Htv Punjabi
Crime Punjab Video

ਸਕੀ ਭੈਣ ਹੀ ਭਰਾ ਦੀ ਬਣੀ ਵੈਰਨ ! ਚਾੜਤਾ ਚੰਨ !

ਭੈਣ ਨੇ ਆਪਣੇ ਹੀ ਭਰਾ ਦੇ ਘਰ ਤੇ ਕੀਤਾ ਹਮਲਾ
ਜਮੀਨ ਦੇ ਟੁਕੜੇ ਨੂੰ ਲੈਕੇ ਭੈਣ ਭਰਾ ਹੋਏ ਇੱਕ ਦੂਸਰੇ ਦੇ ਵੈਰੀ
ਘਰ ਤੇ ਹਮਲਾ ਕਰਕੇ ਘਰ ਨੂੰ ਕੀਤਾ ਢਹਿ ਢੇਰੀ
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਅਜਨਾਲਾ ਸ਼ਹਿਰ ਅੰਦਰ ਜਮੀਨ ਦੇ ਇੱਕ ਟੁਕੜੇ ਨੂੰ ਲੈ ਕੇ ਭੈਣ ਭਰਾ ਇੱਕ ਦੂਸਰੇ ਦੇ ਵੈਰੀ ਬਣ ਗਏ ਜਿੱਥੇ ਭੈਣ ਨੇ ਆਪਣੇ ਬੱਚੇ ਅਤੇ ਕੁਝ ਸਾਥੀਆਂ ਨੂੰ ਨਾਲ ਲੈ ਕੇ ਭਰਾ ਦੇ ਘਰ ਤੇ ਹਮਲਾ ਕਰ ਦਿੱਤਾ ਅਤੇ ਘਰ ਨੂੰ ਜੇਸੀਬੀ ਦੀ ਮਦਦ ਨਾਲ ਢੈ ਢੇਰੀ ਕਰਨ ਦੀ ਕੋਸ਼ਿਸ਼ ਕੀਤੀ ਜਿਸ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਕਰਨ ਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ,,,,,,,,

ਇਸ ਮੌਕੇ ਹਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ ਵੱਲੋਂ ਕੁਝ ਗੁੰਡਿਆਂ ਨੂੰ ਨਾਲ ਲੈ ਕੇ ਉਹਨਾਂ ਦੇ ਘਰ ਤੇ ਹਮਲਾ ਕਰ ਦਿੱਤਾ ਤੇ ਘਰ ਵੀ ਢਾਹ ਦਿੱਤਾ ਹੈ ਉਹਨਾਂ ਕਿਹਾ ਕਿ ਪਹਿਲਾਂ ਵੀ ਉਹਨਾਂ ਨੂੰ ਕਈ ਵਾਰ ਧਮਕੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹਮਲੇ ਵੀ ਕੀਤੇ ਜਾ ਚੁੱਕੇ ਹਨ ਉਹਨਾਂ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ,,,,,,

ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਰਮਜਾਨ ਦੇ ਪਵਿੱਤਰ ਮਹੀਨੇ ’ਚ ਰੋਜੇਦਾਰ ਬੰਦੀਆਂ ਨੂੰ ਮਿਲਣਗੀਆਂ ਵਿਸ਼ੇਸ਼ ਸਹੂਲਤਾਂ

htvteam

ਇਸ ਸ਼ਹਿਰ ‘ਚ ਹੁਣੇ ਹੁਣੇ ਵਾਪਰਿਆ ਵੱਡਾ ਹਾਦਸਾ, 8 ਸਾਲ ਦੀ ਛੋਟੀ ਬੱਚੀ ਸਮੇਤ 12 ਦਾ ਦੇਖੋ ਕਿਵੇਂ ਬਣ ਗਿਆ….

Htv Punjabi

ਬਿਜਲੀ ਦੇ ਲੰਮੇ- ਲੰਮੇ ਕੱਟਾਂ ਤੋਂ ਪ੍ਰੇਸ਼ਾਨ ਹੋਏ ਲੋਕਾਂ ਨੇ ਦੇਖੋ ਕੀ ਕੀਤਾ

htvteam

Leave a Comment