ਲੁਧਿਆਣਾ ਚ ਤੇਜ਼ ਰਫਤਾਰ ਟਰੱਕ ਨੇ ਦਰੜਿਆ ਮੋਟਰਸਾਈਕਲ ਸਵਾਰ
ਨੌਜਵਾਨ ਦੀ ਮੌਕੇ ਤੇ ਹੋਈ ਮੌਤ
ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਦੀ ਕਹੀ ਗੱਲ
ਲੁਧਿਆਣਾ ਦੇ ਸਮਰਾਲਾ ਚੌਂਕ ਨਜ਼ਦੀਕ ਫਲਾਈ ਓਵਰ ਤੇ ਇੱਕ ਵੱਡਾ ਹਾਦਸਾ ਵਾਪਰਿਆ ਹੈ ਦੱਸ ਦੀਏ ਕਿ ਤੇਜ ਰਫਤਾਰ ਟਰੱਕ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਦਰੜ ਦਿੱਤਾ ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਾਇਰ ਹੇਠਾਂ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ ਉਧਰ ਟਰੱਕ ਚਾਲਕ ਵੱਲੋਂ ਮੌਕੇ ਦਾ ਫਾਇਦਾ ਚੁੱਕਦੇ ਭੱਜਣ ਦੀ ਕੋਸ਼ਿਸ਼ ਕੀਤੀ ਗਈ ਪਰ ਪੁਲਿਸ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਹਾਲਾਂਕਿ ਮ੍ਰਿਤਕ ਨੌਜਵਾਨ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਅਤੇ ਉਹ ਟਾਟਾ ਕੰਪਨੀ ਵਿੱਚ ਕੰਮ ਕਰਦਾ ਹੈ।
ਉਧਰ ਮੌਕੇ ਤੇ ਮੌਜੂਦ ਏਐਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਉਨਾਂ ਦੇ ਨਾਕੇ ਦੇ ਕੋਲ ਹੀ ਇੱਕ ਟਰੱਕ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਟੱਕਰ ਮਾਰੀ ਹੈ ਜਿਸ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਟਰੱਕ ਦੇ ਟਾਇਰ ਹੇਠਾਂ ਆ ਗਿਆ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ ਉਹਨਾਂ ਦੱਸਿਆ ਕਿ ਇਸ ਸਬੰਧੀ ਟਰੱਕ ਚਾਲਕ ਨੂੰ ਕਾਬੂ ਕਰ ਲਿਆ ਹੈ। ਅਤੇ ਜਾਂਚ ਜਾਰੀ ਹੈ ਇਸ ਦੌਰਾਨ ਉਹਨਾਂ ਜ਼ਿਕਰ ਕੀਤਾ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੇ ਹੈਲਮਟ ਨਾ ਪਾਇਆ ਹੋਣ ਕਾਰਨ ਉਸ ਦਾ ਸਿਰ ਟਾਇਰ ਹੇਠਾਂ ਆਇਆ ਹੈ। ਜਿਸ ਕਾਰਨ ਉਸਦੀ ਮੌਕੇ ਤੇ ਮੌਤ ਹੋਈ ਹੈ।
ਉਧਰ ਮੌਕੇ ਤੇ ਮੌਜੂਦ ਚਸ਼ਮਦੀਦ ਨੇ ਕਿਹਾ ਕਿ ਉਹ ਉਸ ਦੀ ਜਾਣਕਾਰ ਹੈ ਅਤੇ ਨੌਜਵਾਨ ਸਲੇਮ ਟਾਵਰੀ ਇਲਾਕੇ ਦਾ ਰਹਿਣ ਵਾਲਾ ਹੈ। ਜੋ ਟਾਟਾ ਕੰਪਨੀ ਵਿੱਚ ਕੰਮ ਕਰਦਾ ਹੈ ਦੱਸਿਆ ਕਿ ਅਚਾਨਕ ਹੀ ਤੇਜ਼ ਰਫਤਾਰ ਟਰੱਕ ਨੇ ਉਸਨੂੰ ਟੱਕਰ ਮਾਰੀ ਹੈ ਜਿਸ ਕਾਰਨ ਉਸ ਦੀ ਮੌਕੇ ਤੇ ਮੌਤ ਹੋ ਗਈ। ਦੱਸਿਆ ਕਿ ਉਸ ਦੀ ਉਮਰ ਤਕਰੀਬਨ 35 ਸਾਲ ਦੇ ਕਰੀਬ ਹੈ। ਇਸ ਦੌਰਾਨ ਉਹਨਾਂ ਟਰੱਕ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
