ਅੰਮ੍ਰਿਤਸਰ ਦੇ ਪਿੰਡ ਭੁੱਲਰ ਚ ਸ਼ਰੇਆਮ ਚੱਲੀਆਂ ਗੋਲੀਆਂ
ਪੁਰਾਣੀ ਰੰਜਿਸ਼ ਕਾਰਨ 32 ਸਾਲਾ ਨੌਜਵਾਨ ਦਾ ਗੋਲੀਆਂ ਮਾਰਕੇ ਕਤਲ
ਮੋਟਰਸਾਈਕਲਾਂ ‘ਤੇ ਆਏ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਰਾਣੀ ਰੰਜਿਸ਼ ਦੇ ਚਲਦੇ ਸ਼ਰੇਆਮ ਗੋਲੀਆਂ ਮਾਰਕੇ ਕਾਰ ਚ ਬੈਠੇ ਇੱਕ ਨੌਜਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਦੀ ਪਹਿਚਾਣ ਮਨਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਵਿਆਹਿਆ ਹੋਇਆ ਸੀ ਅਤੇ ਉਸਦੇ ਚਾਰ ਬੱਚੇ ਵੀ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮਨਜੀਤ ਸਿੰਘ ਆਪਣੀ ਗੱਡੀ ਵਿੱਚ ਬੈਠਿਆ ਹੋਇਆ ਸੀ, ਜੋ ਕਿ ਚਿਕਨ ਸ਼ੌਪ ਦੇ ਨੇੜੇ ਖੜੀ ਸੀ।
ਇਸ ਦੌਰਾਨ ਅਚਾਨਕ ਮੋਟਰਸਾਈਕਲਾਂ ‘ਤੇ ਸਵਾਰ ਹਮਲਾਵਰ ਮੌਕੇ ‘ਤੇ ਪਹੁੰਚੇ ਜਿਨ੍ਹਾਂ ਗੱਡੀ ਵਿੱਚ ਬੈਠੇ ਮਨਜੀਤ ਸਿੰਘ ‘ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਾਣਕਾਰੀ ਅਨੁਸਾਰ ਮਨਜੀਤ ਸਿੰਘ ‘ਤੇ ਕੁੱਲ ਚਾਰ ਰਾਊਂਡ ਫਾਇਰ ਕੀਤੇ ਗਏ, ਜਿਨ੍ਹਾਂ ਵਿੱਚੋਂ ਤਿੰਨ ਗੋਲੀਆਂ ਉਸਨੂੰ ਲੱਗੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਲਕੀਤ ਸਿੰਘ ਨੇ ਦੱਸਿਆ ਕੀ ਇਸ ਘਟਨਾ ਦੇ ਪਿੱਛੇ ਪੁਰਾਣੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਾਲ 2024 ਵਿੱਚ ਮਨਜੀਤ ਸਿੰਘ ਅਤੇ ਦੂਜੇ ਪੱਖ ਵਿੱਚ ਝਗੜਾ ਹੋਇਆ ਸੀ, ਜਿਸ ਸਬੰਧੀ ਧਾਰਾ 452 ਤਹਿਤ ਐਫਆਈਆਰ ਵੀ ਦਰਜ ਹੈ ਜਿਸ ਤੋਂ ਬਾਅਦ ਇਹਨਾਂ ਚ ਪੁਰਾਣੀ ਰੰਜਿਸ਼ ਚੱਲ ਰਹੀ ਸੀ ਅਤੇ ਹੁਣ ਮਨਜੀਤ ਸਿੰਘ ਭੁੱਲਰ ਪਿੰਡ ਚ ਗੱਡੀ ਚ ਬੈਠਾ ਜਿੱਥੇ ਇਹ ਲੋਕ ਆਏ ਜਿਨ੍ਹਾਂ ਸ਼ਰੇਆਮ ਗੋਲੀਆਂ ਮਾਰਕੇ ਨੌਜਵਾਨ ਦਾ ਕਤਲ ਕਰ ਦਿੱਤਾ।
ਇਸ ਸਬੰਧੀ ਪੁਲਸ ਅਧਿਕਾਰੀ ਨੇ ਕਿਹਾ ਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪੁਰਾਣੀ ਰੰਜਿਸ਼ ਦਾ ਇਹ ਮਾਮਲਾ ਹੈ, ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਪੁਲਿਸ ਨੇ ਖੋਲ ਵੀ ਬਰਾਮਦ ਕੀਤੇ ਹਨ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
