ਫਰੀਦਕੋਟ ਵਿਚ ਵਾਪਰਿਆ ਭਿਆਨਕ ਸੜਕ ਹਾਦਸਾ
ਤੇਜ ਰਫਤਾਰ ਕਾਰ ਨੇ ਮੋਟਰਸਾਇਕਲ ਨੂੰ ਮਾਰੀ ਟੱਕਰ
2 ਬੱਚਿਆਂ ਅਤੇ ਪਿਤਾ ਸਮੇਤ ਤਿੰਨ ਲੋਕਾਂ ਦੀ ਮੌਕੇ ਤੇ ਹੋਈ ਮੌਤ
ਇਕ ਬੱਚਾ ਅਤੇ ਮਾਂ ਗੰਭੀਰ ਜਖਮੀਂ
ਇਲਾਜ ਲਈ ਕਰਵਾਇਆ ਦਾਖਲ,ਕਾਰ ਵਿਚੋਂ ਮਿਲੇ ਡਾਂਗਾਂ ਸੋਟੇ
ਫਰੀਦਕੋਟ ਵਿਚ ਇਕ ਤੇਜ ਰਫਤਾਰ ਕਾਰ ਦੀ ਟੱਕਰ ਨਾਲ ਤਿੰਨ ਲੋਕਾਂ ਦੀ ਮੌਕੇ ਤੇ ਮੌਤ ਹੋਈ ਹੈ ਜਦੋਕਿ ਇਕ ਬੱਚਾ ਅਤੇ ਉਸ ਦੀ ਮਾਂ ਬੁਰੀ ਤਰਾਂ ਜਖਮੀਂ ਹੋਏ ਹਨ। ਜਖਮੀਆ ਦਾ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿਚ ਇਲਾਜ ਚੱਲ ਰਿਹਾ। ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸਾਂ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਫਿਰੋਜਪੁਰ ਰੋਡ ਤੇ ਫਿਰੋਜਪੁਰ ਦੀ ਤਰਫੋਂ ਆ ਰਹੇ ਇਕ ਮੋਟਰਸਾਇਕਲ ਨੂੰ ਫਰੀਦਕੋਟ ਦੀ ਤਰਫੌਂ ਜਾ ਰਹੀ ਇਕ ਤੇਜ ਰਫਤਾਰ ਸਵਿੱਫਟ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਮੋਟਰਸਾਇਕਲ ਤੇ ਵਿਅਕਤੀ ਸਮੇਤ ਉਸ ਦੇ 2 ਬੱਚਿਆ ਦੀ ਮੌਕੇ ਤੇ ਮੌਤ ਹੋ ਗਈ। ਜਦੋਕਿ ਕਿ ਇਕ ਔਰਤ ਅਤੇ ਬੱਚਾ ਬੁਰੀ ਤਰਾਂ ਜਖਮੀਂ ਹੋ ਗਈ ਜਿੰਨਾਂ ਨੂੰ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਮੌਕੇ ਤੇ ਪਹੁੰਚੇ ਡੀਐਸਪੀ ਇਨਵੈਸਟੀਗੇਸ਼ਨ ਅਵਤਾਰ ਸਿੰਘ ਨੇ ਦੱਸਿਆ ਕਿ ਫਿਰੋਜਪੁਰ ਤਰਫੋਂ ਆ ਰਹੇ ਇਕ ਮੋਟਰਸਾਇਕਲ ਨੂੰ ਫਰੀਦਕੋਟ ਤਰਫੋਂ ਆ ਰਹੀ ਇਕ ਸਵਿੱਫਟ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ 2 ਬੱਚਿਆ ਅਤੇ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ , ਅਤੇ ਇਕ ਔਰਤ ਅਤੇ ਇਕ ਬੱਚਾ ਗੰਭੀਰ ਜਖਮੀਂ ਹੋਏ ਹਨ ਜਿੰਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਹਨਾਂ ਦੱਸਿਆ ਕਿ ਕਾਰ ਨੰੁ ਕਬਜੇ ਵਿਚ ਲੈ ਲਿਆ ਗਿਆ ਹੈ ਅਤੇ ਕਾਰ ਚਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਉਹਨਾਂ ਦੱਸਿਆ ਕਿ ਮੋਟਰਸਾਇਕਲ ਸਵਾਰ ਦੀ ਪਹਿਚਾਣ ਗੋਰੀ ਨਾਮ ਦੇ ਸਖਸ ਵਜੋਂ ਹੋਈ ਹੈ ਜੋ ਪਿੰਡ ਚਹਿਲ ਦਾ ਰਹਿਣ ਵਾਲਾ ਸੀ । ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਇਤਲਾਹ ਕਰ ਦਿੱਤੀ ਗਈ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਗੱਡੀ ਵਿਚੋਂ ਡਾਂਗਾਂ ਸੋਟੇ ਬ੍ਰਾਮਦ ਹੋਣ ਤੇ ਉਹਨਾਂ ਕਿਹਾ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸੀਆ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਗੱਲਬਾਤ ਕਰਦਿਆ ਪ੍ਰਤੱਖਦਰਸੀਆ ਅਤੇ ਰਾਹਗੀਰਾਂ ਨੇ ਦੱਸਿਆ ਕਿ ਕਾਰ ਬਹੁਤ ਜਿਆਦਾ ਤੇਜ ਸੀ ਜਿਸ ਨੇ ਉਲਟ ਸਾਇਡ ਜਾ ਕੇ ਮੋਟਰਸਾਇਕਲ ਨੂੰ ਟੱਕਰ ਮਾਰੀ ਹੈ। ਉਹਨਾਂ ਕਿਹਾ ਕਿ ਐਕਸੀਡੈਂਟ ਹੋਣ ਤੋਂ ਬਾਅਦ ਮੌਕੇ ਤੇ ਐਂਬੂਲੈਂਸ ਵੀ ਦੇਰੀ ਨਾਲ ਪਹੁੰਚੀ । ਲੋਕਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦੇਣ ਦੀ ਮੰਗ ਕੀਤੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
