ਜਲੰਧਰ : ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਕੋਟਕਪੁਰਾ ਵਿੱਚ ਬੁੱਧਵਾਰ ਦੁਪਹਿਰ ਬਾਅਦ ਕਰੀਬ ਸਾਢੇ 3 ਵਜੇ ਸੜਕ ਹਾਦਸੇ ਦੇ ਰਹਿਣ ਵਾਲੇ ਪਿਤਾ ਪੁੱਤ ਦੀ ਮੌਤ ਹੋ ਗਈ l ਹਾਦਸਾ ਉਸ ਸਮੇਂ ਹੋਇਆ, ਜਦੋਂ ਇਹ ਦੋਨਾਂ ਬਠਿੰਡਾ ਵੱਲ ਜਾ ਰਹੇ ਸਨ l ਅਚਾਨਕ ਸ਼ੇਰ ਏ ਪੰਜਾਬ ਢਾਬੇ ਦੇ ਕੋਲ ਇਨ੍ਹਾਂ ਦੀ ਇੱਕ ਵੱਡੀ ਕੰਸਟਰੱਕਸ਼ਨ ਕੰਪਨੀ ਦੇ ਟੈਂਕਰ ਤੋਂ ਪਿੱਛੇ ਜਾ ਵੱਜੀ l ਟੱਕਰ ਇੰਨੀ ਖਤਰਨਾਕ ਸੀ ਕਿ ਦੋਨਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਅਤੇ ਇਨ੍ਹਾਂ ਦੀ ਲਾਸ਼ਾਂ ਬੁਰੀ ਤਰ੍ਹਾਂ ਫਸ ਗਈਆਂ l ਸੂਚਨਾ ਦੇ ਬਾਅਦ ਮੌਕੇ ‘ਤੇ ਪਹੁੰਚੀ ਸਿਟੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ l
ਮ੍ਰਿਤਕਾਂ ਦੀ ਪਹਿਚਾਣ ਅੰਮ੍ਰਿਤਸਰ ਦੇ ਸੁਲਤਾਨ ਵਿੰਡ ਰੋਡ ਦੇ ਨਿਵਾਸੀ ਸੁਰਿੰਦਰ ਪਾਲ ਸਿੰਘ ਅਤੇ ਉਸ ਦੇ ਪਿਤਾ ਜੋਗਿੰਦਰ ਸਿੰਘ ਪੁੱਤਰ ਸੂਰਤਾ ਸਿੰਘ ਦੇ ਰੂਪ ਵਿੱਚ ਹੋਈ ਹੈ l ਮਿਲੀ ਜਾਣਕਾਰੀ ਦੇ ਅਨੁਸਾਰ ਇਹ ਦੋਨੋਂ ਇੰਡੀਗੋ ਕਾਰ ‘ਤੇ ਸਵਾਰ ਹੋ ਕੇ ਅੰਮ੍ਰਿਤਸਰ ਤੋਂ ਬਠਿੰਡਾ ਵੱਲ ਆ ਰਹੇ ਸਨ l ਇਸ ਦੌਰਾਨ ਜਦ ਉਹ ਸ਼ਹਿਰ ਦੇ ਬਾਹਰੀ ਖੇਤਰ ਵਿੱਚ ਨੈਸ਼ਨਲ ਹਾਈਵੇ ਬਾਈਪਾਸ ‘ਤੇ ਸ਼ੇਰ ਏ ਪੰਜਾਬ ਢਾਬੇ ਦੇ ਨਜ਼ਦੀਕ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਸੜਕੇ ਦੇ ਨਾਲ ਲੱਗੇ ਬੂਟਿਆਂ ਨੂੰ ਪਾਣੀ ਦੇ ਰਹੇ ਇੱਕ ਟੈਂਕਰ ਦੇ ਪਿਛਲੇ ਪਾਸੇ ਜਾ ਵੱਜੀ l
ਹਾਦਸਾ ਇੰਨਾ ਭਿਆਨਕ ਸੀ ਕਿ ਟੈਂਕਰ ਦੇ ਪਿਛਲੇ ਪਾਸੇ ਟਕਰਾਉਣ ਦੇ ਨਾਲ ਕਾਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਭੰਨਿਆ ਗਿਆ, ਕਾਰ ਵਿੱਚ ਸਵਾਰ ਦੋਨੋਂ ਪਿਤਾ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ l ਟੈਂਕਰ ਦੇ ਪਿਛਲੇ ਪਾਸੇ ਵੱਜਣ ਨਾਲ ਮ੍ਰਿਤਕਾਂ ਦੀਆਂ ਲਾਸ਼ਾਂ ਬੁਰੀ ਤਰ੍ਹਾਂ ਫਸ ਗਈਆਂ l ਸੂਚਨਾ ਮਿਲਣ ‘ਤੇ ਥਾਣਾ ਸਿਟੀ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕੀਤੇ l