Htv Punjabi
Crime Punjab Video

50 ਸਾਲ ਪੁਰਾਣੇ ਘਰ ਚੋਂ ਮਿਲੀ ਅਜਿਹੀ ਸ਼ੈਅ,ਦੇਖਕੇ ਪੂਰਾ ਪਿੰਡ ਚੜ੍ਹਿਆ ਕੋਠਿਆਂ ਤੇ

ਪਿੰਡ ਸੋਹਲ ਚ 50 ਸਾਲ ਪੁਰਾਣੇ ਘਰ ਦੀ ਖ਼ੁਦਾਈ ਦੌਰਾਨ ਮਿਲਿਆ ਮਨੁੱਖੀ ਕੰਕਾਲ
ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਅਤੇ ਫੋਰੈਂਸਿਕ ਟੀਮਾਂ
ਟੀਮਾਂ ਵੱਲੋਂ ਕੀਤੀ ਜਾ ਰਹੀ ਜਾਂਚ, ਇਲਾਕੇ ਚ ਦਹਿਸ਼ਤ
ਗੁਰਦਾਸਪੁਰ ਦੇ ਪਿੰਡ ਸੋਹਲ ਵਿੱਚ 50 ਸਾਲ ਪੁਰਾਣੇ ਇੱਕ ਘਰ ਦੀ ਖੁਦਾਈ ਦੌਰਾਨ ਘਰ ਦੇ ਵਿੱਚੋਂ ਮਨੁੱਖੀ ਕੰਕਾਲ ਮਿਲਿਆ ਹੈ ਜਿਸ ਤੋਂ ਬਾਅਦ ਪੂਰੇ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਉੱਥੇ ਹੀ ਪਿੰਡ ਦੇ ਸਰਪੰਚ ਨੇ ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਅਤੇ ਫਰੈਂਸਿਕ ਟੀਮਾਂ ਦੇ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬੰਦ ਪਏ ਘਰ ਦਾ ਮਾਲਿਕ ਪਿਛਲੇ ਪੰਜ ਛੇ ਮਹੀਨੇ ਤੋਂ ਲਾਪਤਾ ਹੈ ਜਿਸ ਦੀ ਪਤਨੀ ਨੇ ਪੁਲਿਸ ਨੂੰ ਲਾਪਤਾ ਹੋਣ ਦੀ ਸ਼ਿਕਾਇਤ ਵੀ ਦਰਜ ਕਰਵਾਈ ਹੈ ਪਰ ਜਾਂਚ ਤੋਂ ਬਾਅਦ ਹੀ ਪਤਾ ਲੱਗ ਪਵੇਗਾ ਕਿ ਇਹ ਕੰਕਾਲ ਉਸਦਾ ਹੈ ਜਾਂ ਫਿਰ ਕਿਸੇ ਹੋਰ ਦਾ,,,,,,,,

ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਨੇ ਦੱਸਿਆ ਕਿ ਉਹਨਾਂ ਨੂੰ ਸਵੇਰੇ 10 ਵਜੇ ਨਾਲ ਦੇ ਘਰ ਵਾਲਿਆਂ ਨੇ ਸੂਚਨਾ ਦਿੱਤੀ ਸੀ ਕਿ ਜਦੋਂ ਉਹ ਆਪਣੇ ਘਰ ਦੀ ਨੀਂਹ ਪੁੱਟ ਰਹੇ ਸਨ ਤਾਂ ਨਾਲ ਦੇ ਬੰਦ ਪਏ ਘਰ ਵਿੱਚ ਜਦੋਂ ਖੁਦਾਈ ਕੀਤੀ ਗਈ ਤਾਂ ਖੁਦਾਈ ਦੌਰਾਨ ਇੱਕ ਮਨੁੱਖੀ ਕੰਕਾਲ ਮਿਲਿਆ ਹੈ ਜਿਸ ਤੋਂ ਬਾਅਦ ਉਹਨਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਪੁਲਿਸ ਅਧਿਕਾਰੀਆਂ ਨੇ ਫੋਰੈਂਸਿਕ ਟੀਮ ਦੇ ਨਾਲ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਉਹਨਾਂ ਦੱਸਿਆ ਕਿ ਇਸ ਘਰ ਦਾ ਮਾਲਿਕ ਜਿਸਦਾ ਨਾਮ ਕੁਲਵੰਤ ਸਿੰਘ ਹੈ ਪਿਛਲੇ 5 ਮਹੀਨਿਆਂ ਤੋਂ ਲਾਪਤਾ ਹੈ ਜਿਸਦੀ ਕਿ ਲਾਪਤਾ ਹੋਣ ਦੀ ਰਿਪੋਰਟ ਉਸਦੀ ਪਤਨੀ ਵੱਲੋਂ ਦਰਜ ਕਰਵਾਈ ਗਈ ਸੀ ਉਹਨਾਂ ਦੱਸਿਆ ਕਿ ਇਹ ਕੰਕਾਲ ਮਿਲਣ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ ਕਿ ਇਹ ਕੰਕਾਲ ਉਸੇ ਵਿਅਕਤੀ ਦਾ ਹੈ ਜਾਂ ਫਿਰ ਕਿਸੇ ਹੋਰ ਦਾ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਮੋਬਾਈਲ ਨਾ ਦੇਣ ਤੇ ਮਾ/ ਰਤੀ ਪ੍ਰਵਾਸਨ ?

htvteam

ਸਰਕਾਰ ਅਧਿਆਪਕਾਂ ਤੋਂ ਗੈਰ ਵਿਦਿਅਕ ਕੰਮ ਲੈਣਾ ਬੰਦ ਕਰੇ : ਡੈਮੋਕ੍ਰੇਟਿਕ ਟੀਚਰਸ ਫ਼ਰੰਟ

htvteam

ਆਹ ਦਰੱਖਤ ਜੇਕਰ ਤੁਹਾਨੂੰ ਮਿਲੇ ਤਾਂ ਫਟਾ-ਫਟ ਇਸਦੇ ਪੱਤੇ ਤੋੜਕੇ ਰੱਖ ਲਓ

htvteam

Leave a Comment