ਚੰਡੀਗੜ੍ਹ : ਸੂਬੇ ਦੇ 2200 ਐਸੋਸੀਏਟਿਡ ਸਕੂਲਾਂ ਦੀ ਸਿੱਖਿਅਕ ਮਾਨਤਾ ਇੱਕ ਸਾਲ ਦੇ ਲਈ ਵਧਾਈ ਗਈ।ਇਸ ਨਾਲ ਇਨ੍ਹਾਂ ਸਕੂਲਾਂ ਵਿੱਚ ਇਸ ਸਾਲ ਪੜਨ ਵਾਲੇ ਵਿਦਿਆਰਥੀਆਂ, ਸਟਾਫ ਅਤੇ ਪ੍ਰਬੰਧਕਾਂ ਨੂੰ ਰਾਹਤ ਮਿਲੀ ਹੈ।ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਵਿੱਚ ਕੋਵਿਡ-19 ਮਹਾਂਮਾਰੀ ਦੇ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਦੁਆਰਾ ਸੰਬੰਧਿਤ ਸਕੂਲਾਂ ਨੂੰ ਥੋੜੇ ਸਮੇਂ ਦੇ ਲਈ ਇਹ ਰਾਹਤ ਦਿੱਤੀ ਗਈ ਹੈ।
ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਪੇਸ਼ਕਸ਼ ਨੂੰ ਮਨਜ਼ੂਰੀ ਦੇ ਦਿੱਤੀ ਹੈ।ਮੰਤਰੀ ਨੇ ਕਿਹਾ ਕਿ ਇਸ ਵਾਧੇ ਦੇ ਦੌਰਾਨ ਸਾਰੇ ਸਕੂਲਾਂਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਐਸੋਸੀਏਟਿਡ ਸਕੂਲਾਂ ਨੂੰ ਇਹ ਵਾਧਾ 31 ਮਾਰਚ 2021 ਤੱਕ ਦਿੱਤੀ ਗਈ ਹੈ ਪਰ ਇਨ੍ਹਾਂ ਸਕੂਲਾਂ ਨੂੰ 31 ਦਸੰਬਰ 2020 ਤੱਕ ਬੁਨਿਆਦੀ ਢਾਂਚੇ ਵਿੱਚ ਜ਼ਰੂਰੀ ਸੁਧਾਰ ਦੇ ਲਈ ਹਲਫਨਾਮਾ ਦਾਇਰ ਕਰਨਾ ਹੋਵੇਗਾ।
ਸਿੰਗਲਾ ਨੇ ਦੱਸਿਆ ਕਿ 31 ਦਸੰਬਰ, 2020 ਦੇ ਬਾਅਦ ਹਾਲਾਤ ਤੇ ਫਿਰ ਵਿਚਾਰ ਕੀਤਾ ਜਾਵੇਗਾ ਅਤੇ ਜਿਹੜਾ ਸਕੂਲ ਨਿਰਧਾਰਿਤ ਮਾਪਦੰਡ ਪਪੂਰੇ ਨਹੀਂ ਕਰਨਗੇ, ਉਨ੍ਹਾਂ ਦੇ ਅਗਲੇ ਸ਼ੈਸ਼ਨ ਤੋਂ ਸਿਰਫ ਪ੍ਰੀ ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਇਜ਼ਾਜ਼ਤ ਹੋਵੇਗੀ।ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਫਸਰਾਂ ਨੂੰ ਹੁਕਮ ਦਿੱਤੇ ਕਿ ਆਪਣੇ ਖੇਤਰ ਵਿੱਚ ਆਉਣ ਵਾਲੇ ਸਕੂਲਾਂ ਦੀ ਨਿਯਮਿਤ ਜਾਂਚ ਕਰਨ।