ਹਾਲ ਹੀ ‘ਚ ਸੰਪਨ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਨੇਤਾ ਕੁਲਦੀਪ ਸਿੰਘ ਧਾਲੀਵਾਲ ਲੋਕਾਂ ਦਾ ਧੰਨਵਾਦ ਕਰਨ ਲਈ ਪਹੁੰਚੇ। ਜਿਥੇ ਉਹਨਾਂ ਦੇ ਨਾਲ ਕੇਂਦਰੀ ਹਲਕੇ ਤੋਂ ਵਿਧਾਇਕ ਡਾਕਟਰ ਅਜੇ ਗੁਪਤਾ ਵੀ ਮੌਜੁਦ ਰਹੇ। ਇਸ ਮੌਕੇ ਭਰੀ ਸਟੇਜ ਉਤੇ ਜਦੋਂ ਸਪੀਚ ਦੇਣ ਦਾ ਸਮਾਂ ਆਇਆ ਤਾਂ ਆਪ ਵਿਧਾਇਕ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ। ਦਰਅਸਲ ਅੰਮ੍ਰਿਤਸਰ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ਕੇਂਦਰੀ ਹਲਕੇ ਦੇ ਵਿਧਾਇਕ ਨੇ ਵੀ ਆਪਣੀ ਸਰਕਾਰ ‘ਤੇ ਨਿਸ਼ਾਨੇ ਸਾਧਨੇ ਸ਼ੁਰੂ ਕਰ ਦਿੱਤੇ ਹਨ। ਸਪੀਚ ਦੌਰਾਨ ਆਮ ਆਦਮੀ ਪਾਰਟੀ ਦੇ ਵਿਧਾਇਕ ਡਾਕਟਰ ਅਜੇ ਗੁਪਤਾ ਨੇ ਵਿਧਾਇਕਾਂ ਤੇ ਵਰਕਰਾਂ ਉਤੇ ਖੂਬ ਮਨ ਦੀ ਭੜਾਸ ਬਾਹਰ ਕੱਢੀ। ਤੇ ਇਸਦੇ ਨਾਲ ਆਪਣੀ ਸਰਕਾਰ ਤੇ ਸਵਾਲ ਖੜ੍ਹੇ ਕਰ ਦਿੱਤੇ ਹਨ,,,,,,,,
ਬਦਲਾਅ ਨੂੰ ਲੈਕੇ ਚੁੱਕੇ ਸਵਾਲ : ਡਾਕਟਰ ਅਜੇ ਗੁਪਤਾ ਨੇ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਨਾ ਜਾਗੀ ਤਾਂ 2027 ਦੇ ਵਿੱਚ ਇੱਕ ਵੀ ਸੀਟ ਆਮ ਆਦਮੀ ਪਾਰਟੀ ਨੂੰ ਨਹੀਂ ਮਿਲੇਗੀ। ਉਹਨਾਂ ਕਿਹਾ ਕਿ ਅਸੀਂ ਕਿਹੜੇ ਬਦਲਾਅ ਦੀ ਗੱਲ ਕਰਦੇ ਹਾਂ ! ਸਾਡੇ ਵਲੰਟੀਅਰ ਕਹਿੰਦੇ ਸਨ ਕਿ ਅੱਜ ਵੀ ਥਾਣਿਆਂ ਦੇ ਵਿੱਚ ਕਾਂਗਰਸੀ ਤੇ ਅਕਾਲੀ ਹੀ ਬੈਠੇ ਦਿਖਾਈ ਦਿੰਦੇ ਹਨ ਤੇ ਉਹਨਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਹੁੰਦੇ ਹਨ। ਉਹਨਾਂ ਕਿਹਾ ਕਿ ਅਸੀਂ ਆਪਣੇ ਵਲੰਟੀਅਰ ਦਾ ਕਹਿਣਾ ਨਹੀਂ ਮੰਨਿਆ, ਜੇਕਰ ਉਦੋਂ ਕਹਿਣਾ ਮੰਨਿਆ ਹੁੰਦਾ ਤਾਂ ਅੱਜ ਸਾਨੂੰ ਇਹ ਦਿਨ ਨਾ ਵੇਖਣਾ ਪੈਂਦਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..