Htv Punjabi
Crime Punjab Video

ASI ਤੇ ਪੰਚਾਇਤ ਮੈਂਬਰ ਨੀ ਬਣਾਈ ਪੱਕੀ ਜੋੜੀ, ਪੁੱਠੇ ਸਿੱਧੇ ਕੰਮ ਕਰਦੇ ਫੜ੍ਹੇ

ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼
ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ
ਸ਼ਿਕਾਇਤਕਰਤਾ ਨੂੰ ਮਾਮਲੇ ਚ ਫਾਇਦਾ ਪਹੁੰਚਾਉਣ ਲਈ ਮੰਗੀ ਸੀ ਰਿਸ਼ਵਤ
ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ

ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਜਵਾਨ ਕੁੜੀ ਨਾਲ ਮਾਂ ਦੇ ਸਾਹਮਣੇ ਹੀ ਕਰ ਗਿਆ ਗਲਤ ਕੰਮ; ਕੈਮਰੇ ਸਾਹਮਣੇ ਕੁੜੀ ਨੇ ਦੱਸੀ ਸਾਰੀ ਆਪਬੀਤੀ

htvteam

ਕੇਜਰੀਵਾਲ ਦੀ ਗ੍ਰਿਫਤਾਰੀ, ਤੇ ਵੱਡੇ ਲੀਡਰਾਂ ਨੂੰ ਚੁੱਕੇ ਜਾਣ ਤੇ ਵਿਰੋਧੀ ਧਿਰ ਨੂੰ ਚੜ੍ਹਿਆ ਗੋਡੇ-ਗੋਡੇ ਚਾਹ

htvteam

ਆਹ ਦਬੰਗ MLA ਸਾਬ੍ਹ ਨੇ ਮਾਰੀ ਰੇਡ

htvteam

Leave a Comment