Htv Punjabi
Crime Punjab Video

ਧੀ ਨੂੰ ਦੇਖ ਕੇ ਪਿ/ਓ ਦੀ ਵਿਗੜੀ ਨੀਅਤ ਟੱ/ਪੀ/ਆਂ ਸਾਰੀਆਂ ਹੱ/ਦਾਂ ?

ਅੰਮ੍ਰਿਤਸਰ ਕੋਟ ਖਾਲਸਾ ‘ਚ ਲੜਕੀ ਦੀ ਹੱਤਿਆ
ਸੌਤੇਲੇ ਪਿਉ ਨੇ ਲੱਕੜੀ ਨਾਲ ਹਮਲਾ ਕਰਕੇ ਕੀਤਾ ਕਤਲ
ਮਾੜੀ ਨਿਗਾਹ ਅਤੇ ਘਰੇਲੂ ਤਕਰਾਰ ਬਣੀ ਕਤਲ ਦੀ ਵਜ੍ਹਾ
ਪੁਲਿਸ ਨੇ ਆਰੋਪੀ ਸੌਤੇਲੇ ਪਿਉ ਨੂੰ ਕੀਤਾ ਗ੍ਰਿਫ਼ਤਾਰ
ਘਰ ਅੰਦਰ ਮਿਲੀ 15 ਸਾਲਾ ਲੜਕੀ ਦੀ ਲਾਸ਼, ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕੀਤੀ ਜਾਂਚ
ਅੰਮ੍ਰਿਤਸਰ ਦੇ ਕੋਟ ਖਾਲਸਾ ਇਲਾਕੇ ਅਧੀਨ ਆਉਂਦੇ ਇੱਕ ਮੁਹੱਲੇ ਵਿੱਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 15–16 ਸਾਲ ਦੀ ਨਾਬਾਲਿਗ ਲੜਕੀ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।ਪੁਲਿਸ ਮੁਤਾਬਕ ਸਵੇਰੇ ਜਾਣਕਾਰੀ ਮਿਲੀ ਸੀ ਕਿ ਘਰ ਅੰਦਰ ਇੱਕ ਨਾਬਾਲਿਗ ਲੜਕੀ ਦੀ ਲਾਸ਼ ਪਈ ਹੈ।

ਮੌਕੇ ‘ਤੇ ਪਹੁੰਚ ਕੇ ਜਾਂਚ ਦੌਰਾਨ ਖੁਲਾਸਾ ਹੋਇਆ ਕਿ ਲੜਕੀ ਦਾ ਕਤਲ ਉਸਦੇ ਸੌਤੇਲੇ ਪਿਉ ਸੋਨੂੰ ਵੱਲੋਂ ਕੀਤਾ ਗਿਆ ਹੈ। ਪੁਲਿਸ ਅਨੁਸਾਰ ਦੋਸ਼ੀ ਸੋਨੂੰ ਲੜਕੀ ਉੱਤੇ ਮਾੜੀ ਨਿਗਾਹ ਰੱਖਣ ਲੱਗ ਪਿਆ ਸੀ, ਜਿਸ ਕਾਰਨ ਘਰ ਵਿੱਚ ਅਕਸਰ ਝਗੜੇ ਅਤੇ ਤਕਰਾਰ ਰਹਿੰਦੀ ਸੀ। ਘਟਨਾ ਵਾਲੇ ਦਿਨ ਲੜਕੀ ਦੀ ਮਾਂ ਅਨੀਤਾ ਹੋਰ ਬੱਚਿਆਂ ਦੇ ਨਾਲ ਕੰਮ ‘ਤੇ ਗਈ ਹੋਈ ਸੀ। ਜਦੋਂ ਉਹ ਵਾਪਸ ਘਰ ਆਈ ਤਾਂ ਉਸਨੇ ਅੰਦਰ ਲੜਕੀ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਲੱਕੜੀ ਨਾਲ ਲੜਕੀ ਦੇ ਸਿਰ ‘ਤੇ ਵਾਰ ਕਰਕੇ ਉਸਦੀ ਹੱਤਿਆ ਕੀਤੀ। ਪੁਲਿਸ ਵੱਲੋਂ ਵਰਤੀ ਗਈ ਲੱਕੜੀ ਨੂੰ ਮੌਕੇ ਤੋਂ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ ਅਤੇ ਆਰੋਪੀ ਸੌਤੇਲੇ ਪਿਉ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੁਣੇ ਹੁਣੇ ਆਪ MLA ਤੇ ED ਦਾ ਵੱਡਾ ਐਕਸ਼ਨ

htvteam

ਲੌਕ ਡਾਊਨ ਸਬੰਧੀ ਕੈਪਟਨ ਨੇ ਦਿੱਤੇ ਜਵਾਬ, ਲੋਕਾਂ ਦੀਆਂ ਵਧੀਆਂ ਚਿੰਤਾਂਵਾਂ

Htv Punjabi

ਘਰ ‘ਚ ਇਕੱਲੀ ਪਈ ਸੀ ਵਿਆਹੀ ਜਨਾਨੀ, ਬੱਸ ਫੇਰ ਹੋ ਗਿਆ ਉਹੀ ਕੰਮ ਜਿਸਦਾ ਸੀ ਡਰ

htvteam

Leave a Comment