ਦੌਰਾਨ ਹੀ ਉਸਦੇ ਮਗਰ ਚਾਰ ਅਣਪਛਾਤੇ ਨੌਜਵਾਨ ਜੋ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ ਲੱਗ ਗਏ ਅਤੇ ਉਸ ਉਪਰ ਹਮਲਾ ਕਰ ਦਿੱਤਾ ਇਸ ਹਮਲੇ ਦੌਰਾਨ ਉਸ ਵੱਲੋਂ ਭੱਜ ਕੇ ਇੱਕ ਦੁਕਾਨ ਵਿੱਚ ਵੜ ਕੇ ਆਪਣੀ ਜਾਨ ਬਚਾਏ ਗਈ ਪਰ ਹਮਲਾਵਰ ਦੁਕਾਨ ਵਿੱਚ ਵੀ ਜਾ ਵੜੇ ਅਤੇ ਉਸ ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਵੱਲੋਂ ਭੱਜ ਕੇ ਆਪਣੀ ਜਾਨ ਬਚਾਈ ਗਈ ਹੈ ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਕਿ ਇਹਨਾਂ ਅਣਪਛਾਤੇ ਲੋਕਾਂ ਦੀ ਪਹਿਚਾਣ ਕਰਕੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ,,,,,,
ਉਧਰ ਦੂਸਰੇ ਪਾਸੇ ਐਸਐਚ ਓ ਸਿਟੀ ਰਾਮਪੁਰਾ ਬੂਟਾ ਸਿੰਘ ਨੇ ਕਿਹਾ ਕਿ ਵਿਪਨ ਕੁਮਾਰ ਦੀ ਸ਼ਿਕਾਇਤ ਤੇ ਉਹਨਾਂ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਣਪਛਾਤੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
