Htv Punjabi
Crime Punjab Video

ਥਾਰ ਵਾਲੀ ਕਾਂਸਟੇਬਲ ਨੂੰ ਵੱਡਾ ਝਟਕਾ ! ਜੇਲ੍ਹ ਤੋਂ ਬਾਹਰ ਆਉਣ ਲਈ ਬਿਲਕਦੀ

ਥਾਰ ਵਾਲੀ ਅਮਨਦੀਪ ਕੌਰ ਨੂੰ ਅਦਾਲਤ ਤੋਂ ਝਟਕਾ
ਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ
ਨਸ਼ਾ ਤਸਕਰੀ ਦੇ ਮਾਮਲੇ ‘ਚ ਵਿਜੀਲੈਂਸ ਨੇ ਕੀਤਾ ਸੀ ਗ੍ਰਿਫ਼ਤਾਰ
ਨਸ਼ਾ ਤਸਕਰੀ ਦੇ ਮਾਮਲੇ ‘ਚ ਚਰਚਿਤ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਕਾਂਸਟੇਬਲ ਤੇ ਥਾਰ ਵਾਲੀ ਬੀਬੀ ਅਮਨਦੀਪ ਕੌਰ ਦੀ ਆਮਦਨ ਤੋਂ ਵੱਧ ਜਾਇਦਾਦ ਹਾਸਲ ਕਰਨ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਕੇਸ ਦੀ ਜ਼ਮਾਨਤ ਪਟੀਸ਼ਨ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ‘ਚ ਬੰਦ ਹੈ, ਜਿਸਨੂੰ ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ 26 ਮਈ ਨੂੰ ਬਾਦਲ ਪਿੰਡ ‘ਚ ਇਕ ਮਸ਼ਹੂਰ ਗਾਇਕ ਦੇ ਘਰੋਂ ਗ੍ਰਿਫ਼ਤਾਰ ਕੀਤਾ ਸੀ।ਇਸ ਤੋਂ ਬਾਅਦ ਉਹ ਵਿਜੀਲੈਂਸ ਦੇ ਪੁਲਿਸ ਰਿਮਾਂਡ ‘ਤੇ ਵੀ ਰਹੀ, ਪਰ ਅਚਾਨਕ ਸਿਹਤ ਖਰਾਬ ਹੋਣ ਕਾਰਨ ਉਸਨੂੰ ਏਮਜ਼ ਹਸਪਤਾਲ ਬਠਿੰਡਾ ‘ਚ ਭਰਤੀ ਕਰਵਾਇਆ ਗਿਆ। ਇਸ ਤੋਂ ਬਾਅਦ ਵਿਜੀਲੈਂਸ ਦੀ ਮੰਗ ‘ਤੇ ਅਦਾਲਤ ਨੇ ਉਸਨੂੰ ਨਿਆਇਕ ਹਿਰਾਸਤ ‘ਚ ਬਠਿੰਡਾ ਜੇਲ੍ਹ ਭੇਜ ਦਿੱਤਾ ਸੀ। ਉਸਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਅਦਾਲਤ ਨੇ ਇਸਨੂੰ ਖਾਰਿਜ ਕਰ ਦਿੱਤਾ ਹੈ।

ਕਾਬਿਲੇਗ਼ੌਰ ਹੈ ਕਿ ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਕਾਲੀ ਥਾਰ ‘ਚ ਸਵਾਰ ਮੁਲਜ਼ਮ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸਦੇ ਕੋਲੋਂ 17.71 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ ਤੇ ਬਾਅਦ ‘ਚ ਡੀਜੀਪੀ ਨੇ ਉਸਨੂੰ ਅਗਲੇ ਹੀ ਦਿਨ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਸੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪੰਜਾਬ ‘ਚ ਧੜਾਧੜ ਵੱਧ ਰਹੇ ਨੇ ਕੋਰੋਨਾ ਦੇ ਮਾਮਲੇ ਬੀਐਸਐਫ ਦੇ 16 ਜਵਾਨਾਂ ਸਮੇਤ 34 ਲੋਕਾਂ ਦੀ …

Htv Punjabi

ਅਧਿਆਪਕ ਨਾਲ ਸਿੱਖਿਆ ਦਫ਼ਤਰ ਚ ਦੇਖੋ ਕੀ ਹੋਇਆ

htvteam

ਹੁਣ ਗੁਰਦਾਸਪੁਰ ‘ਚ ਹੋ ਗਿਆ ਇਹ ਕਾਂਡ; ਘਟਨਾ ਹੋਈ ਸੀਸੀਟੀਵੀ ‘ਚ ਕੈਦ

htvteam

Leave a Comment