Htv Punjabi
Crime Punjab Video

ਚਾਰ ਮੁੰਡੇ ਗਲਤ ਸਮਾਨ ਨਾਲ ਫੜ੍ਹੇ

ਫਿਰੋਜ਼ਪੁਰ ਪੁਲਿਸ ਨੇ ਕੀਤੀ ਵੱਡੀ ਕਾਰਵਾਈ
4 ਨਸ਼ਾ ਤਸਕਰਾਂ ਨੂੰ ਕਿਤ ਗਿਆ ਗ੍ਰਿਫਤਾਰ
22 ਕਿਲੋ 295 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ
ਫਿਰੋਜ਼ਪੁਰ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਵਿੱਚ ਕਰੋੜਾਂ ਦੀ ਹੈਰੋਇਨ ਅਤੇ ਹਥਿਆਰਾਂ ਸਮੇਤ ਚਾਰ ਵੱਡੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ।

ਫਿਰੋਜ਼ਪੁਰ ਰੇਂਜ ਦੇ ਡੀਆਈਜੀ ਸੁਨੇਹਦੀਪ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਵੱਡੀ ਕਾਰਵਾਈ ਦੌਰਾਨ 22 ਕਿਲੋ 295 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸਦੇ ਨਾਲ ਹੀ ਪੁਲਿਸ ਨੇ ਇੱਕ ਆਈ-20 ਕਾਰ, 2 ਗਲੌਕ ਪਿਸਟਲ, ਮੈਗਜ਼ੀਨ, ਜਿੰਦਾ ਕਾਰਤੂਸ ਅਤੇ 2 ਲੱਖ 5 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੇ ਹਨ।
ਇਸ ਮਾਮਲੇ ਵਿੱਚ ਪੁਲਿਸ ਨੇ 4 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ NDPS ਐਕਟ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਡੀਆਈਜੀ ਨੇ ਦੱਸਿਆ ਕਿ ਇਹ ਗਿਰੋਹ ਕਾਫ਼ੀ ਸਮੇਂ ਤੋਂ ਨਸ਼ਾ ਤਸਕਰੀ ਦੇ ਧੰਦੇ ਵਿੱਚ ਸਰਗਰਮ ਸੀ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਪਲਾਈ ਕਰਨ ਦੀ ਤਿਆਰੀ ਵਿੱਚ ਸੀ।
ਐਸ ਐਸ ਪੀ ਨੇ ਕਿਹਾ ਕਿ ਮੁਲਜ਼ਮਾਂ ਤੋਂ ਡੂੰਘੀ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ਾ ਕਿੱਥੋਂ ਲਿਆਂਦਾ ਗਿਆ ਸੀ ਅਤੇ ਕਿਹੜੇ ਇਲਾਕਿਆਂ ਵਿੱਚ ਸਪਲਾਈ ਕੀਤਾ ਜਾਣਾ ਸੀ। ਇਸ ਦੇ ਨਾਲ ਹੀ ਇਸ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਦੀ ਭਾਲ ਵੀ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਕਾਲੇ ਪਾਣੀ ਜੇਲ੍ਹ ਦਾ ਨਾਮ ਸੁਣਕੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੱਗੀਆਂ ਟੱਟੀਆਂ

htvteam

ਆਹ ਜਿਲ੍ਹੇ ਦੇ ਜੇਲ੍ਹ ਪ੍ਰਸ਼ਾਸਨ ਦੀਆਂ ਖੁਲ੍ਹੀਆਂ ਪੋਲਾਂ, ਦੇਖੋ ਕਿਵੇਂ ਪੈਸੇ ਬਦਲੇ ਕੈਦੀਆਂ ਦੀ ਕਰਦੇ ਪੂਰੀ ਸੇਵਾ

htvteam

ਮਾਲਕ ਗਏ ਸੀ ਬਾਹਰ ਘਰ ‘ਚ ਵਾਸ਼ਿੰਗ ਮਸ਼ੀਨ ਅੰਦਰ ਸੁੱਟ ਗਿਆ ਕੋਈ ਬੱਚੇ ਦਾ ਭਰੂਣ, ਅਣਜਾਣੇ ‘ਚ ਮਸ਼ੀਨ ਨੂੰ ਗੇੜੇ ਦਿੱਤੇ ਤਾਂ ਦੇਖੋ ਕੀ ਹੋਇਆ ਹਾਲ

Htv Punjabi

Leave a Comment