ਲੁਧਿਆਣਾ ਇੱਕ ਵਾਰ ਮੁੜ ਤੋਂ ਗਰਮੀ ਦਾ ਕਹਿਰ
ਦਿਨ ਅਤੇ ਰਾਤ ਦੇ ਤਾਪਮਾਨ ਆਮ ਨਾਲੋਂ ਜਿਆਦਾ
ਆਉਣ ਵਾਲੇ 3 ਦਿਨਾਂ ਲਈ ਯੈਲੋ ਅਲਰਟ ਜਾਰੀ
ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਸਲਾਹ
ਪੰਜਾਬ ਭਰ ਵਿੱਚ ਮੌਸਮ ਵਿੱਚ ਵੱਡੇ ਬਦਲਾਵ ਦੇਖਣ ਨੂੰ ਮਿਲ ਰਹੇ ਹਨ। ਬੇਸ਼ੱਕ ਮਈ ਮਹੀਨੇ ਦੇ ਪਹਿਲੇ 15 ਦਿਨ ਮੌਸਮ ਖੁਸ਼ਗਵਾਰ ਰਿਹਾ ਹੈ। ਅਤੇ ਕਈ ਜਗ੍ਹਾ ਬਰਸਾਤਾਂ ਹੋਈਆਂ ਹਨ । ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਮੌਸਮ ਖੁਸ਼ਕ ਹੈ ਅਤੇ ਲਗਾਤਾਰ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸਦੇ ਚਲਦਿਆਂ ਗਰਮੀ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ ਅਤੇ ਆਉਣ ਵਾਲੇ ਦੋ ਤਿੰਨ ਦਿਨ ਵੀ ਅਜਿਹੇ ਹੀ ਹਾਲਾਤ ਰਹਿਣ ਦੀ ਉਮੀਦ ਹੈ ਜਿਸਦੇ ਨਾਲ ਹੋਰ ਜਿਆਦਾ ਤਾਪਮਾਨ ਅਤੇ ਗਰਮੀ ਵਧਣ ਦੀ ਸੰਭਾਵਨਾ ਹੈ ਜਿਸ ਨੂੰ ਲੈ ਕੇ ਮੌਸਮ ਵਿਗਿਆਨੀ ਪਵਨੀਤ ਕੌਰ ਕਿੰਗਰਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਉਹਨਾਂ ਨੇ ਦੱਸਿਆ ਕਿ ਬੀਤੇ ਦਿਨ ਦਿਨ ਅਤੇ ਰਾਤ ਦਾ ਤਾਪਮਾਨ ਆਮ ਨਾਲੋਂ ਜਿਆਦਾ ਸੀ ਦਿਨ ਦਾ ਤਾਪਮਾਨ ਲਗਭਗ 40. 8 ਡਿਗਰੀ ਸੀ ਜੋ ਕਿ ਆਮ ਨਾਲੋਂ 2.2 ਡਿਗਰੀ ਜਿਆਦਾ ਸੀ ਅਤੇ ਅੱਜ ਦਾ ਘੱਟੋ ਘੱਟ ਤਾਪਮਾਨ 24.4 ਡਿਗਰੀ ਸੈਂਟੀਗਰੇਟ ਰਿਕਾਰਡ ਕੀਤਾ ਗਿਆ ਜੋ ਕਿ ਆਮ ਨਾਲੋਂ 1.3 ਡਿਗਰੀ ਉੱਪਰ ਹੈ। ਉਹਨਾਂ ਨੇ ਕਿਹਾ ਕਿ ਆਉਣ ਵਾਲੇ ਦੋ ਦਿਨ ਸੈਂਟਰ ਇੱਕ ਡਿਸਟ੍ਰਿਕਟ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਅਤੇ 20 ਅਤੇ 21 ਤਰੀਕ ਨੂੰ ਸਾਰੇ ਹੀ ਜਿਲਿਆਂ ਲਈ ਜੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਸਿੱਧੀ ਧੁੱਪ ਤੋਂ ਬਚਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣਾ ਚਾਹੀਦਾ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
