Htv Punjabi
Punjab Siyasat Video

ਲਓ ਜੀ ਚੋਣਾਂ ਤੋਂ ਐਨ ਪਹਿਲਾਂ ਭੱਖ ਗਿਆ ਮਾਹੌਲ

ਫਰੀਦਕੋਟ ਦੇ ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੋਡ ਸ਼ੋਅ
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਮੀਦਵਾਰਾਂ ਲਈ ਮੰਗੀਆਂ ਵੋਟਾਂ
ਕੋਟਕਪੂਰਾ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਹਲਕਾ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ ਗਈ। ਇਸ ਰੋਡ ਸ਼ੋਅ ਦੀ ਸ਼ੁਰੂਆਤ ਨਵੀਂ ਅਨਾਜ ਮੰਡੀ ਤੋਂ ਕੀਤੀ ਗਈ, ਜੋ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸਾਰੇ ਵਾਰਡਾਂ ਨੂੰ ਕਵਰ ਕਰੇਗਾ। ਇਸ ਦੌਰਾਨ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਲੋਕਾਂ ਤੋਂ ਸਮਰਥਨ ਦੀ ਮੰਗ ਕੀਤੀ ਗਈ।

ਇਸ ਸਬੰਧੀ ਗੱਲਬਾਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਤੇ ਗਰੰਟੀਆਂ ਵਿੱਚੋਂ ਜ਼ਿਆਦਾਤਰ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਇਲਾਕੇ ਵਿੱਚ ਕਈ ਵਿਕਾਸ ਕਾਰਜ ਕਰਵਾਏ ਗਏ ਹਨ, ਜਿਸ ਕਾਰਨ ਲੋਕਾਂ ਵੱਲੋਂ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਐਮਸੀ ਬਣਾਉਣ ਤਾਂ ਜੋ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਜੇ ਤੁਹਾਡੇ ਘਰ ਪਪੀਤਾ ਫੇਰ ਤੁਸੀਂ ਆਹ ਕੰਮ ਕਦੇ ਕੀਤੈ ?

htvteam

ਆਹ ਘਰ ਚੜ੍ਹਦੀ ਜਵਾਨੀ ਚ ਖਾਂਦੀ ਸੀ ਮੁੰਡੇ ਕੁੜੀਆਂ, ਕਰਤਾ ਖ਼ ? ਤਮ !

htvteam

ਸੁਖਪਾਲ ਖਹਿਰਾ ਨੇ ਆਪਰੇਸ਼ਨ ਅੰਮ੍ਰਿਤਪਾਲ ਦੇ ਖੋਲ੍ਹੇ ਸਾਰੇ ਭੇਦ, ਕੌਣ ਕਰ ਰਿਹਾ ਸਿੱਖਾਂ ਅਤੇ ਪੰਜਾਬ ਨੂੰ ਬਦਨਾਮ ?

htvteam

Leave a Comment